16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

‘ਥਾਪੀ’ ਫ਼ਿਲਮ ਦੇ ਪ੍ਰੀਮੀਅਰ ਸ਼ੋਅ ਮੌਕੇ ਮੁਹਾਲੀ ਵਿਖੇ ਫ਼ਿਲਮ ਦੀ ਸਟਾਰ ਕਾਸਟ ਨੇ ਲਾਈਆਂ ਰੌਣਕਾਂ

ਐੱਸ. ਏ.

Ad Position 21
No active advertisement
ਮੁਹਾਲੀ ਵਾਕ ਦੇ ਪੀ. ਵੀ. ਆਰ. ਵਿਖੇ ਫ਼ਿਲਮ ‘ਥਾਪੀ’ ਦੇ ਪ੍ਰੀਮੀਅਰ ਸ਼ੋਅ ਮੌਕੇ ਫ਼ਿਲਮ ਦੀ ਸਟਾਰ ਕਾਸਟ ਪੱਤਰਕਾਰਾਂ ਨਾਲ ਗੱਲਬਾਤ ਕਰਦੀ ਹੋਈ। ਤਸਵੀਰ : ਗੁਰਿੰਦਰ ਸਿੰਘ 17-10-2026
ਐੱਸ. ਏ. ਐੱਸ. ਨਗਰ, 16 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਫੇਜ਼-8 ਸਥਿਤ ਮੁਹਾਲੀ ਵਾਕ ਦੇ ਪੀ. ਵੀ. ਆਰ. ਵਿਖੇ ਅੱਜ 16 ਅਕਤੂਬਰ ਨੂੰ ਰਿਲੀਜ਼ ਹੋਈ ਫ਼ਿਲਮ ‘ਥਾਪੀ’ ਦੇ ਪ੍ਰੀਮੀਅਰ ਸ਼ੋਅ ਮੌਕੇ ਜਿਥੇ ਵੱਡੀ ਗਿਣਤੀ ਵਿਚ ਪਹੁੰਚੇ ਦਰਸ਼ਕਾਂ ਨੇ ਫ਼ਿਲਮ ਦੀ ਰੱਜ ਕੇ ਪ੍ਰਸ਼ੰਸਾ ਕੀਤੀ, ਉਥੇ ਹੀ ਇਸ ਪ੍ਰੀਮੀਅਰ ਸ਼ੋਅ ਮੌਕੇ ਫ਼ਿਲਮ ਦੀ ਸਟਾਰ ਕਾਸਟ ਨੇ ਖ਼ੂਬ ਰੌਣਕਾਂ ਲਗਾਈਆਂ। ਫ਼ਿਲਮ ਵਿਚ ਮੁੱਖ ਭੂਮਿਕਾ ਨਿਭਾ ਰਹੀ ਪ੍ਰਸਿੱਧ ਅਦਾਕਾਰਾ ਨੀਰੂ ਬਾਜਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਇਸ ਫ਼ਿਲਮ ਵਿਚ ਸਮੁੱਚੀ ਟੀਮ ਨੇ ਬਹੁਤ ਮਿਹਨਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਫ਼ਿਲਮ ਕੁੜੀਆਂ ਦੇ ਹੱਕਾਂ ਦੀ ਗੱਲ ਕਰਦੀ ਹੈ। ਉਨ੍ਹਾਂ ਦਰਸ਼ਕਾਂ ਨੂੰ ਪਰਿਵਾਰਾਂ ਸਮੇਤ ਸਿਨੇਮਾਘਰਾਂ ਵਿਚ ਫ਼ਿਲਮ ਦੇਖਣ ਲਈ ਆਉਣ ਦੀ ਅਪੀਲ ਕੀਤੀ। ਫ਼ਿਲਮ ਵਿਚ ਮੁੱਖ ਭੂਮਿਕਾ ਅਦਾ ਕਰ ਰਹੇ ਅਦਾਕਾਰ ਸੰਨੀ ਸਿੰਘ ਨੇ ਕਿਹਾ ਕਿ ਇਹ ਉਨ੍ਹਾਂ ਦੀ ਪਹਿਲੀ ਫ਼ਿਲਮ ਹੈ। ਉਨ੍ਹਾਂ ਕਿਹਾ ਕਿ ਉਹ ਜਦੋਂ ਪ੍ਰੀਮੀਅਰ ਸ਼ੋਅ ਦੇਖ ਰਹੇ ਦਰਸ਼ਕਾਂ ਨੂੰ ਦੇਖ ਰਹੇ ਸਨ ਤਾਂ ਉਨ੍ਹਾਂ ਦੀਆਂ ਅੱਖਾਂ ਵਿਚ ਹੰਝੂ ਸਨ ਤੇ ਦਿਲੋਂ ਥਾਪੀ ਸੀ। ਇਸ ਤੋਂ ਵੱਡੀ ਗੱਲ ਉਨ੍ਹਾਂ ਲਈ ਕੋਈ ਹੋ ਹੀ ਨਹੀਂ ਸਕਦੀ। ਇਸ ਮੌਕੇ ਫ਼ਿਲਮ ਦੇ ਲੇਖਕ ਤੇ ਨਿਰਦੇਸ਼ਕ ਜਗਦੀਪ ਸਿੰਘ ਵੜਿੰਗ ਨੇ ਕਿਹਾ ਕਿ ਕੋਈ ਵੀ ਵਿਅਕਤੀ ਭਾਵੇਂ ਕਿਸੇ ਵੀ ਖੇਤਰ ਵਿਚ ਕੰਮ ਕਰਦਾ ਹੈ ਤਾਂ ਉਸ ਨੂੰ ਥਾਪੀ ਦੀ ਜ਼ਰੂਰਤ ਹੁੰਦੀ ਹੈ ਅਤੇ ਹੁਣ ਸਾਨੂੰ ਦਰਸ਼ਕਾਂ ਦੀ ਥਾਪੀ ਦੀ ਜ਼ਰੂਰਤ ਹੈ। ਇਸ ਮੌਕੇ ਅਦਾਕਾਰ ਸੁਖਵਿੰਦਰ ਚਾਹਲ, ਅਦਾਕਾਰਾ ਹਸ਼ਨੀਨ ਚੌਹਾਨ, ਅਦਾਕਾਰਾ ਸਾਵਣ ਰੂਪੋਵਾਲੀ, ਅਦਾਕਾਰਾ ਪਵਨ ਜੌਹਲ, ਅਦਾਕਾਰਾ ਸਿਮਰਨ ਚਾਹਲ, ਅਦਾਕਾਰਾ ਨਿਕਿਤਾ ਗਰੋਵਰ, ਪ੍ਰਵੀਨ ਖਾਨ, ਅਦਾਕਾਰਾ ਪਰਮਿੰਦਰ ਗਿੱਲ ਤੇ ਅਦਾਕਾਰਾ ਸੀਮਾ ਕੌਸ਼ਲ ਸਮੇਤ ਵੱਡੀ ਗਿਣਤੀ ਵਿਚ ਦਰਸ਼ਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦੀਪਤੀ-ਨਿੱਕੀ ਨੇ ਪਲਟਿਆ ਪਹਿਲਾ ਟੀ-20 ਮੈਚ ਭਾਰਤ ਨੇ ਜ਼ਿੰਬਾਬਵੇ ਨੂੰ 4 ਵਿਕਟਾਂ ਨਾਲ ਹਰਾਇਆ ਅਗਲੀ ਖ਼ਬਰ ਰੂਪ ਕੌਰ ਸੰਧੂ ਨੇ ਹੁਣ ਸੋਸ਼ਲ ਮੀਡੀਆ ਰਾਹੀਂ ਇਕ ਹੋਰ ਪੀੜਤ ਬੀਬੀ ਨਾਲ ਧਾਰਮਿਕ ਵਿਅਕਤੀਆਂ ਦੁਆਰਾ ਜਬਰ ਜਨਾਹ ਦਾ ਮਾਮਲਾ ਉਠ...
Ad Position 24