17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਪੰਜਾਬ ਭਾਜਪਾ ਮਹਿਲਾ ਮੋਰਚੇ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਕੀਤੀਆਂ ਤੇਜ਼

ਚੰਡੀਗੜ੍ਹ, 17 ਅਕਤੂਬਰ (ਅਜੀਤ ਬਿਊਰੋ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਮਹਿਲਾ ਮੋਰਚੇ ਵਲੋਂ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੰਗਠਨਾਤਮਕ ਸਰਗਰਮੀਆਂ ਤੇਜ਼ ਕਰਨ ਅਤੇ ਮਹਿਲਾ ਮੋਰਚੇ ਨੂੰ ਹੋਰ ਮਜ਼ਬੂਤ ਬਣਾਉਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਮਹਿਲਾ ਮੋਰਚੇ ਦੀ ਅਹਿਮ ਬੈਠਕ ਸੂਬਾ ਪ੍ਰਧਾਨ ਜੈਇੰਦਰ ਕੌਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੰਗਠਨ ਦੇ ਵਿਸਥਾਰ, ਔਰਤਾਂ ਦੀ ਭਾਗੀਦਾਰੀ ਵਧਾਉਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਜਨਤਾ ਤੱਕ ਪਹੁੰਚਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 18-10-2026
ਚੰਡੀਗੜ੍ਹ, 17 ਅਕਤੂਬਰ (ਅਜੀਤ ਬਿਊਰੋ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਮਹਿਲਾ ਮੋਰਚੇ ਵਲੋਂ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੰਗਠਨਾਤਮਕ ਸਰਗਰਮੀਆਂ ਤੇਜ਼ ਕਰਨ ਅਤੇ ਮਹਿਲਾ ਮੋਰਚੇ ਨੂੰ ਹੋਰ ਮਜ਼ਬੂਤ ਬਣਾਉਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਮਹਿਲਾ ਮੋਰਚੇ ਦੀ ਅਹਿਮ ਬੈਠਕ ਸੂਬਾ ਪ੍ਰਧਾਨ ਜੈਇੰਦਰ ਕੌਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੰਗਠਨ ਦੇ ਵਿਸਥਾਰ, ਔਰਤਾਂ ਦੀ ਭਾਗੀਦਾਰੀ ਵਧਾਉਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਜਨਤਾ ਤੱਕ ਪਹੁੰਚਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਬੈਠਕ ਵਿਚ ਵਿਸ਼ੇਸ਼ ਮਹਿਮਾਨ ਵਜੋਂ ਭਾਜਪਾ ਪੰਜਾਬ ਦੀ ਸਹਿ-ਇੰਚਾਰਜ ਤੇ ਰਾਜ ਸਭਾ ਮੈਂਬਰ ਅਲਕਾ ਗੁੱਜਰ ਅਤੇ ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਵੀ ਸ਼ਿਰਕਤ ਕੀਤੀ। ਬੈਠਕ ਦੌਰਾਨ ਮਹਿਲਾ ਮੋਰਚੇ ਦੀਆਂ ਭਵਿੱਖੀ ਗਤੀਵਿਧੀਆਂ ਦੀ ਰੂਪ-ਰੇਖਾ ਤਿਆਰ ਕਰਨ ਦੇ ਨਾਲ-ਨਾਲ ਸੰਗਠਨ ਨੂੰ ਜ਼ਿਲ੍ਹਾ, ਮੰਡਲ ਅਤੇ ਜ਼ਮੀਨੀ ਪੱਧਰ ’ਤੇ ਹੋਰ ਸਰਗਰਮ ਬਣਾਉਣ ਬਾਰੇ ਵੀ ਚਰਚਾ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ‘ਆਪ’ ਦੇ ਵਿਧਾਇਕ ਅਸਤੀਫ਼ਾ ਦੇ ਕੇ ਹੀ ਸਮਰਥਨ ’ਚ ਆਉਣ-ਭਾਨਾ ਸਿੱਧੂ ਅਗਲੀ ਖ਼ਬਰ ਬਲੋਚਿਸਤਾਨ ਦੇ ਖ਼ੁਜ਼ਦਾਰ ਨੇੜੇ 5.7 ਤੀਬਰਤਾ ਦਾ ਭੁਚਾਲ
Ad Position 24