ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਮੁੱਖ ਸਕੱਤਰ ਕੇ.ਏ.ਪੀ. ਸਿਨਹਾ
ਅੰਮ੍ਰਿਤਸਰ, 17 ਅਕਤੂਬਰ (ਜਸਵੰਤ ਸਿੰਘ ਜੱਸ)- ਪੰਜਾਬ ਦੇ ਮੁੱਖ ਸਕੱਤਰ ਕੇ. ਏ.
ਅੰਮ੍ਰਿਤਸਰ, 17 ਅਕਤੂਬਰ (ਜਸਵੰਤ ਸਿੰਘ ਜੱਸ)- ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅੱਜ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਤਖਤ ਸਾਹਿਬ ਦੇ ਦਰਬਾਰ ਹਾਲ ਵਿਚ ਬੈਠ ਕੇ ਕੀਰਤਨ ਸਰਵਣ ਕੀਤਾ। ਉਪਰੰਤ ਸਿਨਹਾ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਸਾਹਿਬ ਕੌਰ ਜੀ ਦੇ ਪਵਿੱਤਰ ਜੋੜਾ ਸਾਹਿਬ ਦੇ ਦਰਸ਼ਨ ਕਰਕੇ ਵੀ ਆਪਣੀ ਸ਼ਰਧਾ ਪ੍ਰਗਟ ਕੀਤੀ। ਤਖ਼ਤ ਸਾਹਿਬ ਦੇ ਗ੍ਰੰਥੀ ਸਾਹਿਬ ਵੱਲੋਂ ਮੁੱਖ ਸਕੱਤਰ ਨੂੰ ਸਿਰੋਪਾਓ ਭੇਟ ਕਰਕੇ ਅਤੇ ਤਖ਼ਤ ਸਾਹਿਬ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਨੇ ਉਨ੍ਹਾਂ ਨੂੰ ਦਸਵੇਂ ਪਾਤਿਸ਼ਾਹ ਦੀ ਤਸਵੀਰ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ। ਪ੍ਰਧਾਨ ਸੋਹੀ ਨੇ ਸਿਨਹਾ ਨੂੰ ਜਨਵਰੀ ਮਹੀਨੇ ਵਿਚ ਮਨਾਏ ਜਾਣ ਵਾਲੇ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਾਮਿਲ ਹੋਣ ਲਈ ਵੀ ਸੱਦਾ ਦਿੱਤਾ।