15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਗਿਆਨੇਸ਼ ਕੁਮਾਰ ਨੂੰ ਬਚਾਉਣ ਲਈ ਪੂਰੀ ਦਿੱਲੀ ਨੂੰ ਠੱਪ ਕਰ ਦਿੱਤਾ ਗਿਆ-ਦੀਪਕੇ

ਨਵੀਂ ਦਿੱਲੀ, 15 ਅਕਤੂਬਰ (ਜਗਤਾਰ ਸਿੰਘ)-ਰਾਜਧਾਨੀ ਦੇ ਪ੍ਰੈੱਸ ਕਲੱਬ ਵਿਖੇ ਹੋਈ ਕਾਨਫ਼ਰੰਸ ਦੌਰਾਨ, ਕਾਕਰੋਚ ਜਨਤਾ ਪਾਰਟੀ (ਸੀ. ਜੇ.

Ad Position 21
No active advertisement
ਅਜੀਤ ਡੈਸਕ 16-10-2026
ਨਵੀਂ ਦਿੱਲੀ, 15 ਅਕਤੂਬਰ (ਜਗਤਾਰ ਸਿੰਘ)-ਰਾਜਧਾਨੀ ਦੇ ਪ੍ਰੈੱਸ ਕਲੱਬ ਵਿਖੇ ਹੋਈ ਕਾਨਫ਼ਰੰਸ ਦੌਰਾਨ, ਕਾਕਰੋਚ ਜਨਤਾ ਪਾਰਟੀ (ਸੀ.ਜੇ.ਪੀ.) ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਅਤੇ ਦਿੱਲੀ ਪੁਲਿਸ ’ਤੇ ਤਿੱਖੇ ਹਮਲੇ ਕੀਤੇ ਤੇ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਨੂੰ ਬਚਾਉਣ ਲਈ ਪੂਰੀ ਦਿੱਲੀ ਨੂੰ ਠੱਪ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਦਿਪਕੇ ਨੇ ਆਪਣੇ ਸਮਰਥਕਾਂ ਨੂੰ 16 ਅਕਤੂਬਰ ਨੂੰ ਦਿੱਲੀ ਦੇ ਕਨਾਟ ਪਲੇਸ (ਸੈਂਟਰਲ ਪਾਰਕ) ਵਿਖੇ ਤਿਰੰਗੇ ਝੰਡੇ ਨਾਲ ‘ਲਹਿਰਾ 2 ਤਿਰੰਗਾ’ ਰੋਸ ਮਾਰਚ ਲਈ ਇਕੱਠੇ ਹੋਣ ਦਾ ਸੱਦਾ ਦਿੱਤਾ। ਦਿਪਕੇ ਦੇ ਨਾਲ ਕਾਨਫ਼ਰੰਸ ਵਿਚ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਣ,ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਦੀ ਰਾਸ਼ਟਰੀ ਪ੍ਰਧਾਨ ਨੇਹਾ ਬੋਰਾ,ਅਦਾਕਾਰ ਪ੍ਰਕਾਸ਼ ਰਾਜ ਤੇ ਹੋਰ ਵੀ ਲੋਕ ਮੌਜੂਦ ਸਨ । ਕਾਨਫ਼ਰੰਸ ਦੌਰਾਨ ਕੁੱਝ ਲੋਕਾਂ ਵੱਲੋਂ ਥੋੜਾ ਹੰਗਾਮਾ ਵੀ ਕੀਤਾ ਗਿਆ। ਇਸ ਮੌਕੇ ਦੀਪਕੇ ਨੇ ਦੋਸ਼ ਲਾਇਆ ਕਿ ਪਿਛਲੇ 10-15 ਦਿਨਾਂ ਤੋਂ ਦਿੱਲੀ ਦੀਆਂ ਸੜਕਾਂ ’ਤੇ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਤੇ ਨੌਜਵਾਨਾਂ ਨੂੰ ਪ੍ਰਸ਼ਾਸਨ ਵੱਲੋਂ ਜਬਰਨ ਘਸੀਟਿਆ ਜਾ ਰਿਹਾ ਹੈ ਅਤੇ ਹਿਰਾਸਤ ਵਿਚ ਲਿਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਸੁਖਨਾ ਵੈੱਟਲੈਂਡ ਨੂੰ ਮਿਲਿਆ ਕੌਮਾਂਤਰੀ ਰੁਤਬਾ ਅੰਤਰਰਾਸ਼ਟਰੀ ਰਾਮਸਰ ਸੂਚੀ ’ਚ ਸ਼ਾਮਿਲ ਅਗਲੀ ਖ਼ਬਰ ਨੀਰਵ ਮੋਦੀ ਦੇ ਸਾਥੀ ਦੀ ਜ਼ਮਾਨਤ ਅਰਜ਼ੀ ਖਾਰਜ
Ad Position 24