15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਪਾਕਿ ’ਚ ਵਿਰੋਧੀ ਧਿਰ ਦੇ ਭਾਰੀ ਵਿਰੋਧ ਦੇ ਬਾਵਜੂਦ ਸੰਸਦ ਵਲੋਂ ਖ਼ੈਬਰ ਪਖਤੂਨਖਵਾ ’ਚ ਐਮਰਜੈਂਸੀ ਤੇ ਰਾਜਪਾਲ ਰਾਜ ਨੂੰ ਪ੍ਰਵਾਨਗੀ

ਅੰਮ੍ਰਿਤਸਰ, 15 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਸੰਸਦ ਦੇ ਸਾਂਝੇ ਇਜਲਾਸ ਨੇ ਭਾਰੀ ਹੰਗਾਮੇ ਤੇ ਵਿਰੋਧ ਦੇ ਬਾਵਜੂਦ ਖ਼ੈਬਰ ਪਖਤੂਨਖਵਾ ਸੂਬੇ ਵਿਚ ਐਮਰਜੈਂਸੀ ਅਤੇ ਰਾਜਪਾਲ ਰਾਜ ਲਾਗੂ ਕਰਨ ਦੇ ਮਤੇ ਬਹੁਮਤ ਨਾਲ ਪਾਸ ਕਰ ਦਿੱਤੇ। ਮਤਿਆਂ ਦੇ ਹੱਕ ਵਿਚ 214 ਤੇ ਵਿਰੋਧ ਵਿਚ 56 ਵੋਟਾਂ ਪਈਆਂ।

Ad Position 21
No active advertisement
ਅਜੀਤ ਡੈਸਕ 16-10-2026
ਅੰਮ੍ਰਿਤਸਰ, 15 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਸੰਸਦ ਦੇ ਸਾਂਝੇ ਇਜਲਾਸ ਨੇ ਭਾਰੀ ਹੰਗਾਮੇ ਤੇ ਵਿਰੋਧ ਦੇ ਬਾਵਜੂਦ ਖ਼ੈਬਰ ਪਖਤੂਨਖਵਾ ਸੂਬੇ ਵਿਚ ਐਮਰਜੈਂਸੀ ਅਤੇ ਰਾਜਪਾਲ ਰਾਜ ਲਾਗੂ ਕਰਨ ਦੇ ਮਤੇ ਬਹੁਮਤ ਨਾਲ ਪਾਸ ਕਰ ਦਿੱਤੇ। ਮਤਿਆਂ ਦੇ ਹੱਕ ਵਿਚ 214 ਤੇ ਵਿਰੋਧ ਵਿਚ 56 ਵੋਟਾਂ ਪਈਆਂ। ਇਹ ਮਤੇ ਸੰਘੀ ਮੰਤਰੀ ਤਾਰਿਕ ਫ਼ਜ਼ਲ ਚੌਧਰੀ ਨੇ ਪੇਸ਼ ਕੀਤੇ ਸਨ। ਸੰਘੀ ਸਰਕਾਰ ਨੇ 11 ਅਕਤੂਬਰ ਨੂੰ ਸੰਵਿਧਾਨ ਦੀਆਂ ਧਾਰਾਵਾਂ 232 ਅਤੇ 234 ਤਹਿਤ ਇਹ ਕਦਮ ਚੁੱਕਣ ਦਾ ਐਲਾਨ ਕੀਤਾ ਸੀ। ਸਰਕਾਰ ਦਾ ਦੋਸ਼ ਹੈ ਕਿ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਦੀ ਅਗਵਾਈ ਵਾਲੀ ਸੂਬਾਈ ਸਰਕਾਰ ਦਹਿਸ਼ਤਗਰਦੀ ਵਿਰੁੱਧ ਕਾਰਵਾਈ ਵਿਚ ਸਹਿਯੋਗ ਨਹੀਂ ਕਰ ਰਹੀ ਸੀ ਤੇ ਸੂਬੇ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਵਿਗੜ ਰਹੀ ਸੀ। ਕਾਨੂੰਨ ਮੰਤਰੀ ਆਜ਼ਮ ਨਜ਼ੀਰ ਤਰਾਰ ਨੇ ਦੱਸਿਆ ਕਿ ਪਿਛਲੇ ਚਾਰ ਮਹੀਨਿਆਂ ਦੌਰਾਨ ਦਹਿਸ਼ਤਗਰਦੀ ਦੀਆਂ ਘਟਨਾਵਾਂ ਵਿਚ ਵਾਧੇ ਕਾਰਨ ਇਹ ਫੈਸਲਾ ਲਿਆ ਗਿਆ। ਇਜਲਾਸ ਦੌਰਾਨ ਵਿਰੋਧੀ ਧਿਰ ਦੇ ਮੈਂਬਰਾਂ ਨੇ ‘ਐਮਰਜੈਂਸੀ ਨਾ-ਮਨਜ਼ੂਰ’ ਦੇ ਪੋਸਟਰ ਦਿਖਾ ਕੇ ਨਾਅਰੇਬਾਜ਼ੀ ਕੀਤੀ। ਵਿਰੋਧੀ ਧਿਰ ਦੇ ਆਗੂ ਮਹਿਮੂਦ ਖ਼ਾਨ ਅਚਕਜ਼ਈ ਨੇ ਸਰਕਾਰ ਦੇ ਫੈਸਲੇ ਦੀ ਨਿੰਦਾ ਕਰਦਿਆਂ ਸੂਬੇ ਦੇ ਹਾਲਾਤ ਦੀ ਤੁਲਨਾ 1971 ਵਿਚ ਪੂਰਬੀ ਪਾਕਿਸਤਾਨ ਦੇ ਵੱਖ ਹੋਣ ਨਾਲ ਕੀਤੀ। ਉਨ੍ਹਾਂ ਨੇ ਇਮਰਾਨ ਖ਼ਾਨ ਦੀ ਪਰਿਵਾਰਕ ਮੈਂਬਰਾਂ ਤੇ ਪਾਰਟੀ ਆਗੂਆਂ ਨਾਲ ਮੁਲਾਕਾਤ ਕਰਵਾਉਣ ਦੀ ਮੰਗ ਵੀ ਕੀਤੀ। ਪੀ.ਟੀ.ਆਈ. ਸਮਰਥਿਤ ਵਿਰੋਧੀ ਗੱਠਜੋੜ ਨੇ ਇਸ ਕਦਮ ਨੂੰ ਗ਼ੈਰ-ਸੰਵਿਧਾਨਕ ਦੱਸਦਿਆਂ ਸਰਕਾਰ ਨਾਲ ਗੱਲਬਾਤ ਖਤਮ ਕਰਨ ਦਾ ਐਲਾਨ ਕੀਤਾ। ਦੂਜੇ ਪਾਸੇ, ਪਾਕਿਸਤਾਨ ਪੀਪਲਜ਼ ਪਾਰਟੀ ਦੀ ਆਗੂ ਸ਼ੈਰੀ ਰਹਿਮਾਨ ਨੇ ਦਹਿਸ਼ਤਗਰਦੀ ਵਿਰੁੱਧ ਸਖ਼ਤ ਕਾਰਵਾਈ ਤੇ ਸੰਵਿਧਾਨ ਦੀ ਰਾਖੀ ਦੀ ਲੋੜ ’ਤੇ ਜ਼ੋਰ ਦਿੱਤਾ। ਪੀ.ਟੀ.ਆਈ. ਨੇ ਵੀ ਹਰ ਮੰਚ ’ਤੇ ਐਮਰਜੈਂਸੀ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਲੱਖਾਂ ਰੁਪਏ ਖਰਚ ਕੇ ਵਿਦੇਸ਼ ਜਾਣ ਦੇ ਚਾਹਵਾਨ 16 ਨੌਜਵਾਨਾਂ ਦੇ ਸੁਪਨੇ ਟੁੱਟੇ ਫਰਜ਼ੀ ਏਜੰਟ ਵਲੋਂ ਦਿੱਤੀਆਂ ਗਈਆਂ ਜਾਅਲ... ਅਗਲੀ ਖ਼ਬਰ ਬਾਬਾ ਬਲਬੀਰ ਸਿੰਘ 96 ਕਰੋੜੀ ਦਾ ਸਵਿਟਜ਼ਰਲੈਂਡ ਪਹੁੰਚਣ ’ ਤੇ ਨਿੱਘਾ ਸਵਾਗਤ
Ad Position 24