ਕੰਗ ਵਲੋਂ ਪੰਜਾਬ ਦੇ ਭਖਦੇ ਮਸਲਿਆਂ ਨੂੰ ਲੈ ਕੇ ਰਾਜਪਾਲ ਨੂੰ ਚਿੱਠੀ
ਚੰਡੀਗੜ੍ਹ, 16 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਸੀਨੀਅਰ ਕਾਂਗਰਸ ਆਗੂ ਅਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਵਲੋਂ ਪੰਜਾਬ ਦੇ ਭਖਦੇ ਮਸਲਿਆਂ ਨੂੰ ਲੈ ਕੇ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨੂੰ ਚਿੱਠੀ ਲਿਖੀ ਗਈ ਹੈ। ਉਨ੍ਹਾਂ ਚਿੱਠੀ ਵਿਚ ਕਿਹਾ ਕਿ ਪੰਜਾਬ ਦੀ ਹਾਲਤ ਬੇਹੱਦ ਚਿੰਤਾਜਨਕ ਹੋ ਗਈ ਹੈ ਜਿਸ ਦੇ ਚੱਲਦੇ ਰਾਜਪਾਲ ਨੂੰ ਪੰਜਾਬ ਵਿਚ ਜੰਗਲਰਾਜ ਵਰਗੀ ਸਥਿਤੀ ਨੂੰ ਠੱਲ੍ਹ ਪਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਤੁਰੰਤ ਦਖਲ ਦੇਣਾ ਚਾਹੀਦਾ ਹੈ।
ਚੰਡੀਗੜ੍ਹ, 16 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਸੀਨੀਅਰ ਕਾਂਗਰਸ ਆਗੂ ਅਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਵਲੋਂ ਪੰਜਾਬ ਦੇ ਭਖਦੇ ਮਸਲਿਆਂ ਨੂੰ ਲੈ ਕੇ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨੂੰ ਚਿੱਠੀ ਲਿਖੀ ਗਈ ਹੈ। ਉਨ੍ਹਾਂ ਚਿੱਠੀ ਵਿਚ ਕਿਹਾ ਕਿ ਪੰਜਾਬ ਦੀ ਹਾਲਤ ਬੇਹੱਦ ਚਿੰਤਾਜਨਕ ਹੋ ਗਈ ਹੈ ਜਿਸ ਦੇ ਚੱਲਦੇ ਰਾਜਪਾਲ ਨੂੰ ਪੰਜਾਬ ਵਿਚ ਜੰਗਲਰਾਜ ਵਰਗੀ ਸਥਿਤੀ ਨੂੰ ਠੱਲ੍ਹ ਪਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਤੁਰੰਤ ਦਖਲ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮੁੱਦੇ ’ਤੇ ਲੋਕਾਂ ਨੂੰ ਗੁਮਰਾਹ ਕਰਕੇ ਸੱਤਾ ਵਿਚ ਆਈ ‘ਆਪ’ ਸਰਕਾਰ ਵਿਚ ਨਸ਼ਿਆਂ ਨਾਲ ਮੁੰਡੇ ਕੁੜੀਆਂ ਦੀਆਂ ਮੌਤਾਂ ਤਾਂ ਆਮ ਗੱਲ ਹੋ ਹੀ ਚੁੱਕੀ ਹੈ ਅਤੇ ਜੇਕਰ ਨਸ਼ਿਆਂ ਖ਼ਿਲਾਫ਼ ਕੋਈ ਆਵਾਜ਼ ਚੁੱਕਦਾ ਹੈ ਉਸ ਨੂੰ ਵੀ ਆਪਣੀ ਜਾਨ ਤੋਂ ਹੱਥ ਧੋਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਮਾਨਸਾ ’ਚ ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ ਨੌਜਵਾਨ ਕਾਰਕੁੰਨ ਪਰਵਿੰਦਰ ਸਿੰਘ ਝੋਟੇ ਦਾ ਹੋਇਆ ਕਤਲ ਇਸ ਗੱਲ ਦੀ ਵੱਡੀ ਮਿਸਾਲ ਹੈ।