16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

‘ਆਪ’ ਵਿਧਾਇਕ’ ਮਨਵਿੰਦਰ ਸਿੰਘ ਗਿਆਸਪੁਰਾ ‘ਤਨਖ਼ਾਹੀਆ’ ਕਰਾਰ

ਅੰਮ੍ਰਿਤਸਰ, 16 ਅਕਤੂਬਰ (ਜਸਵੰਤ ਸਿੰਘ ਜੱਸ)-ਪੰਜ ਸਿੰਘ ਸਾਹਿਬਾਨ ਦੀ ਅੱਜ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ’ਚ ਹੋਈ ਇਕੱਤਰਤਾ ਦੌਰਾਨ ਹਲਕਾ ਪਾਇਲ (ਲੁਧਿਆਣਾ) ਤੋਂ ‘ਆਪ’ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦਾ ਮਾਮਲਾ ਵਿਚਾਰਨ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਉਸ ਨੂੰ ਤਨਖ਼ਾਹੀਆ ਕਰਾਰ ਦਿੰਦਿਆਂ ਸਿੱਖਾਂ ਨੂੰ ਉਸ ਨਾਲ ਸਾਂਝ ਰੱਖਣ ਤੋਂ ਗੁਰੇਜ ਕਰਨ ਦੀ ਹਦਾਇਤ ਦਿੱਤੀ ਗਈ। ਇਸ ਤੋਂ ਇਲਾਵਾ ਜੀਵਨ ਸਿੰਘ ਬਗੀਚੀ ਵਾਲੇ ਨਾਂਅ ਦੇ ਇਕ ਪ੍ਰਚਾਰਕ ’ਤੇ ਪ੍ਰਚਾਰ ਤੇ ਕੀਰਤਨ ਕਰਨ ’ਤੇ ਰੋਕ ਲਗਾਉਣ ਅਤੇ ਅੰਮ੍ਰਿਤ ਸੰਚਾਰ ਲਹਿਰ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 17-10-2026
ਅੰਮ੍ਰਿਤਸਰ, 16 ਅਕਤੂਬਰ (ਜਸਵੰਤ ਸਿੰਘ ਜੱਸ)-ਪੰਜ ਸਿੰਘ ਸਾਹਿਬਾਨ ਦੀ ਅੱਜ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ’ਚ ਹੋਈ ਇਕੱਤਰਤਾ ਦੌਰਾਨ ਹਲਕਾ ਪਾਇਲ (ਲੁਧਿਆਣਾ) ਤੋਂ ‘ਆਪ’ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦਾ ਮਾਮਲਾ ਵਿਚਾਰਨ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਉਸ ਨੂੰ ਤਨਖ਼ਾਹੀਆ ਕਰਾਰ ਦਿੰਦਿਆਂ ਸਿੱਖਾਂ ਨੂੰ ਉਸ ਨਾਲ ਸਾਂਝ ਰੱਖਣ ਤੋਂ ਗੁਰੇਜ ਕਰਨ ਦੀ ਹਦਾਇਤ ਦਿੱਤੀ ਗਈ। ਇਸ ਤੋਂ ਇਲਾਵਾ ਜੀਵਨ ਸਿੰਘ ਬਗੀਚੀ ਵਾਲੇ ਨਾਂਅ ਦੇ ਇਕ ਪ੍ਰਚਾਰਕ ’ਤੇ ਪ੍ਰਚਾਰ ਤੇ ਕੀਰਤਨ ਕਰਨ ’ਤੇ ਰੋਕ ਲਗਾਉਣ ਅਤੇ ਅੰਮ੍ਰਿਤ ਸੰਚਾਰ ਲਹਿਰ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ ਗਿਆ। ਇਸ ਤੋਂ ਪਹਿਲਾਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਵਿਧਾਇਕ ਗਿਆਸਪੁਰਾ ਮਾਮਲੇ ਵਿਚ ਸਪਸ਼ਟੀਕਰਨ ਲਈ ਪੁੱਜੇ ‘ਆਪ’ ਦੇ 13 ਦੇ ਕਰੀਬ ਵਿਧਾਇਕਾਂ ਤੇ ਆਗੂਆਂ ਨੇ ਜਥੇਦਾਰ ਨਾਲ ਮੁਲਾਕਾਤ ਕੀਤੀ ਤੇ ਉਪਰੰਤ ਪੰਜ ਸਿੰਘ ਸਾਹਿਬਾਨ ਦੀ ਹੰਗਾਮੀ ਇਕੱਤਰਤਾ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਬਖਸ਼ੀਸ਼ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰੇ ਭਾਈ ਪਰਮਜੀਤ ਸਿੰਘ ਸ਼ਾਮਿਲ ਹੋਏ। ਇਕੱਤਰਤਾ ਉਪਰੰਤ ਪੰਜ ਸਿੰਘ ਸਾਹਿਬਾਨ ਵਲੋਂ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਅਹਿਮ ਆਦੇਸ਼ ਜਾਰੀ ਕੀਤੇ ਗਏ। ਪਹਿਲੇ ਆਦੇਸ਼ ’ਚ ਜਥੇਦਾਰ ਗੜਗੱਜ ਨੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਤਨਖ਼ਾਹੀਆ ਕਰਾਰ ਦਿੰਦਿਆਂ ਤੇ ਸਿੱਖਾਂ ਨੂੰ ਉਸ ਨਾਲ ਸਾਂਝ ਰੱਖਣ ਤੋਂ ਗੁਰੇਜ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਬੀਤੀ 12 ਅਕਤੂਬਰ ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਕੁਝ ਵਿਧਾਇਕ ਤੇ ਸਿਆਸਤਦਾਨ ਆਏ ਸਨ, ਜਿਸ ਦੌਰਾਨ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਉਸ ਵਲੋਂ ਪਹਿਲਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸਿੱਖ ਸੰਸਥਾਵਾਂ ਬਾਰੇ ਮਾੜੀ ਤੇ ਅਪਮਾਨਜਨਕ ਸ਼ਬਦਾਵਲੀ ਬੋਲਣ ਕਰਕੇ ਸਕੱਤਰੇਤ ਅੰਦਰ ਆਉਣ ਤੋਂ ਸਿੰਘ ਸਾਹਿਬ ਦੇ ਆਦੇਸ਼ ਅਨੁਸਾਰ ਰੋਕਿਆ ਗਿਆ ਸੀ ਅਤੇ ਹਾਜ਼ਰ ਹੋਏ ਵਿਧਾਇਕਾਂ ਨੂੰ ਇਸ ਦੀ ਜਾਣਕਾਰੀ ਵੀ ਦਿੱਤੀ ਗਈ ਸੀ ਪਰ ਗਿਆਸਪੁਰਾ ਵਲੋਂ ਗੁਰੂ ਸਾਹਿਬ ਦੇ ਸਿਰਜੇ ਤਖ਼ਤ ਸਾਹਿਬ ਬਾਰੇ ਝੂਠ ਬੋਲਦਿਆਂ ਸ੍ਰੀ ਦਰਬਾਰ ਸਾਹਿਬ ਦੇ ਸੇਵਾਦਾਰਾਂ ’ਤੇ ਜਾਤੀ ਵਿਤਕਰੇ ਦੇ ਝੂਠੇ ਦੋਸ਼ ਲਗਾਏ ਗਏ। ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਬਾਰੇ ਅਤਿ ਮਾੜੀ ਸ਼ਬਦਵਾਲੀ ਵਰਤੀ ਗਈ, ਜਿਸ ਨਾਲ ਦੁਨੀਆ ’ਚ ਵਸਦੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤ ਤੇ ਖ਼ਾਲਸਾ ਪੰਥ ਦੇ ਹਿਰਦਿਆਂ ਨੂੰ ਡੂੰਘੀ ਠੇਸ ਪਹੁੰਚੀ ਹੈ। ਆਦੇਸ਼ ’ਚ ਕਿਹਾ ਗਿਆ ਕਿ ਅੱਜ ਵਫ਼ਦ ਰੂਪ ’ਚ ਆਏ (‘ਆਪ’) ਵਿਧਾਇਕਾਂ ਨੇ ਮੰਨਿਆ ਕਿ ਗਿਆਸਪੁਰਾ ਨੇ ਜਾਣਬੁੱਝ ਕੇ ਜਾਤ ਦਾ ਮੁੱਦਾ ਬਣਾਇਆ, ਜਦਕਿ ਉਸ ਦਿਨ ਇਸ ਤਰ੍ਹਾਂ ਦੀ ਕੋਈ ਗੱਲ ਨਹੀਂ ਹੋਈ। ਮਨਵਿੰਦਰ ਸਿੰਘ ਗਿਆਸਪੁਰਾ ਨਿੱਜੀ ਸਿਆਸੀ ਲਾਭ ਲਈ ਸ੍ਰੀ ਦਰਬਾਰ ਸਾਹਿਬ ਅਤੇ ਸਿੱਖ ਸਿਧਾਂਤ ਦੇ ਉਲਟ ਚੱਲਿਆ ਹੈ। ਇਸ ਦਾ ਗੁਨਾਹ ਬਹੁਤ ਗੰਭੀਰ ਅਤੇ ਸਿੱਖ ਸਿਧਾਂਤਾਂ ਨੂੰ ਢਾਹ ਲਗਾਉਣ ਵਾਲਾ ਹੈ, ਇਸ ਲਈ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਤਨਖ਼ਾਹੀਆ ਕਰਾਰ ਦਿੱਤਾ ਜਾਂਦਾ ਹੈ। ਪ੍ਰਚਾਰਕ ਬਗੀਚੀ ਵਾਲਾ ’ਤੇ ਰੋਕ ਜਾਰੀ ਦੂਜੇ ਆਦੇਸ਼ ’ਚ ਕਿਹਾ ਗਿਆ ਕਿ ਜੀਵਨ ਸਿੰਘ ਬਗੀਚੀ ਵਾਲੇ ਨਾਮਕ ਆਪੇ ਬਣੇ ਪ੍ਰਚਾਰਕ ਵਲੋਂ ਪਿਛਲੇ ਲੰਮੇ ਸਮੇਂ ਤੋਂ ਗੁਰਬਾਣੀ, ਸਿੱਖ ਰਵਾਇਤਾਂ, ਸਿੱਖ ਰਹਿਤ ਮਰਿਆਦਾ, ਸਿੱਖ ਇਤਿਹਾਸ ਦੇ ਉਲਟ ਕੀਤੀਆਂ ਜਾ ਰਹੀਆਂ ਵਿਵਾਦਤ ਟਿੱਪਣੀਆਂ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਿਆਈ ਨੂੰ ਚੁਣੌਤੀ ਦੇਣ ਦੇ ਮਸਲੇ ਨੂੰ ਵਿਚਾਰਿਆ ਗਿਆ। ਇਹ ਵਿਚਾਰ ਹੋਈ ਹੈ ਕਿ ਜੀਵਨ ਸਿੰਘ ਬਗੀਚੀ ਵਾਲੇ ਨੂੰ ਗੁਰਬਾਣੀ ਸਿੱਖ ਇਤਿਹਾਸ, ਸਿੱਖ ਰਵਾਇਤਾਂ, ਸਿੱਖ ਰਹਿਤ ਮਰਿਆਦਾ ਅਤੇ ਗੁਰਮਤਿ ਆਸ਼ੇ ਅਨੁਸਾਰ ਸੋਝੀ ਨਹੀਂ ਹੈ, ਇਸ ਲਈ ਇਸ ਦੇ ਪ੍ਰਚਾਰ/ਕੀਰਤਨ ਕਰਨ ’ਤੇ ਰੋਕ ਲਗਾਈ ਜਾਂਦੀ ਹੈ। ਸ਼ਹੀਦ ਪਰਵਿੰਦਰ ਸਿੰਘ (ਝੋਟਾ) ਦੇ ਪਰਿਵਾਰ ਨੂੰ ਸਹਿਯੋਗ ਦੇਣ ਦੀ ਹਦਾਇਤ ਜਥੇਦਾਰ ਗੜਗੱਜ ਨੇ ਸੰਗਤ ਨੂੰ ਨਸ਼ੇ ਦੇ ਸੌਦਾਗਰਾਂ ਦਾ ਵਿਰੋਧ ਕਰਦਿਆਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ (ਝੋਟਾ) ਦੇ ਪਰਿਵਾਰ ਦਾ ਸਹਿਯੋਗ ਦੇਣ ਦੀ ਹਦਾਇਤ ਕਰਦਿਆਂ ਪੰਜਾਬ ’ਚੋਂ ਨਸ਼ਾ ਮੁੱਢੋਂ ਖਤਮ ਕਰਨ ਲਈ ਅੱਗੇ ਆਉਣ ਦੀ ਤਾਕੀਦ ਕੀਤੀ।
Ad Position 22
No active advertisement
ਪਿਛਲੀ ਖ਼ਬਰ ਔਰਤ ਨੇ ਵਿਅਕਤੀ ਦੇ ਘਰ ਆ ਕੇ ਲਾਈ ਅੱਗ, ਸਾਮਾਨ ਸੜ ਕੇ ਸੁਆਹ ਅਗਲੀ ਖ਼ਬਰ ਪੰਜਾਬ ਦਾ ਵਿਕਾਸ ਪ੍ਰਧਾਨ ਮੰਤਰੀ ਮੋਦੀ ਦੇ ਦ੍ਰਿਸ਼ਟੀਕੋਣ ਦਾ ਅਹਿਮ ਹਿੱਸਾ-ਡਾ. ਜਿਤੇਂਦਰ ਸਿੰਘ
Ad Position 24