16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਰਾਏਪੁਰ ਵਿਖੇ ਨਗਰ ਕੀਰਤਨ ਸਜਾਇਆ

ਤਰਨ ਤਾਰਨ, 16 ਅਕਤੂਬਰ (ਹਰਿੰਦਰ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦਲ ਬਾਬਾ ਬਿਧੀ ਚੰਦ ਵਲੋਂ ਛੱਤੀਸਗੜ੍ਹ ਦੇ ਰਾਏਪੁਰ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰੂ ਗੋਬਿੰਦ ਸਿੰਘ ਖਾਲਸਾ ਸਕੂਲ ਤੋਂ ਆਰੰਭ ਹੋਇਆ ਅਤੇ ਪੜਾਅ-ਦਰ-ਪੜਾਅ ਹੀਰਾਪੁਰ, ਟਾਟੀਬੰਧ ਅਤੇ ਹੋਰ ਨਗਰਾਂ ਵਿਚੋਂ ਹੁੰਦਾ ਹੋਇਆ ਅੱਗੇ ਵਧਿਆ।

Ad Position 21
No active advertisement
ਅਜੀਤ ਡੈਸਕ 17-10-2026
ਤਰਨ ਤਾਰਨ, 16 ਅਕਤੂਬਰ (ਹਰਿੰਦਰ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦਲ ਬਾਬਾ ਬਿਧੀ ਚੰਦ ਵਲੋਂ ਛੱਤੀਸਗੜ੍ਹ ਦੇ ਰਾਏਪੁਰ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰੂ ਗੋਬਿੰਦ ਸਿੰਘ ਖਾਲਸਾ ਸਕੂਲ ਤੋਂ ਆਰੰਭ ਹੋਇਆ ਅਤੇ ਪੜਾਅ-ਦਰ-ਪੜਾਅ ਹੀਰਾਪੁਰ, ਟਾਟੀਬੰਧ ਅਤੇ ਹੋਰ ਨਗਰਾਂ ਵਿਚੋਂ ਹੁੰਦਾ ਹੋਇਆ ਅੱਗੇ ਵਧਿਆ। ਨਗਰ ਕੀਰਤਨ ਦੌਰਾਨ ਹਾਥੀਆਂ ਤੇ ਘੋੜਿਆਂ ਦੀ ਸ਼ਮੂਲੀਅਤ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ। ਇਸ ਮੌਕੇ ਸੰਪ੍ਰਦਾਇ ਦਲ ਬਾਬਾ ਬਿਧੀ ਚੰਦ ਦੇ 12 ਵੇਂ ਮੁਖੀ ਜਥੇ ਸੰਤ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਨੇ ਕੀਰਤਨ ਦੀ ਹਾਜ਼ਰੀ ਭਰਦਿਆਂ ਸੰਗਤਾਂ ਨਾਲ ਗੁਰੂ ਜੀ ਦੇ ਇਤਿਹਾਸਕ ਬਚਨ ਸਾਂਝੇ ਕੀਤੇ ਅਤੇ ਸੰਗਤ ਨੂੰ ਬੇਨਤੀ ਕੀਤੀ ਕਿ ਹੋਣ ਵਾਲੇ ਮਹਾਨ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਵਿਚ ਹੁੰਮ ਹੁਮਾ ਕੇ ਪੁੱਜਣ ਦੀ ਕ੍ਰਿਪਾਲਤਾ ਕਰਨੀ ਅਤੇ ਵੱਧ ਤੋਂ ਵੱਧ ਸੰਗਤਾਂ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣ ਕੇ ਆਪਣਾ ਜੀਵਨ ਸਫਲਾ ਕਰਨ।
Ad Position 22
No active advertisement
ਪਿਛਲੀ ਖ਼ਬਰ ਭਾਰਤ ਪਹੁੰਚੇ ਪਾਕਿ ਸਿੱਖ ਜਥੇ ਦੇ ਆਗੂ ਨੇ ਰਮੇਸ਼ ਸਿੰਘ ਅਰੋੜਾ ਖ਼ਿਲਾਫ਼ ਵਰਤੀ ਸਖ਼ਤ ਸ਼ਬਦਾਵਲੀ ਅਗਲੀ ਖ਼ਬਰ ਨਸ਼ੇ ਕਾਰਨ ਨੌਜਵਾਨ ਦੀ ਮੌਤ ਦੇ ਮਾਮਲੇ ’ ਚ ਕੈਮਿਸਟ ਗ੍ਰਿਫ਼ਤਾਰ
Ad Position 24