ਧਰਨੇ ਦੌਰਾਨ ਮੁੱਖ ਮੰਤਰੀ ਦੇ ਪੋਸਟਰ ਪਾੜ ਰਹੇ ਨੌਜਵਾਨ ਦੀ ਕਰੰਟ ਲੱਗਣ ਨਾਲ ਹੋਈ ਮੌਤ
ਲੁਧਿਆਣਾ, 15 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਚੰਡੀਗੜ੍ਹ ਸੜਕ ’ਤੇ ਪਿੰਡ ਮੁੰਡੀਆਂ ਨੇੜੇ ਪੰਜਾਬ ਬੰਦ ਦੌਰਾਨ ਧਰਨਾ ਦੇ ਰਹੇ ਨੌਜਵਾਨਾਂ ਵਿਚ ਸ਼ਾਮਿਲ ਇਕ ਨੌਜਵਾਨ ਨੂੰ ਮੁੱਖ ਮੰਤਰੀ ਦੇ ਪੋਸਟਰ ਪਾੜਨ ਸਮੇਂ ਕਰੰਟ ਲੱਗ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਸ਼ਨਾਖ਼ਤ ਮਨਪ੍ਰੀਤ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਪਿੰਡ ਕੜਿਆਣਾ ਕਲਾਂ ਵਜੋਂ ਕੀਤੀ ਗਈ ਹੈ।
ਮ
ਮ੍ਰਿਤਕ ਮਨਪ੍ਰੀਤ ਦੀ ਪੁਰਾਣੀ ਤਸਵੀਰ।
16-10-2026
ਲੁਧਿਆਣਾ, 15 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਚੰਡੀਗੜ੍ਹ ਸੜਕ ’ਤੇ ਪਿੰਡ ਮੁੰਡੀਆਂ ਨੇੜੇ ਪੰਜਾਬ ਬੰਦ ਦੌਰਾਨ ਧਰਨਾ ਦੇ ਰਹੇ ਨੌਜਵਾਨਾਂ ਵਿਚ ਸ਼ਾਮਿਲ ਇਕ ਨੌਜਵਾਨ ਨੂੰ ਮੁੱਖ ਮੰਤਰੀ ਦੇ ਪੋਸਟਰ ਪਾੜਨ ਸਮੇਂ ਕਰੰਟ ਲੱਗ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਸ਼ਨਾਖ਼ਤ ਮਨਪ੍ਰੀਤ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਪਿੰਡ ਕੜਿਆਣਾ ਕਲਾਂ ਵਜੋਂ ਕੀਤੀ ਗਈ ਹੈ। ਉਸ ਦੀ ਉਮਰ 21 ਸਾਲ ਦੇ ਕਰੀਬ ਸੀ। ਵੱਖ ਵੱਖ ਜਥੇਬੰਦੀਆਂ ਵਲੋਂ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੀ ਹੋਈ ਹੱਤਿਆ ਦੇ ਰੋਸ ਵਜੋਂ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਸੀ। ਇਸ ਕਾਲ ਦੇ ਮੱਦੇਨਜ਼ਰ ਵੱਖ ਵੱਖ ਜਥੇਬੰਦੀਆਂ ਵਲੋਂ ਲੁਧਿਆਣਾ ਚੰਡੀਗੜ੍ਹ ਰੋਡ ’ਤੇ ਪਿੰਡ ਮੁੰਡੀਆਂ ਨੇੜੇ ਸੜਕ ’ਤੇ ਧਰਨਾ ਲਗਾਇਆ ਗਿਆ ਸੀ ਅਤੇ ਇਹ ਨੌਜਵਾਨ ਉਥੇ ਨਾਅਰੇਬਾਜ਼ੀ ਕਰ ਰਹੇ ਸਨ। ਧਰਨੇ ਵਿਚ ਮਨਪ੍ਰੀਤ ਸਿੰਘ ਵੀ ਸ਼ਾਮਿਲ ਸੀ ਅਤੇ ਇਸ ਨੇ ਆਪਣੇ ਹੱਥ ਵਿਚ ਲੋਹੇ ਦੀ ਰਾਡ ਫੜੀ ਹੋਈ ਸੀ, ਜਦੋਂ ਉਥੇ ਲੱਗੇ ਮੁੱਖ ਮੰਤਰੀ ਦੇ ਪੋਸਟਰ ਨੂੰ ਲੋਹੇ ਦੀ ਰਾਡ ਨਾਲ ਫਾੜਣ ਲੱਗਿਆ ਤਾਂ ਉਥੇ ਜਾ ਰਹੀਆਂ ਬਿਜਲੀ ਦੀਆਂ ਤਾਰਾਂ ਨਾਲ ਉਸ ਨੂੰ ਕਰੰਟ ਲੱਗ ਗਿਆ। ਗੰਭੀਰ ਹਾਲਤ ਵਿਚ ਉਸ ਨੂੰ ਹਸਪਤਾਲ ਲਿਆਂਦਾ ਗਿਆ, ਜਿਥੇ ਕਿ ਇਲਾਜ ਦੌਰਾਨ ਉਹ ਦਮ ਤੋੜ ਗਿਆ। ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ। ਏ. ਸੀ. ਪੀ. ਇੰਦਰਜੀਤ ਸਿੰਘ ਬੋਪਾਰਾਏ ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੇ ਆਧਾਰ ’ਤੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।