ਗੁਰਬੀਰ ਸਿੰਘ ਬਰਾੜ ਸਿੱਖ ਐਜੂਕੇਸ਼ਨਲ ਸੁਸਾਇਟੀ ਦੇ ਪ੍ਰਧਾਨ ਬਣੇ
ਚੰਡੀਗੜ੍ਹ, 17 ਅਕਤੂਬਰ (ਪ੍ਰੋ. ਅਵਤਾਰ ਸਿੰਘ)- ਚੰਡੀਗੜ੍ਹ ਦੇ ਸੈਕਟਰ-26 ਸਥਿਤ ਗੁਰੂ ਗੋਬਿੰਦ ਸਿੰਘ ਕਾਲਜ ਫ਼ਾਰ ਵੂਮੈਨ ਵਿਖੇ ਹੋਈ ਸਿੱਖ ਐਜੂਕੇਸ਼ਨਲ ਸੁਸਾਇਟੀ ਦੀ ਜਨਰਲ ਬਾਡੀ ਦੀ ਮੀਟਿੰਗ ’ਚ ਗੁਰਬੀਰ ਸਿੰਘ ਬਰਾੜ ਨੂੰ ਅਗਲੇ 4 ਸਾਲਾਂ ਲਈ ਸੁਸਾਇਟੀ ਦਾ ਪ੍ਰਧਾਨ ਚੁਣਿਆ ਗਿਆ।
ਚੰਡੀਗੜ੍ਹ, 17 ਅਕਤੂਬਰ (ਪ੍ਰੋ. ਅਵਤਾਰ ਸਿੰਘ)- ਚੰਡੀਗੜ੍ਹ ਦੇ ਸੈਕਟਰ-26 ਸਥਿਤ ਗੁਰੂ ਗੋਬਿੰਦ ਸਿੰਘ ਕਾਲਜ ਫ਼ਾਰ ਵੂਮੈਨ ਵਿਖੇ ਹੋਈ ਸਿੱਖ ਐਜੂਕੇਸ਼ਨਲ ਸੁਸਾਇਟੀ ਦੀ ਜਨਰਲ ਬਾਡੀ ਦੀ ਮੀਟਿੰਗ ’ਚ ਗੁਰਬੀਰ ਸਿੰਘ ਬਰਾੜ ਨੂੰ ਅਗਲੇ 4 ਸਾਲਾਂ ਲਈ ਸੁਸਾਇਟੀ ਦਾ ਪ੍ਰਧਾਨ ਚੁਣਿਆ ਗਿਆ। ਜ਼ਿਕਰਯੋਗ ਹੈ ਕਿ ਗੁਰਬੀਰ ਸਿੰਘ ਬਰਾੜ ਦੇ ਪਿਤਾ ਗੁਰਦੇਵ ਸਿੰਘ ਬਰਾੜ (ਸੇਵਾ-ਮੁਕਤ ਆਈ. ਏ. ਐਸ.) ਪਿਛਲੇ ਲੰਮੇ ਸਮੇਂ ਤੋਂ ਸਿੱਖ ਐਜੂਕੇਸ਼ਨਲ ਦੇ ਪ੍ਰਧਾਨ ਚਲੇ ਆ ਰਹੇ ਸਨ ਅਤੇ ਬੀਤੇ ਦਿਨੀਂ ਉਨ੍ਹਾਂ ਦਿਹਾਂਤ ਮਗਰੋਂ ਇਹ ਅਹੁਦਾ ਖ਼ਾਲੀ ਹੋ ਗਿਆ ਸੀ। ਦੱਸਣਾ ਬਣਦਾ ਹੈ ਕਿ ਗੁਰਬੀਰ ਸਿੰਘ ਬਰਾੜ ਸਾਲ 2004 ਤੋਂ ਇਸ ਵਕਾਰੀ ਸੰਸਥਾ ਦੇ ਸਰਗਰਮ ਮੈਂਬਰ ਚਲੇ ਆ ਹਨ। ਪੇਸ਼ੇ ਵਜੋਂ ਇੰਜੀਨੀਅਰ ਗੁਰਬੀਰ ਸਿੰਘ ਉੱਘੇ ਸਿੱਖ ਵਿਦਵਾਨ ਹਨ, ਜਿਨ੍ਹਾਂ ਦੀਆਂ ਬਹੁਤ ਸਾਰੀਆਂ ਕਿਤਾਬਾਂ ਪ੍ਰਕਾਸ਼ਿਤ ਹੋ ਚੁੱਕੀਆਂ ਹਨ। ਉਹ ‘ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ’ ਦੇ ਕਾਰਜਕਾਰੀ ਨਿਰਦੇਸ਼ਕ ਵਜੋਂ ਵੀ ਸੇਵਾਵਾਂ ਨਿਭਾ ਰਹੇ ਹਨ। ਇਸ ਸੰਸਥਾ ਨੇ ਸਿੱਖਿਆ, ਧਰਮ, ਸੱਭਿਆਚਾਰ, ਸਾਹਿਤ ਅਤੇ ਖੇਡਾਂ ਦੇ ਖੇਤਰ ’ਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਇਸ ਮੌਕੇ ਗੁਰਬੀਰ ਸਿੰਘ ਬਰਾੜ ਨੇ ਆਪਣੇ ’ਤੇ ਭਰੋਸਾ ਜਤਾਉਣ ਲਈ ਸਮੁੱਚੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਸਿੱਖ ਐਜੂਕੇਸ਼ਨਲ ਸੁਸਾਇਟੀ ਨੂੰ ਹੋਰ ਵੀ ਉਚਾਈਆਂ ’ਤੇ ਲਿਜਾਣ ਲਈ ਪੂਰੀ ਲਗਨ ਅਤੇ ਵਚਨਬੱਧਤਾ ਨਾਲ ਕੰਮ ਕਰਨਗੇ। ਇਹ ਚੋਣ ਪ੍ਰਕਿਰਿਆ ਉਪ ਪ੍ਰਧਾਨ ਡਾ. ਬਿਰੇਂਦਰਾ ਕੌਰ ਦੀ ਦੇਖ-ਰੇਖ ਹੇਠ ਹੋਈ। ਇਸ ਮੌਕੇ ਸੁਸਾਇਟੀ ਦੇ ਸਕੱਤਰ ਸੇਵਾ-ਮੁਕਤ ਕਰਨਲ ਜਸਮੇਰ ਸਿੰਘ ਬਾਲਾ ਨੇ ਸਾਲਾਨਾ ਰਿਪੋਰਟ ਪੇਸ਼ ਕੀਤੀ। ਇਸ ਮੌਕੇ ਸੁਸਾਇਟੀ ਦੇ ਮੈਂਬਰਾਂ ’ਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਬੀਬੀ ਹਰਜਿੰਦਰ ਕੌਰ, ਕਰਨੈਲ ਸਿੰਘ ਪੰਜੋਲੀ, ਇੰਜੀਨੀਅਰ ਹਰਪ੍ਰੀਤ ਸਿੰਘ ਬਰਾੜ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਗੁਰਚਰਨ ਸਿੰਘ ਗਰੇਵਾਲ, ਇੰਜੀਨੀਅਰ ਐੱਸ. ਐੱਸ. ਵਿਰਦੀ, ਪ੍ਰੇਮ ਸਿੰਘ ਚੰਦੂਮਾਜਰਾ ਤੇ ਡਾ. ਬਲਕਾਰ ਸਿੰਘ ਹਾਜ਼ਰ ਸਨ।