16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਖਾਲੜਾ ’ਚੋਂ ਜਾਅਲੀ ਕਾਰੰਸੀ ਬਰਾਮਦ

ਖਾਲੜਾ (ਤਰਨ ਤਾਰਨ), 16 ਅਕਤੂਬਰ (ਜੱਜਪਾਲ ਸਿੰਘ ਜੱਜ)-ਥਾਣਾ ਖਾਲੜਾ ਅਤੇ ਬੀ. ਐੱਸ.

Ad Position 21
No active advertisement
ਅਜੀਤ ਡੈਸਕ 17-10-2026
ਖਾਲੜਾ (ਤਰਨ ਤਾਰਨ), 16 ਅਕਤੂਬਰ (ਜੱਜਪਾਲ ਸਿੰਘ ਜੱਜ)-ਥਾਣਾ ਖਾਲੜਾ ਅਤੇ ਬੀ. ਐੱਸ. ਐੱਫ. ਵਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਸਰਹੱਦ ਨਜ਼ਦੀਕੀ ਪਿੰਡ ਵਿਚੋਂ 3 ਲੱਖ 98 ਹਜ਼ਾਰ 500 ਰੁਪਏ ਦੀ ਜਾਅਲੀ ਕਰੰਸੀ ਬਰਾਮਦ ਕੀਤੀ ਗਈ ਹੈ। ਐੱਸ. ਐੱਚ. ਓ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਵੱਖ-ਵੱਖ ਪਿੰਡਾਂ ਵਿਚ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪਿੰਡ ਕਲਸੀਆਂ ਨਜ਼ਦੀਕ ਡਰੋਨ ਦੀ ਹਰਕਤ ਹੋਈ ਹੈ ਤਾਂ ਤੁਰੰਤ ਉਹ ਬੀ.ਐੱਸ.ਐੱਫ. ਕਰਮਚਾਰੀਆਂ ਨੂੰ ਨਾਲ ਲੈ ਕੇ ਪਿੰਡ ਕਲਸੀਆਂ ਖੁਰਦ ਪੁੱਜੇ ਅਤੇ ਸਰਚ ਦੌਰਾਨ ਇਕ ਪੀਲੇ ਰੰਗ ਦਾ ਪੈਕੇਟ ਬਰਾਮਦ ਕੀਤਾ, ਜਿਸ ਵਿਚੋਂ ਕੁੱਲ 3 ਲੱਖ 98 ਹਜ਼ਾਰ 500 ਰੁਪਏ ਬਰਾਮਦ ਹੋਏ ਹਨ। ਇਸ ਸੰਬੰਧੀ ਥਾਣਾ ਖਾਲੜਾ ਵਿਖੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ਬਿਜਲੀ ਸਬਸਿਡੀ ਦੇ 11,109 ਕਰੋੜ ਰੁਪਏ ਬਕਾਇਆ 5,500 ਕਰੋੜ ਦੇ ਬੈਂਕ ਕਰਜ਼ੇ ਦਾ ਮਾਮਲਾ ਹਾਈ ਕੋਰਟ ਪੁੱਜਾ ਅਗਲੀ ਖ਼ਬਰ ਨਸ਼ਿਆਂ ਦੇ ਕੋਹੜ ਨੂੰ ਖ਼ਤਮ ਕਰਨ ਲਈ ਇਕਜੁੱਟ ਹੋਣ ਦੀ ਲੋੜ - ਢੀਂਡਸਾ
Ad Position 24