ਸ਼੍ਰੋਮਣੀ ਕਮੇਟੀ ਵਲੋਂ ਪਾਵਨ ਸਰੂਪ ਦੇਣ ’ਤੇ ਲਾਈ ਰੋਕ ਕਾਰਨ ਸਿੱਖ ਸੰਗਤਾਂ ਤੇ ਗੁਰਦੁਆਰਾ ਕਮੇਟੀਆਂ ਪ੍ਰੇਸ਼ਾਨ
ਅੰਮ੍ਰਿਤਸਰ, 17 ਅਕਤੂਬਰ (ਜਸਵੰਤ ਸਿੰਘ ਜੱਸ)-ਸੂਬਾ ਸਰਕਾਰ ਵਲੋਂ 13 ਅਪ੍ਰੈਲ ਨੂੰ ਪੰਜਾਬ ਵਿਧਾਨ ਸਭਾ ਵਿਚ ਬੇਅਦਬੀਆਂ ਦੀਆਂ ਘਟਨਾਵਾਂ ਨੂੰ ਲੈ ਕੇ ਪਾਸ ਕੀਤੇ ਗਏ ‘ਦਾ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ -2026’ ਦੀਆਂ ਇਤਰਾਜ਼ਯੋਗ ਮੱਦਾਂ ਅਤੇ ਸ਼ਬਦਾਵਲੀ ਨੂੰ ਹਟਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਵਲੋਂ ਪ੍ਰਗਟਾਏ ਜਾ ਰਹੇ ਇਤਰਾਜ਼ਾਂ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਵਲੋਂ ਦੇਸ਼ ਵਿਦੇਸ਼ ਦੀਆਂ ਗੁਰਦੁਆਰਾ ਕਮੇਟੀਆਂ ਅਤੇ ਸੰਗਤਾਂ ਨੂੰ ਪਾਵਨ ਸਰੂਪ ਮੁਹੱਈਆ ਕਰਾਉਣ ’ਤੇ ਲਾਈ ਰੋਕ ਕਾਰਨ ਨਵੇਂ ਪਾਵਨ ਸਰੂਪ ਪ੍ਰਾਪਤ ਕਰਨ ਦੀਆਂ ਚਾਹਵਾਨ ਸਿੱਖ ਸੰਗਤਾਂ ਤੇ ਗੁਰਦੁਆਰਾ ਕਮੇਟੀਆਂ ਛੇ ਮਹੀਨਿਆਂ ਤੋਂ ਪ੍ਰੇਸ਼ਾਨ ਹਨ। ਸ਼੍ਰੋਮਣੀ ਕਮੇਟੀ ਵਲੋਂ ਇਸ ਸੰਬੰਧੀ ਪਹਿਲਾਂ ਅਪ੍ਰੈਲ ਤੋਂ ਮਈ ਤੱਕ ਅਤੇ ਫਿਰ ਮਈ ਤੋਂ ਅਣਮਿੱਥੇ ਸਮੇਂ ਲਈ ਪਾਵਨ ਸਰੂਪ ਸਿੱਖ ਸੰਗਤਾਂ ਤੇ ਗੁ: ਕਮੇਟੀਆਂ ਨੂੰ ਮੁਹੱਈਆ ਕਰਾਉਣ ’ਤੇ ਆਪਣੇ ਪੱਧਰ ’ਤੇ ਹੀ ਰੋਕ ਲਗਾਈ ਹੋਈ ਹੈ।
ਅੰਮ੍ਰਿਤਸਰ, 17 ਅਕਤੂਬਰ (ਜਸਵੰਤ ਸਿੰਘ ਜੱਸ)-ਸੂਬਾ ਸਰਕਾਰ ਵਲੋਂ 13 ਅਪ੍ਰੈਲ ਨੂੰ ਪੰਜਾਬ ਵਿਧਾਨ ਸਭਾ ਵਿਚ ਬੇਅਦਬੀਆਂ ਦੀਆਂ ਘਟਨਾਵਾਂ ਨੂੰ ਲੈ ਕੇ ਪਾਸ ਕੀਤੇ ਗਏ ‘ਦਾ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ -2026’ ਦੀਆਂ ਇਤਰਾਜ਼ਯੋਗ ਮੱਦਾਂ ਅਤੇ ਸ਼ਬਦਾਵਲੀ ਨੂੰ ਹਟਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਵਲੋਂ ਪ੍ਰਗਟਾਏ ਜਾ ਰਹੇ ਇਤਰਾਜ਼ਾਂ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਵਲੋਂ ਦੇਸ਼ ਵਿਦੇਸ਼ ਦੀਆਂ ਗੁਰਦੁਆਰਾ ਕਮੇਟੀਆਂ ਅਤੇ ਸੰਗਤਾਂ ਨੂੰ ਪਾਵਨ ਸਰੂਪ ਮੁਹੱਈਆ ਕਰਾਉਣ ’ਤੇ ਲਾਈ ਰੋਕ ਕਾਰਨ ਨਵੇਂ ਪਾਵਨ ਸਰੂਪ ਪ੍ਰਾਪਤ ਕਰਨ ਦੀਆਂ ਚਾਹਵਾਨ ਸਿੱਖ ਸੰਗਤਾਂ ਤੇ ਗੁਰਦੁਆਰਾ ਕਮੇਟੀਆਂ ਛੇ ਮਹੀਨਿਆਂ ਤੋਂ ਪ੍ਰੇਸ਼ਾਨ ਹਨ। ਸ਼੍ਰੋਮਣੀ ਕਮੇਟੀ ਵਲੋਂ ਇਸ ਸੰਬੰਧੀ ਪਹਿਲਾਂ ਅਪ੍ਰੈਲ ਤੋਂ ਮਈ ਤੱਕ ਅਤੇ ਫਿਰ ਮਈ ਤੋਂ ਅਣਮਿੱਥੇ ਸਮੇਂ ਲਈ ਪਾਵਨ ਸਰੂਪ ਸਿੱਖ ਸੰਗਤਾਂ ਤੇ ਗੁ: ਕਮੇਟੀਆਂ ਨੂੰ ਮੁਹੱਈਆ ਕਰਾਉਣ ’ਤੇ ਆਪਣੇ ਪੱਧਰ ’ਤੇ ਹੀ ਰੋਕ ਲਗਾਈ ਹੋਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ’ਤੇ ਸਰਕਾਰ ਵਲੋਂ ਇਸ ਵਿਵਾਦ ਦੇ ਹੱਲ ਲਈ ਇਕ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਦੋਂਕਿ ਜਥੇਦਾਰ ਵਲੋਂ ਵੀ ਸਿੱਖ ਵਿਦਵਾਨਾਂ ਦੀ ਪੰਜ ਮੈਂਬਰੀ ਕਮੇਟੀ ਬਣਾਈ ਹੋਈ ਹੈ, ਪਰ ਅਜੇ ਤੱਕ ਦੋਵਾਂ ਕਮੇਟੀਆਂ ਦੀ ਇਕ ਵੀ ਸਾਂਝੀ ਇਕੱਤਰਤਾ ਨਹੀਂ ਹੋ ਸਕੀ। ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਬੇਅਦਬੀ ਐਕਟ ਵਿਚੋਂ ਇਤਰਾਜ਼ਯੋਗ ਮੱਦਾਂ ਨਾ ਹਟਾਈਆਂ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਉਂਦੇ ਕੁੱਝ ਹਫ਼ਤਿਆਂ ਤੱਕ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਜਾਰੀ ਕੀਤਾ ਜਾਵੇਗਾ ਕਿ ਉਹ ਪਹਿਲਾਂ ਤੋਂ ਤੈਅ ਨਿਯਮਾਂ ਅਤੇ ਸ਼ਰਤਾਂ ਅਨੁਸਾਰ ਹੀ ਰਿਕਾਰਡ ਦਰਜ ਕਰਕੇ ਮੰਗ ਕਰਨ ਵਾਲੀਆਂ ਸੰਗਤਾਂ, ਗੁ: ਕਮੇਟੀਆਂ ਤੇ ਸਿੱਖ ਸੰਸਥਾਵਾਂ ਨੂੰ ਪਾਵਨ ਸਰੂਪ ਦੇਣੇ ਸ਼ੁਰੂ ਕਰੇ ਤਾਂ ਜੋ ਸਿੱਖੀ ਪ੍ਰਚਾਰ ਪ੍ਰਸਾਰ ਵਿਚ ਕੋਈ ਅੜਚਨ ਨਾ ਆਵੇ।