16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪੰਜਾਬ ਦਾ ਵਿਕਾਸ ਪ੍ਰਧਾਨ ਮੰਤਰੀ ਮੋਦੀ ਦੇ ਦ੍ਰਿਸ਼ਟੀਕੋਣ ਦਾ ਅਹਿਮ ਹਿੱਸਾ-ਡਾ. ਜਿਤੇਂਦਰ ਸਿੰਘ

ਸੰਗਰੂਰ, 16 ਅਕਤੂਬਰ - ਭਾਰਤੀ ਜਨਤਾ ਪਾਰਟੀ ਦੀ ਅੱਜ ਸੰਗਰੂਰ ਵਿਚ ਹੋਈ ਸੂਬਾ ਕਾਰਜਕਾਰਨੀ ਦੌਰਾਨ ਪਾਰਟੀ ਵਲੋਂ 2027 ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਸੂਬੇ ਦੇ ਵੱਖ-ਵੱਖ ਮੁੱਦਿਆਂ ਦੇ ਨਾਲ-ਨਾਲ ਸੰਗਠਨ ਦੀ ਮਜ਼ਬੂਤੀ ਲਈ ਵਿਚਾਰ-ਚਰਚਾ ਕੀਤੀ। ਕੇਂਦਰੀ ਰਾਜ ਮੰਤਰੀ ਡਾ.

Ad Position 21
No active advertisement
ਅਜੀਤ ਡੈਸਕ 17-10-2026
ਸੰਗਰੂਰ, 16 ਅਕਤੂਬਰ - ਭਾਰਤੀ ਜਨਤਾ ਪਾਰਟੀ ਦੀ ਅੱਜ ਸੰਗਰੂਰ ਵਿਚ ਹੋਈ ਸੂਬਾ ਕਾਰਜਕਾਰਨੀ ਦੌਰਾਨ ਪਾਰਟੀ ਵਲੋਂ 2027 ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਸੂਬੇ ਦੇ ਵੱਖ-ਵੱਖ ਮੁੱਦਿਆਂ ਦੇ ਨਾਲ-ਨਾਲ ਸੰਗਠਨ ਦੀ ਮਜ਼ਬੂਤੀ ਲਈ ਵਿਚਾਰ-ਚਰਚਾ ਕੀਤੀ। ਕੇਂਦਰੀ ਰਾਜ ਮੰਤਰੀ ਡਾ. ਜਤਿੰਦਰ ਸਿੰਘ ਦੀ ਅਗਵਾਈ ਅਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ ਇਸ ਸੂਬਾਈ ਕਾਰਜਕਾਰਨੀ ਵਿਚ ਤਰੁਨ ਚੁੱਘ,ਮਨਪ੍ਰੀਤ ਸਿੰਘ ਬਾਦਲ, ਸੁਨੀਲ ਜਾਖੜ, ਅਸ਼ਵਨੀ ਸ਼ਰਮਾ, ਰਵਨੀਤ ਸਿੰਘ ਬਿੱਟੂ, ਸੋਮ ਪ੍ਰਕਾਸ਼, ਸਤਨਾਮ ਸਿੰਘ ਸੰਧੂ, ਰਾਜਿੰਦਰ ਗੁਪਤਾ, ਇਕਬਾਲ ਸਿੰਘ ਲਾਲਪੁਰਾ, ਡਾ. ਅਲਕਾ ਗੁੱਜਰ, ਸਤੀਸ਼ ਪੂਨੀਆ, ਵਰਿੰਦਰ ਸੱਚਦੇਵਾ, ਰਾਣਾ ਗੁਰਮੀਤ ਸਿੰਘ ਸੋਢੀ, ਸ਼ੀਤਲ ਅੰਗੁਰਾਲ, ਅਵੀਨਾਸ਼ ਰਾਏ ਖੰਨਾ, ਮੰਥਰੀ ਸ਼੍ਰੀਨਿਵਾਸਲੂ, ਸੁਰਜੀਤ ਕੁਮਾਰ ਜਿਆਨੀ, ਰਜਨੀਸ਼ ਧੀਮਾਨ, ਜੀਵਨ ਗਰਗ, ਵਨੀਤ ਜੋਸ਼ੀ, ਗੇਜਾ ਰਾਮ, ਪਰਮਿੰਦਰ ਬਰਾੜ, ਮਨੋਰੰਜਨ ਕਾਲੀਆ, ਵਿਜੈ ਸਾਂਪਲਾ ਤੋਂ ਇਲਾਵਾ ਪੰਜਾਬ ਭਰ ਤੋਂ ਪਹੁੰਚੇ ਆਗੂਆਂ ਨੇ ਆਪਣੇ ਵਿਚਾਰ ਰੱਖੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕੇਂਦਰੀ ਰਾਜ ਮੰਤਰੀ ਡਾ. ਜਿਤੇਂਦਰ ਸਿੰਘ ਨੇ ਕਿਹਾ ਕਿ ਵਿਕਸਿਤ ਪੰਜਾਬ ਤੋਂ ਬਿਨਾਂ ਵਿਕਸਿਤ ਭਾਰਤ ਦਾ ਸੁਪਨਾ ਅਧੂਰਾ ਰਹੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦਾ ਵਿਕਾਸ ਭਾਰਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦ੍ਰਿਸ਼ਟੀਕੋਣ ਦਾ ਅਹਿਮ ਹਿੱਸਾ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਦੀ ਵਿਕਾਸ ਯਾਤਰਾ ਵਿਚ ਪੂਰੀ ਤਰ੍ਹਾਂ ਭਾਈਵਾਲ ਬਣਨ ਲਈ ਪੰਜਾਬ ਡਬਲ ਇੰਜਣ ਸਰਕਾਰ ਦਾ ਹੱਕਦਾਰ ਹੈ। ਉਨ੍ਹਾਂ ਵਿਕਾਸਮੁਖੀ ਸ਼ਾਸਨ, ਜਵਾਬਦੇਹੀ ਅਤੇ ਸੂਬੇ ਨੂੰ ਦਰਪੇਸ਼ ਨਸ਼ਿਆਂ ਦੀ ਸਮੱਸਿਆ, ਭ੍ਰਿਸ਼ਟਾਚਾਰ ਅਤੇ ਹੋਰ ਚੁਣੌਤੀਆਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਦੀ ਲੋੜ ’ਤੇ ਜ਼ੋਰ ਦਿੱਤਾ। ਸੂਬਾਈ ਕਾਰਜਕਾਰਨੀ ਵਿਚ ਸ਼ਾਮਿਲ ਹੋਣ ਸਮੇਂ ਤਰੁਨ ਚੁੱਘ, ਕੇਵਲ ਸਿੰਘ ਢਿੱਲੋਂ, ਸੁਨੀਲ ਜਾਖੜ, ਰਾਣਾ ਗੁਰਮੀਤ ਸਿੰਘ ਸੋਢੀ ਸਮੇਤ ਵੱਖ-ਵੱਖ ਭਾਜਪਾ ਆਗੂਆਂ ਨੇ ਪੰਜਾਬ ਵਿਚ ਸਿਆਸੀ ਗੱਠਜੋੜ ਬਾਰੇ ਪੁੱਛੇ ਜਾਣ ’ਤੇ ਹਾਮੀ ਨਹੀਂ ਭਰੀ। ਕਾਰਜਕਾਰਨੀ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਭਾਜਪਾ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ 25 ਸਾਲਾਂ ਦੌਰਾਨ ਨਿਭਾਈਆਂ ਗਈਆਂ ਸੇਵਾਵਾਂ ਸਮੇਤ ਵੱਖ-ਵੱਖ ਏਜੰਡਿਆਂ ਉੱਤੇ ਚਰਚਾ ਹੋਈ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੇ ਬਦੌਲਤ ਅੱਜ ਦੁਨੀਆ ਭਰ ਵਿੱਚੋਂ ਭਾਰਤ ਪੰਜਵੇਂ ਨੰਬਰ ਉੱਤੇ ਪਹੁੰਚ ਗਿਆ ਹੈ ਅਤੇ ਦੇਸ਼ ਦੀ ਜੀ.ਡੀ.ਪੀ. ਵਿਚ ਵੀ ਨਿਰੰਤਰ ਸ਼ਲਾਘਾਯੋਗ ਵਾਧਾ ਹੋ ਰਿਹਾ ਹੈ। ਅੱਜ ਦੇਸ਼ ਕੋਲ ਇੱਕ ਹਜਾਰ ਟਨ ਤੋਂ ਵੱਧ ਸੋਨਾ ਰਾਖਵਾਂ ਪਿਆ ਹੈ ਅਤੇ ਇਹ ਸਭ ਪ੍ਰਧਾਨ ਮੰਤਰੀ ਮੋਦੀ ਦੀ ਬਦੌਲਤ ਹੀ ਹੋਇਆ ਹੈ। ਢਿੱਲੋਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉੱਤੇ ਵਰ੍ਹਦਿਆਂ ਕਿਹਾ ਕਿ ਪੰਜਾਬ ਅੰਦਰ ਵਾਪਰ ਰਹੀਆਂ ਘਟਨਾਵਾਂ ਨੂੰ ਦੇਖਦਿਆਂ ਮੁੱਖ ਮੰਤਰੀ ਨੂੰ ਨੈਤਿਕਤਾ ਦੇ ਆਧਾਰ ਉੱਤੇ ਹੀ ਅਸਤੀਫ਼ਾ ਦੇ ਕੇ ਲਾਂਭੇ ਹੋ ਜਾਣਾ ਚਾਹੀਦਾ ਹੈ। ਭਾਜਪਾ ਆਗੂ ਤਰੁਨ ਚੁੱਘ ਨੇ ਕਿਹਾ ਕਿ ਅੱਜ ਪੰਜਾਬ ਅੰਦਰ ਗੈਂਗਸਟਰਵਾਦ ਅਤੇ ਰੰਗਦਾਰੀ ਦਾ ਕੰਮ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਵਿਧਾਇਕਾਂ ਦੇ ਦਫ਼ਤਰਾਂ ਵਿਚੋਂ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖ਼ੁਦ ਨਸ਼ਿਆਂ ਨੂੰ ਰੋਕ ਨਹੀਂ ਰਹੀ ਪਰ ਨਸ਼ਾ ਰੋਕਣ ਵਾਲਿਆਂ ਨੂੰ ਗੋਲੀਆਂ ਮਰਵਾ ਕੇ ਮੌਤ ਦੇ ਘਾਟ ਜ਼ਰੂਰ ਉਤਾਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ ਦੇ ਵੱਖ-ਵੱਖ ਹਿੱਸਿਆਂ ਵਿਚੋਂ ਨਕਸਲਵਾਦ, ਅੱਤਵਾਦ ਅਤੇ ਪੱਥਰਬਾਜਾਂ ਨੂੰ ਖ਼ਤਮ ਕਰਨ ਵਾਲੀ ਭਾਰਤੀ ਜਨਤਾ ਪਾਰਟੀ ਹੀ ਹੁਣ ਪੰਜਾਬ ਵਿੱਚੋਂ ਚਿੱਟੇ ਵਾਲਿਆਂ ਨੂੰ ਵੀ ਖ਼ਤਮ ਕਰੇਗੀ। ਜ਼ਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ, ਸਤਵੰਤ ਸਿੰਘ ਪੂਨੀਆ, ਦਾਮਨ ਥਿੰਦ ਬਾਜਵਾ, ਕਰਮ ਲਹਿਲ, ਗੁਰਤੇਜ ਸਿੰਘ ਝਨੇੜੀ, ਡਾ. ਭਗਵਾਨ ਸਿੰਘ, ਪ੍ਰੋ. ਓਂਕਾਰ ਸਿੰਘ ਅਤੇ ਅਮਨਦੀਪ ਸਿੰਘ ਪੂਨੀਆ ਨੇ ਭਾਜਪਾ ਦੀ ਸਮੁੱਚੀ ਪੰਜਾਬ ਲੀਡਰਸ਼ਿਪ ਦਾ ਸੰਗਰੂਰ ਪਹੁੰਚਣ ’ਤੇ ਸਵਾਗਤ ਕੀਤਾ। ਇਸ ਮੌਕੇ ਪਰਮਿੰਦਰ ਸਿੰਘ ਪਿੰਕੀ, ਅਨੁਜ ਖੋਸਲਾ, ਹੋਬੀ ਧਾਲੀਵਾਲ, ਬਿਕਰਮ ਸੈਣੀ ਪਾਲੀ, ਗਿਆਨ ਮਾਨ, ਸੁਰਿੰਦਰ ਸ਼ਰਮਾ, ਸੁਨੀਲ ਗੋਇਲ ਡਿੰਪਲ, ਅੰਮ੍ਰਿਤ ਰਾਜਦੀਪ ਸਿੰਘ ਚੱਠਾ, ਸੁਰਜੀਤ ਸਿੰਘ ਰੰਧਾਵਾ ਐਡਵੋਕੇਟ, ਰਾਂਝਾ ਬਖਸ਼ੀ, ਗੁਰਜੀਤ ਸਿੰਘ, ਪ੍ਰਦੀਪ ਗਰਗ, ਨਰਿੰਦਰ ਕੁਮਾਰ ਗੁਪਤਾ, ਨਵਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਭਾਜਪਾ ਆਗੂ ਅਤੇ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ‘ਆਪ’ ਵਿਧਾਇਕ’ ਮਨਵਿੰਦਰ ਸਿੰਘ ਗਿਆਸਪੁਰਾ ‘ਤਨਖ਼ਾਹੀਆ’ ਕਰਾਰ ਅਗਲੀ ਖ਼ਬਰ 19 ਅਕਤੂਬਰ ਨੂੰ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਧਰਨੇ ਦੇਣ ਦਾ ਐਲਾਨ
Ad Position 24