16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਅਕਾਲੀ ਦਲ (ਵਾਰਿਸ ਪੰਜਾਬ ਦੇ) ਇਨਸਾਫ਼ ਲਈ ਸਰਗਰਮ ਭੂਮਿਕਾ ਨਿਭਾਏਗਾ-ਇਆਲੀ

ਮਾਨਸਾ, 16 ਅਕਤੂਬਰ (ਫੱਤੇਵਾਲੀਆ)- ਅਕਾਲੀ ਦਲ (ਵਾਰਿਸ ਪੰਜਾਬ ਦੇ) ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਜੇਕਰ ਸਿਹਤ ਵਿਭਾਗ ਅਤੇ ਪੁਲਿਸ ਆਪਣੀ ਜ਼ਿੰਮੇਵਾਰੀ ਨਿਭਾਉਂਦੀ ਤਾਂ ਪਰਵਿੰਦਰ ਸਿੰਘ ਝੋਟਾ ਨੂੰ ਆਪਣੀ ਜਾਨ ਨਾ ਗੁਆਉਣੀ ਪੈਂਦੀ। ਉਨ੍ਹਾਂ ਕਿਹਾ ਕਿ ਇਨਸਾਫ਼ ਲੈਣ ਲਈ ਬਣਾਈ ਗਈ ਐਕਸ਼ਨ ਕਮੇਟੀ ਜੋ ਵੀ ਫ਼ੈਸਲਾ ਲਵੇਗੀ, ਨੂੰ ਪਾਰਟੀਬਾਜ਼ੀ ਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਡਟ ਕੇ ਸਾਥ ਦੇਣ ਦੀ ਲੋੜ ਹੈ।

Ad Position 21
No active advertisement
ਅਜੀਤ ਡੈਸਕ 17-10-2026
ਮਾਨਸਾ, 16 ਅਕਤੂਬਰ (ਫੱਤੇਵਾਲੀਆ)- ਅਕਾਲੀ ਦਲ (ਵਾਰਿਸ ਪੰਜਾਬ ਦੇ) ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਜੇਕਰ ਸਿਹਤ ਵਿਭਾਗ ਅਤੇ ਪੁਲਿਸ ਆਪਣੀ ਜ਼ਿੰਮੇਵਾਰੀ ਨਿਭਾਉਂਦੀ ਤਾਂ ਪਰਵਿੰਦਰ ਸਿੰਘ ਝੋਟਾ ਨੂੰ ਆਪਣੀ ਜਾਨ ਨਾ ਗੁਆਉਣੀ ਪੈਂਦੀ। ਉਨ੍ਹਾਂ ਕਿਹਾ ਕਿ ਇਨਸਾਫ਼ ਲੈਣ ਲਈ ਬਣਾਈ ਗਈ ਐਕਸ਼ਨ ਕਮੇਟੀ ਜੋ ਵੀ ਫ਼ੈਸਲਾ ਲਵੇਗੀ, ਨੂੰ ਪਾਰਟੀਬਾਜ਼ੀ ਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਡਟ ਕੇ ਸਾਥ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ (ਵਾਰਿਸ ਪੰਜਾਬ ਦੇ) ਪਰਿਵਾਰ ਦੇ ਨਾਲ ਡਟ ਕੇ ਖੜ੍ਹਾ ਹੈ ਅਤੇ ਇਨਸਾਫ਼ ਮਿਲਣ ਤੱਕ ਆਪਣੀ ਸਰਗਰਮ ਭੂਮਿਕਾ ਨਿਭਾਏਗਾ। ਜਥੇਦਾਰ ਗੜਗੱਜ ਵਲੋਂ ਪਰਵਿੰਦਰ ਸਿੰਘ ਦੁਆਰਾ ਨਸ਼ਿਆਂ ਖ਼ਿਲਾਫ਼ ਕੀਤੇ ਸੰਘਰਸ਼ ਦੀ ਪ੍ਰਸੰਸਾ ਮਾਨਸਾ, 16 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਵੇਰ ਵੇਲੇ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ। ਇਸ ਮੌਕੇ ਉਨ੍ਹਾਂ ਪਰਵਿੰਦਰ ਦੇ ਪਿਤਾ ਸਾਬਕਾ ਫ਼ੌਜੀ ਭੀਮ ਸਿੰਘ ਤੇ ਪਰਿਵਾਰਕ ਮੈਂਬਰਾਂ ਨਾਲ ਸੰਵੇਦਨਾ ਪ੍ਰਗਟ ਕਰਦਿਆਂ ਕਿਹਾ ਕਿ ਪਰਵਿੰਦਰ ਸਿੰਘ ਕੌਮ ਦਾ ਸ਼ਹੀਦ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਵਲੋਂ ਨਸ਼ਿਆਂ ਖ਼ਿਲਾਫ਼ ਕੀਤੇ ਸੰਘਰਸ਼ ਦਾ ਜਿੰਨੀ ਪ੍ਰਸੰਸਾ ਕੀਤੀ ਜਾਵੇ ਥੋੜ੍ਹੀ ਹੈ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਦੇ ਕੋਹੜ ਨੂੰ ਖ਼ਤਮ ਕਰਨ ਲਈ ਇਕਜੁੱਟ ਹੋਣ ਦੀ ਲੋੜ - ਢੀਂਡਸਾ ਅਗਲੀ ਖ਼ਬਰ ਲੁਧਿਆਣਾ ਰਜਿਸਟਰੀ ਘੁਟਾਲਾ ਸੰਬੰਧੀ 950 ਮਾਮਲਿਆਂ ’ਚ ਤੁਰੰਤ ਐਫ਼.ਆਈ.ਆਰ. ਦਰਜ ਕਰਨ ਦੇ ਹੁਕਮ
Ad Position 24