18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਪਰਵਿੰਦਰ ਸਿੰਘ ਝੋਟਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ-ਧਾਮੀ

ਮਾਨਸਾ, 17 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਦੀ ਤਸਵੀਰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਕੇਂਦਰੀ ਸਿੱਖ ਅਜਾਇਬ ਘਰ ’ਚ ਲਗਾਈ ਜਾਵੇਗੀ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇੱਥੇ ਪਰਵਿੰਦਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਧਰਨੇ ’ਚ ਸ਼ਾਮਿਲ ਹੋਣ ਉਪਰੰਤ ਕੀਤਾ।

Ad Position 21
No active advertisement
ਮਾਨਸਾ ਵਿਖੇ ਧਰਨੇ ਦੌਰਾਨ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਨਾਲ ਗੱਲਬਾਤ ਕਰਦੇ ਹੋਏ ਹਰਜਿੰਦਰ ਸਿੰਘ ਧਾਮੀ। ਨਾਲ ਜਥੇਦਾਰ ਗਿਆਨੀ ਟੇਕ ਸਿੰਘ ਤੇ ਹੋਰ। ਅਜੀਤ ਤਸਵੀਰ ਪਰਵਿੰਦਰ ਸਿੰਘ ਝੋਟਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ-ਧਾਮੀ 18-10-2026

ਮਾਨਸਾ, 17 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਦੀ ਤਸਵੀਰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਕੇਂਦਰੀ ਸਿੱਖ ਅਜਾਇਬ ਘਰ ’ਚ ਲਗਾਈ ਜਾਵੇਗੀ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇੱਥੇ ਪਰਵਿੰਦਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਧਰਨੇ ’ਚ ਸ਼ਾਮਿਲ ਹੋਣ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਜੂਝਦਿਆਂ ਸ਼ਹਾਦਤ ਪ੍ਰਾਪਤ ਕਰਨ ਵਾਲੇ ਇਸ ਨੌਜਵਾਨ ਦੀ ਕੁਰਬਾਨੀ ਨੂੰ ਸਿੱਖ ਕੌਮ ਹਮੇਸ਼ਾ ਯਾਦ ਰੱਖੇਗੀ। ਧਾਮੀ ਨੇ ਝੋਟਾ ਦੇ ਪਿਤਾ ਸਾਬਕਾ ਫੌਜੀ ਭੀਮ ਸਿੰਘ ਨੂੰ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਕਮੇਟੀ ਦੁੱਖ ਦੀ ਇਸ ਘੜੀ ਵਿਚ ਪਰਿਵਾਰ ਦੇ ਨਾਲ ਖੜ੍ਹੀ ਹੈ। ਧਾਮੀ ਨੇ ਸਥਾਨਕ ਸਿਵਲ ਹਸਪਤਾਲ ਵਿਖੇ ਗੋਲੀਬਾਰੀ ਮੌਕੇ ਜ਼ਖ਼ਮੀ ਹੋਏ ਨੌਜਵਾਨਾਂ ਦਾ ਹਾਲ ਵੀ ਜਾਣਿਆ। ਉਨ੍ਹਾਂ ਜ਼ਖਮੀਆਂ ਪ੍ਰਤੀ ਹਮਦਰਦੀ ਪ੍ਰਗਟ ਕਰਦਿਆਂ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ ਵਲੋਂ ਹਰੇਕ ਜ਼ਖ਼ਮੀ ਨੂੰ 5-5 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਉਹ ਚਾਹੁਣ ਤਾਂ ਸ਼੍ਰੋਮਣੀ ਕਮੇਟੀ ਉਨ੍ਹਾਂ ਦਾ ਇਲਾਜ ਸ੍ਰੀ ਗੁਰੂ ਰਾਮਦਾਸ ਜੀ ਮੈਡੀਕਲ ਕਾਲਜ ਸ੍ਰੀ ਅੰਮ੍ਰਿਤਸਰ ਵਿਖੇ ਕਰਨ ਲਈ ਤਿਆਰ ਹੈ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸਤਬੀਰ ਸਿੰਘ, ਹਰਭਜਨ ਸਿੰਘ ਵਕਤਾ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ, ਸੁਰਜੀਤ ਸਿੰਘ ਠੀਕਰੀਵਾਲ, ਇੰਚਾਰਜ ਭੋਲਾ ਸਿੰਘ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਕਿਸੇ ਵੀ ਆਗੂ ਦਾ ਵਿਰੋਧ ਨਾ ਕੀਤਾ ਜਾਵੇ ਅੰਦੋਲਨ ਵੱਡਾ ਕਰਨਾ ਹੈ-ਭੀਮ ਸਿੰਘ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਪਾਵਨ ਸਰੂਪ ਦੇਣ ’ਤੇ ਲਾਈ ਰੋਕ ਕਾਰਨ ਸਿੱਖ ਸੰਗਤਾਂ ਤੇ ਗੁਰਦੁਆਰਾ ਕਮੇਟੀਆਂ ਪ੍ਰੇਸ਼ਾਨ
Ad Position 24