16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਮਨੀ ਲਾਂਡਰਿੰਗ ਮਾਮਲੇ ’ਚ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਝਟਕਾ ਨਿਯਮਤ ਜ਼ਮਾਨਤ ਪਟੀਸ਼ਨ ਖਾਰਜ

ਚੰਡੀਗੜ੍ਹ, 16 ਅਕਤੂਬਰ (ਪ੍ਰੋ ਅਵਤਾਰ ਸਿੰਘ)–ਮਨੀ ਲਾਂਡਰਿੰਗ ਦੇ ਮਾਮਲੇ ’ਚ ਪੰਜਾਬ ਦੇ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਝਟਕਾ ਲੱਗਾ ਹੈ। ਹਾਈ ਕੋਰਟ ਨੇ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ.

Ad Position 21
No active advertisement
ਅਜੀਤ ਡੈਸਕ 17-10-2026
ਚੰਡੀਗੜ੍ਹ, 16 ਅਕਤੂਬਰ (ਪ੍ਰੋ ਅਵਤਾਰ ਸਿੰਘ)–ਮਨੀ ਲਾਂਡਰਿੰਗ ਦੇ ਮਾਮਲੇ ’ਚ ਪੰਜਾਬ ਦੇ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਝਟਕਾ ਲੱਗਾ ਹੈ। ਹਾਈ ਕੋਰਟ ਨੇ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਦਰਜ ਮਾਮਲੇ ਵਿਚ ਉਨ੍ਹਾਂ ਦੀ ਨਿਯਮਤ ਜ਼ਮਾਨਤ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਜਸਟਿਸ ਕੁਲਦੀਪ ਤਿਵਾੜੀ ਦੀ ਅਦਾਲਤ ਨੇ ਰਿਕਾਰਡ ਅਤੇ ਦੋਵਾਂ ਧਿਰਾਂ ਦੀਆਂ ਦਲੀਲਾਂ ’ਤੇ ਵਿਚਾਰ ਕਰਨ ਤੋਂ ਬਾਅਦ ਕਿਹਾ ਕਿ ਇਸ ਪੜਾਅ ’ਤੇ ਜ਼ਮਾਨਤ ਦੇਣ ਲਈ ਲੋੜੀਂਦੇ ਆਧਾਰ ਨਹੀਂ ਹਨ। ਅਦਾਲਤ ਨੇ ਸਪੱਸ਼ਟ ਕੀਤਾ ਕਿ ਸੁਣਵਾਈ ਦੌਰਾਨ ਕੀਤੀਆਂ ਗਈਆਂ ਟਿੱਪਣੀਆਂ ਦਾ ਵਿਚਾਰ ਅਧੀਨ ਮੁਕੱਦਮੇ ਦੇ ਅੰਤਿਮ ਫ਼ੈਸਲੇ ’ਤੇ ਕੋਈ ਅਸਰ ਨਹੀਂ ਪਵੇਗਾ। ਇਹ ਮਾਮਲਾ ਗੁਰੂਗ੍ਰਾਮ ਦੇ ਉਦਯੋਗ ਵਿਹਾਰ ਥਾਣੇ ਵਿਚ 18 ਅਪ੍ਰੈਲ, 2026 ਨੂੰ ਦਰਜ ਹੋਈ ਐਫ਼.ਆਈ.ਆਰ. ਨਾਲ ਸਬੰਧਿਤ ਹੈ। ਇਸ ਦੇ ਆਧਾਰ ’ਤੇ ਈ.ਡੀ. ਨੇ 5 ਮਈ, 2026 ਨੂੰ ਮਨੀ ਲਾਂਡਰਿੰਗ ਦੀ ਜਾਂਚ ਸ਼ੁਰੂ ਕੀਤੀ ਸੀ। ਅਰੋੜਾ ਨੂੰ 9 ਮਈ, 2026 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਗੁਰੂਗ੍ਰਾਮ ਦੀ ਵਿਸ਼ੇਸ਼ ਅਦਾਲਤ ਨੇ 15 ਜੂਨ ਨੂੰ ਉਸ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਹਾਈ ਕੋਰਟ ਦਾ ਰੁਖ਼ ਕੀਤਾ।
Ad Position 22
No active advertisement
ਪਿਛਲੀ ਖ਼ਬਰ 19 ਅਕਤੂਬਰ ਨੂੰ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਧਰਨੇ ਦੇਣ ਦਾ ਐਲਾਨ ਅਗਲੀ ਖ਼ਬਰ ਸਾਬਕਾ ਮੁੱਖ ਮੰਤਰੀ ਚੰਨੀ ਵਲੋਂ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਵੱਡੇ ਖ਼ੁਲਾਸੇ
Ad Position 24