17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਬਰਨਾਲਾ, 16 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਰਾਜ ਸਭਾ ਮੈਂਬਰ ਪਦਮਸ਼੍ਰੀ ਰਾਜਿੰਦਰ ਗੁਪਤਾ ਨੇ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਵਿਕਾਸ, ਆਰਥਿਕ ਤਰੱਕੀ ਅਤੇ ਭਵਿੱਖ ਦੀਆਂ ਸੰਭਾਵਨਾਵਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਭਾਜਪਾ ਦੇ ਸੰਸਦੀ ਦਲ ਵਿਚ ਸ਼ਾਮਿਲ ਹੋਣ ਤੋਂ ਬਾਅਦ ਗ੍ਰਹਿ ਮੰਤਰੀ ਨਾਲ ਉਨ੍ਹਾਂ ਦੀ ਇਹ ਪਹਿਲੀ ਮੁਲਾਕਾਤ ਸੀ।

Ad Position 21
No active advertisement
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਮੌਕੇ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ। ਅਜੀਤ ਤਸਵੀਰ 17-10-2026
ਬਰਨਾਲਾ, 16 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਰਾਜ ਸਭਾ ਮੈਂਬਰ ਪਦਮਸ਼੍ਰੀ ਰਾਜਿੰਦਰ ਗੁਪਤਾ ਨੇ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਵਿਕਾਸ, ਆਰਥਿਕ ਤਰੱਕੀ ਅਤੇ ਭਵਿੱਖ ਦੀਆਂ ਸੰਭਾਵਨਾਵਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਭਾਜਪਾ ਦੇ ਸੰਸਦੀ ਦਲ ਵਿਚ ਸ਼ਾਮਿਲ ਹੋਣ ਤੋਂ ਬਾਅਦ ਗ੍ਰਹਿ ਮੰਤਰੀ ਨਾਲ ਉਨ੍ਹਾਂ ਦੀ ਇਹ ਪਹਿਲੀ ਮੁਲਾਕਾਤ ਸੀ। ਮੀਟਿੰਗ ਦੌਰਾਨ ਪੰਜਾਬ ਦੀਆਂ ਵਿਕਾਸ ਸਬੰਧੀ ਤਰਜੀਹਾਂ, ਸੂਬੇ ਦੇ ਲੋਕਾਂ ਦੀਆਂ ਉਮੀਦਾਂ, ਨਵੇਂ ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਸਮੇਤ ਕਈ ਅਹਿਮ ਵਿਸ਼ਿਆਂ ’ਤੇ ਚਰਚਾ ਹੋਈ। ਪੰਜਾਬ ਦੇ ਆਰਥਿਕ ਅਤੇ ਸਮਾਜਿਕ ਵਿਕਾਸ ਨੂੰ ਹੋਰ ਤੇਜ਼ ਕਰਨ ਲਈ ਕੇਂਦਰ ਅਤੇ ਸੂਬੇ ਦਰਮਿਆਨ ਬਿਹਤਰ ਤਾਲਮੇਲ ਅਤੇ ਉਸਾਰੂ ਗੱਲਬਾਤ ਦੀ ਲੋੜ ’ਤੇ ਵੀ ਜ਼ੋਰ ਦਿੱਤਾ ਗਿਆ। ਰਾਜਿੰਦਰ ਗੁਪਤਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਸਾਲ 2029 ਤੱਕ ਦੇਸ਼ ਖ਼ਾਸ ਕਰ ਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਸੰਕਲਪ ਦਾ ਸਵਾਗਤ ਕੀਤਾ। ਉਨ੍ਹਾਂ ਇਸ ਮੁਹਿੰਮ ਲਈ ਆਪਣਾ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਭਾਜਪਾ ਦੇ ‘ਨਸ਼ਾ ਮੁਕਤ ਪੰਜਾਬ’ ਦੇ ਟੀਚੇ ਨੂੰ ਸਾਕਾਰ ਕਰਨ ਲਈ ਸਰਗਰਮ ਯੋਗਦਾਨ ਪਾਉਣ ਦੀ ਵਚਨਬੱਧਤਾ ਪ੍ਰਗਟਾਈ।
Ad Position 22
No active advertisement
ਪਿਛਲੀ ਖ਼ਬਰ ਹਾਈ ਕੋਰਟ ਦੇ ਹੁਕਮਾਂ ’ਤੇ ਸੀ.ਬੀ.ਆਈ. ਦੀ ਟੀਮ ਵਲੋਂ ਤਲਵਾੜਾ ਦੇ ਅੱਧੀ ਦਰਜਨ ਵੱਧ ਪਿੰਡਾਂ ’ਚ ਛਾਪੇਮਾਰੀ ਅਗਲੀ ਖ਼ਬਰ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ-ਸੰਤ ਦਾਦੂਵਾਲ
Ad Position 24