17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

‘ਆਪ’ ਵਿਧਾਇਕਾਂ ਤੇ ਹਲਕਾ ਇੰਚਾਰਜਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੀਤੀ ਖਿਮਾ ਜਾਚਨਾ

ਅੰਮ੍ਰਿਤਸਰ, 16 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਬੀਤੇ ਦਿਨੀ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਬਾਹਰ ਰੋਕੇ ਜਾਣ ਮਗਰੋਂ ਹਲਕਾ ਪਾਇਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵਲੋਂ ਕੀਤੀਆਂ ਗਈਆਂ ਟਿੱਪਣੀਆਂ ਕਾਰਨ ਪੈਦਾ ਹੋਏ ਵਿਵਾਦ ਮਾਮਲੇ ’ਚ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਵਲੋਂ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕਰਕੇ ਜਿਥੇ ਖਿਮਾ ਜਾਚਨਾ ਕੀਤੀ, ਉਥੇ ਹੀ ਉਨ੍ਹਾਂ ਵਿਧਾਇਕ ਗਿਆਸਪੁਰਾ ਵਲੋਂ ਜਾਤ-ਪਾਤ ਆਧਾਰਿਤ ਵਿਤਕਰੇ ਸੰਬੰਧੀ ਦਿੱਤੇ ਬਿਆਨ ਤੋਂ ਕਿਨਾਰਾ ਕਰਦਿਆਂ ਕਿਹਾ ਕਿ ਉਹ ਜਾਤ-ਪਾਤ ਨਾਲ ਸੰਬੰਧਿਤ ਕਿਸੇ ਵੀ ਤਰ੍ਹਾਂ ਦੇ ਬਿਆਨ ਨਾਲ ਸਹਿਮਤ ਨਹੀਂ ਹਨ ਅਤੇ ਨਾ ਹੀ ਉਨ੍ਹਾਂ ਦੀ ਪਾਰਟੀ ਅਜਿਹੇ ਵਿਚਾਰਾਂ ਦਾ ਸਮਰਥਨ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਗਿਆਸਪੁਰਾ ਦੇ ਨਿੱਜੀ ਵਿਚਾਰ ਹਨ, ਜਿਸ ਨਾਲ ਉਨ੍ਹਾਂ ਦਾ ਕੋਈ ਸੰਬੰਧ ਨਹੀਂ ਹੈ।

Ad Position 21
No active advertisement
ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਾਂਦੇ ਹੋਏ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਪ੍ਰੋ: ਬਲਜਿੰਦਰ ਕੌਰ, ਜੀਵਨਜੋਤ ਕੌਰ, ਕੁਲਵੰਤ ਸਿੰਘ ਪੰਡੋਰੀ ਤੇ ਹੋਰ। ਤਸਵੀਰ : ਹਰਜੀਤ ਸਿੰਘ 17-10-2026
ਅੰਮ੍ਰਿਤਸਰ, 16 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਬੀਤੇ ਦਿਨੀ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਬਾਹਰ ਰੋਕੇ ਜਾਣ ਮਗਰੋਂ ਹਲਕਾ ਪਾਇਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵਲੋਂ ਕੀਤੀਆਂ ਗਈਆਂ ਟਿੱਪਣੀਆਂ ਕਾਰਨ ਪੈਦਾ ਹੋਏ ਵਿਵਾਦ ਮਾਮਲੇ ’ਚ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਵਲੋਂ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕਰਕੇ ਜਿਥੇ ਖਿਮਾ ਜਾਚਨਾ ਕੀਤੀ, ਉਥੇ ਹੀ ਉਨ੍ਹਾਂ ਵਿਧਾਇਕ ਗਿਆਸਪੁਰਾ ਵਲੋਂ ਜਾਤ-ਪਾਤ ਆਧਾਰਿਤ ਵਿਤਕਰੇ ਸੰਬੰਧੀ ਦਿੱਤੇ ਬਿਆਨ ਤੋਂ ਕਿਨਾਰਾ ਕਰਦਿਆਂ ਕਿਹਾ ਕਿ ਉਹ ਜਾਤ-ਪਾਤ ਨਾਲ ਸੰਬੰਧਿਤ ਕਿਸੇ ਵੀ ਤਰ੍ਹਾਂ ਦੇ ਬਿਆਨ ਨਾਲ ਸਹਿਮਤ ਨਹੀਂ ਹਨ ਅਤੇ ਨਾ ਹੀ ਉਨ੍ਹਾਂ ਦੀ ਪਾਰਟੀ ਅਜਿਹੇ ਵਿਚਾਰਾਂ ਦਾ ਸਮਰਥਨ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਗਿਆਸਪੁਰਾ ਦੇ ਨਿੱਜੀ ਵਿਚਾਰ ਹਨ, ਜਿਸ ਨਾਲ ਉਨ੍ਹਾਂ ਦਾ ਕੋਈ ਸੰਬੰਧ ਨਹੀਂ ਹੈ। ਅੱਜ ਸਿੰਘ ਸਾਹਿਬ ਸਾਹਮਣੇ ਆਪਣਾ ਪੱਖ ਪੇਸ਼ ਕਰਨ ਮਗਰੋਂ ਪੱਤਰਕਾਰ ਮਿਲਣੀ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਬੀਤੇ ਦਿਨੀ ਜਦੋਂ ਉਹ ਆਪਣੇ ਹੋਰ ਸਾਥੀਆਂ ਨਾਲ ਸਕੱਤਰੇਤ ਦੇ ਅੰਦਰ ਚਲੇ ਗਏ ਸਨ ਤਾਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਬਾਹਰ ਹੀ ਰੋਕ ਲਿਆ ਗਿਆ। ਇਸ ਤੋਂ ਬਾਅਦ ਗਿਆਸਪੁਰਾ ਵਲੋਂ ਦਿੱਤੇ ਗਏ ਬਿਆਨ ਬਾਰੇ ਉਨ੍ਹਾਂ ਨੂੰ ਬਾਅਦ ਵਿਚ ਜਾਣਕਾਰੀ ਮਿਲੀ। ਧਾਲੀਵਾਲ ਨੇ ਸਪਸ਼ਟ ਕੀਤਾ ਕਿ ਉਹ ਉਸ ਬਿਆਨ ਨਾਲ ਸਹਿਮਤ ਨਹੀਂ ਸਨ ਅਤੇ ਉਨ੍ਹਾਂ ਮੁਤਾਬਕ ਇਸ ਸੰਬੰਧੀ ਸਪੱਸ਼ਟੀਕਰਨ ਦੇਣ ਲਈ ਸੰਚਾਰ ਵਿਚ ਪੈਦਾ ਹੋਏ ਪਾੜੇ ਕਾਰਨ ਦੇਰੀ ਹੋਈ। ਉਨ੍ਹਾਂ ਕਿਹਾ ਕਿ ਜਥੇਦਾਰ ਗੜਗੱਜ ਨੇ ਉਨ੍ਹਾਂ ਨੂੰ ਸਪਸ਼ਟ ਕੀਤਾ ਕਿ ਖਿਮਾ ਜਾਚਨਾ ਉਨ੍ਹਾਂ ਕੋਲ ਕਰਨ ਦੀ ਬਜਾਏ ਗੁਰੂ ਮਹਾਰਾਜ ਦੇ ਸਨਮੁੱਖ ਜਾ ਕੇ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਜਾ ਕੇ ਗੁਰੂ ਸਾਹਿਬ ਕੋਲੋਂ ਖਿਮਾ ਜਾਚਨਾ ਕੀਤੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ’ਚ ਡਾ. ਇੰਦਰਬੀਰ ਸਿੰਘ ਨਿੱਜਰ, ਗੁਰਦੀਪ ਸਿੰਘ ਰੰਧਾਵਾ, ਪ੍ਰੋ: ਬਲਜਿੰਦਰ ਕੌਰ, ਸਰਵਣ ਸਿੰਘ ਧੁੰਨ, ਬੀਬੀ ਜੀਵਨਜੋਤ ਕੌਰ, ਮਨਜਿੰਦਰ ਸਿੰਘ ਲਾਲਪੁਰਾ, ਜਸਵੀਰ ਸਿੰਘ ਰਾਜਾ, ਕਰਮਬੀਰ ਸਿੰਘ, ਕੁਲਵੰਤ ਸਿੰਘ ਪੰਡੋਰੀ, ਹਲਕਾ ਇੰਚਾਰਜ ਬੀਬੀ ਸੋਨੀਆ ਮਾਨ, ਗੁਰਇਕਬਾਲ ਸਿੰਘ ਮਾਹਲ ਅਤੇ ਜੋਬਨ ਸਿੰਘ ਰੰਧਾਵਾ ਆਦਿ ਸ਼ਾਮਿਲ ਹਨ। ‘ਆਪ’ ਦੇ ਦੋ ਵਿਧਾਇਕ ਹਰਮੀਤ ਸਿੰਘ ਸੰਧੂ ਅਤੇ ਦਲਬੀਰ ਸਿੰਘ ਟੌਂਗ ਕਿਸੇ ਰੁਝੇਵੇ ਕਾਰਨ ਅੱਜ ਸਪਸ਼ਟੀਕਰਨ ਦੇਣ ਲਈ ਨਿੱਜੀ ਤੌਰ ’ਤੇ ਨਹੀਂ ਪਹੁੰਚ ਸਕੇ।
Ad Position 22
No active advertisement
ਪਿਛਲੀ ਖ਼ਬਰ ਪਿੰਡ ਟੇਢੇਵਾਲ ਦੇ ਵਿਕਾਸ ਲਈ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ 5 ਲੱਖ ਦਾ ਚੈੱਕ ਪੰਚਾਇਤ ਨੂੰ ਸੌਂਪਿਆ ਅਗਲੀ ਖ਼ਬਰ ਪਤਨੀ ਦਾ ਕਤਲ ਕਰਨ ਮਗਰੋਂ ਕੀਤੀ ਖੁਦਕੁਸ਼ੀ
Ad Position 24