ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ ਚ ਬਣੇਗੀ ਕਾਂਗਰਸ ਦੀ ਸਰਕਾਰ - ਸਚਿਨ ਪਾਇਲਟ
ਮੋਗਾ, 17 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)- ਕਾਂਗਰਸ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਨੇ ਅੱਜ ਮੋਗਾ ਪੁੱਜ ਕੇ ਟਕਸਾਲੀ ਕਾਂਗਰਸੀ ਪਰਿਵਾਰ ਦੇ ਪਰਮਿੰਦਰ ਸਿੰਘ ਵਿੱਕੀ ਜਿਸ ਦੀ 12 ਜੂਨ 2023 ਨੂੰ ਸ਼ਹਿਰ ਦੀ ਰਾਮਗੰਜ ਮੰਡੀ ’ਚ ਏਸ਼ੀਅਨ ਜਿਊਲਰ ਦੀ ਦੁਕਾਨ ’ਤੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਪਰਮਿੰਦਰ ਸਿੰਘ ਵਿੱਕੀ ਦੇ ਬੇਟੇ ਮਾਹੀਪਾਲ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਉਪਰੰਤ ਕਾਂਗਰਸੀ ਆਗੂ ਪਿੰਡ ਡਾਲਾ ਵਿਖੇ ਗੋਲੀਆਂ ਮਾਰ ਕੇ ਮਾਰ ਦਿੱਤੇ ਗਏ ਬਲਜਿੰਦਰ ਸਿੰਘ ਬੱਲੀ ਨੰਬਰਦਾਰ ਦੇ ਘਰ ਵੀ ਦੁੱਖ ਸਾਂਝਾ ਕਰਨ ਗਏ।
ਮ
ਮੋਗਾ ਵਿਖੇ ਪਰਮਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਸਚਿਨ ਪਾਇਲਟ, ਨਾਲ ਪ੍ਰਗਟ ਸਿੰਘ, ਵਿਜੇ ਇੰਦਰ ਸਿੰਗਲਾ, ਹਰੀ ਸਿੰਘ ਖਾਈ ਤੇ ਹੋਰ। ਤਸਵੀਰ : ਹਰਜੀਤ ਸਿੰਘ
18-10-2026
ਮੋਗਾ, 17 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)- ਕਾਂਗਰਸ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਨੇ ਅੱਜ ਮੋਗਾ ਪੁੱਜ ਕੇ ਟਕਸਾਲੀ ਕਾਂਗਰਸੀ ਪਰਿਵਾਰ ਦੇ ਪਰਮਿੰਦਰ ਸਿੰਘ ਵਿੱਕੀ ਜਿਸ ਦੀ 12 ਜੂਨ 2023 ਨੂੰ ਸ਼ਹਿਰ ਦੀ ਰਾਮਗੰਜ ਮੰਡੀ ’ਚ ਏਸ਼ੀਅਨ ਜਿਊਲਰ ਦੀ ਦੁਕਾਨ ’ਤੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਪਰਮਿੰਦਰ ਸਿੰਘ ਵਿੱਕੀ ਦੇ ਬੇਟੇ ਮਾਹੀਪਾਲ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਉਪਰੰਤ ਕਾਂਗਰਸੀ ਆਗੂ ਪਿੰਡ ਡਾਲਾ ਵਿਖੇ ਗੋਲੀਆਂ ਮਾਰ ਕੇ ਮਾਰ ਦਿੱਤੇ ਗਏ ਬਲਜਿੰਦਰ ਸਿੰਘ ਬੱਲੀ ਨੰਬਰਦਾਰ ਦੇ ਘਰ ਵੀ ਦੁੱਖ ਸਾਂਝਾ ਕਰਨ ਗਏ। ਇਸ ਮੌਕੇ ਕਾਂਗਰਸ ਦੇ ਸੂਬਾ ਪ੍ਰਧਾਨ ਪ੍ਰਗਟ ਸਿੰਘ, ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ, ਹਲਕਾ ਮੋਗਾ ਦੇ ਇੰਚਾਰਜ ਮਾਲਵਿਕਾ ਸੂਦ ਸੱਚਰ, ਸਾਬਕਾ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ, ਪੰਜਾਬ ਰਾਜ ਮਾਮਲਿਆਂ ਦੇ ਸਹਿ ਇੰਚਾਰਜ ਰਵਿੰਦਰ ਡਾਲਵੀ, ਸਾਬਕਾ ਸੰਸਦ ਮੈਂਬਰ ਮੁਹੰਮਦ ਸਦੀਕ ਤੋਂ ਇਲਾਵਾ ਚੇਅਰਮੈਨ ਲਾਭ ਸਿੰਘ ਆਹਲੂਵਾਲੀਆ, ਸਾਬਕਾ ਚੇਅਰਮੈਨ ਵਿਨੋਦ ਬਾਂਸਲ, ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬਰਾੜ, ਸਾਬਕਾ ਜ਼ਿਲ੍ਹਾ ਪ੍ਰਧਾਨ ਕਰਨਲ ਬਾਬੂ ਸਿੰਘ, ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਸਾਬਕਾ ਵਿਧਾਇਕ ਵਿਜੇ ਕੁਮਾਰ ਸਾਥੀ, ਸਾਬਕਾ ਮੰਤਰੀ ਡਾ. ਮਾਲਤੀ ਥਾਪਰ, ਪਵਨ ਥਾਪਰ, ਐਡਵੋਕੇਟ ਰਵੀ ਗਰੇਵਾਲ, ਜਗਸੀਰ ਸਿੰਘ ਕਾਲੇਕੇ, ਸਾਬਕਾ ਚੇਅਰਮੈਨ ਪਰਮਪਾਲ ਸਿੰਘ ਤਖ਼ਤੂਪੁਰਾ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਤੇ ਕੌਂਸਲਰ ਮਨਜੀਤ ਸਿੰਘ ਮਾਨ, ਗੁਰਸੇਵਕ ਸਿੰਘ ਚੀਮਾ, ਉਪਿੰਦਰ ਸਿੰਘ ਗਿੱਲ, ਸਾਬਕਾ ਚੇਅਰਮੈਨ ਪਰਮਜੀਤ ਸਿੰਘ ਪੰਮਾ ਡਾਲਾ, ਜੋਧਾ ਸਿੰਘ ਬਰਾੜ ਆਦਿ ਹਾਜ਼ਰ ਸਨ। ਇਸ ਮੌਕੇ ਸਚਿਨ ਪਾਇਲਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਅੱਜ ਨਸ਼ੇ ਦੇ ਸੌਦਾਗਰਾਂ ਤੇ ਗੁੰਡਾ ਅਨਸਰਾਂ ਦਾ ਰਾਜ ਬਣ ਚੁੱਕਿਆ ਹੈ ਅਤੇ ਅੱਜ ਸੂਬੇ ਦੀ ਅਮਨ ਕਾਨੂੰਨ ਦੀ ਸਥਿਤੀ ਐਨੀ ਵਿਗੜ ਚੁੱਕੀ ਹੈ ਕਿ ਹੁਣ ਨਸ਼ਿਆਂ ਦੇ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਮਾਨਸਾ ਦੇ ਪਰਵਿੰਦਰ ਸਿੰਘ ਝੋਟਾ ਦੀ ਵੀ ਹੱਤਿਆ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਗੁਲਜ਼ਾਰ ਸਿੰਘ ਦੇ ਵਿਅਕਤੀ ਨੇ ਨਸ਼ਿਆਂ ਬਾਰੇ ਸਵਾਲ ਕੀਤਾ ਤਾਂ ਉਸ ਨੂੰ ਐਨਾ ਜ਼ਲੀਲ ਕੀਤਾ ਗਿਆ ਕਿ ਉਸ ਨੂੰ ਆਤਮ ਹੱਤਿਆ ਕਰਨ ਲਈ ਮਜਬੂਰ ਹੋਣਾ ਪਿਆ। ਸਚਿਨ ਪਾਇਲਟ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਸੂਬੇ ਵਿਚ ਕਾਂਗਰਸ ਦੀ ਸਰਕਾਰ ਬਣਨੀ ਤੈਅ ਹੈ ਅਤੇ ਸਰਕਾਰ ਆਉਣ ’ਤੇ ਸਭ ਤੋਂ ਪਹਿਲਾਂ ਨਸ਼ੇ ਦੇ ਸੌਦਾਗਰਾਂ ਨੂੰ ਜੇਲ੍ਹਾਂ ਅੰਦਰ ਸੁੱਟਿਆ ਜਾਵੇਗਾ। ਅਤੇ ਪੰਜਾਬ ਦੀ ਸਾਂਤੀ ਕਿਸੇ ਵੀ ਕੀਮਤ ਤੇ ਭੰਗ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਗੁੰਡਾ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਇਸ ਮੌਕੇ ਕਾਂਗਰਸ ਦੇ ਸੂਬਾ ਪ੍ਰਧਾਨ ਪ੍ਰਗਟ ਸਿੰਘ ਨੇ ਕਿਹਾ ਕਿ ਅੱਜ ਸੂਬੇ ਨੂੰ ਕਾਂਗਰਸ ਸਰਕਾਰ ਦੀ ਬੇਹੱਦ ਲੋੜ ਹੈ ਤੇ ਕਾਂਗਰਸ ਸਰਕਾਰ ਬਣਾਉਣ ਦੇ ਪੂਰਨ ਸਮਰੱਥ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਆਪਣੀ ਸਰਕਾਰ ਬਣਾਏਗੀ।