ਜੇਲ੍ਹਾਂ ਤੋਂ ਨਸ਼ੇ ਦਾ ਕਾਰੋਬਾਰ ਤੇ ਡਰੱਗ ਇੰਸਪੈਕਟਰ ਤੋਂ ਫੜੀ ਸੰਪਤੀ ਦੀ ਜਾਂਚ ਐਨ.ਏ.ਆਈ. ਤੇ ਈ.ਡੀ. ਤੋਂ ਹੋਵੇ
ਚੰਡੀਗੜ੍ਹ, 17 ਅਕਤੂਬਰ (ਅਜੀਤ ਬਿਊਰੋ) - ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖ ਕੇ ਜੇਲ੍ਹਾਂ ਤੋਂ ਚੱਲ ਰਹੇ ਨਸ਼ੇ ਦੇ ਕਾਰੋਬਾਰ ਅਤੇ ਇਸ ਕਾਰੋਬਾਰ ਵਿਚ ਵਰਤੇ ਜਾ ਰਹੇ ਕਾਲੇ ਧਨ ਦੀ ਕ੍ਰਮਵਾਰ ਕੌਂਮੀ ਜਾਂਚ ਏਂਜਸੀ (ਐਨ. ਏ.
ਚੰਡੀਗੜ੍ਹ, 17 ਅਕਤੂਬਰ (ਅਜੀਤ ਬਿਊਰੋ) - ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖ ਕੇ ਜੇਲ੍ਹਾਂ ਤੋਂ ਚੱਲ ਰਹੇ ਨਸ਼ੇ ਦੇ ਕਾਰੋਬਾਰ ਅਤੇ ਇਸ ਕਾਰੋਬਾਰ ਵਿਚ ਵਰਤੇ ਜਾ ਰਹੇ ਕਾਲੇ ਧਨ ਦੀ ਕ੍ਰਮਵਾਰ ਕੌਂਮੀ ਜਾਂਚ ਏਂਜਸੀ (ਐਨ.ਏ.ਆਈ.) ਅਤੇ ਈ.ਡੀ. ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਮਾਨਸਾ ਵਿਚ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸੇ ਮਾਨਸਾ ਵਿਚ ਤਾਇਨਾਤ ਰਹੇ ਡਰੱਗ ਇੰਸਪੈਕਟਰ ਨੂੰ ਦੋ ਸਾਲ ਪਹਿਲਾਂ ਜਦ ਫੜਿਆ ਗਿਆ ਸੀ ਤਾਂ ਡੀ.ਜੀ.ਪੀ. ਨੇ ਦਾਅਵਾ ਕੀਤਾ ਸੀ ਕਿ ਉਹ ਜੇਲ੍ਹ ਤੋਂ ਚੱਲਣ ਵਾਲੇ ਨਸ਼ਾ ਗਰੋਹ ਦਾ ਸਰਗਨਾ ਹੈ। ਸਾਲ 2024 ਵਿਚ ਡਰੱਗ ਇੰਸਪੈਕਟਰ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਉਸ ਦੀ ਕਰੋੜਾਂ ਰੁਪਏ ਦੀ ਜਾਇਦਾਦ ਦਾ ਖ਼ੁਲਾਸਾ ਕੀਤਾ ਸੀ। ਇਸ ਦੇ ਬਾਵਜੂਦ ਡਰੱਗ ਇੰਸਪੈਕਟਰ ਨੂੰ ਜ਼ਮਾਨਤ ਮਿਲਣ ਤੋਂ ਬਾਅਦ ‘ਆਪ’ ਸਰਕਾਰ ਨੇ ਉਸ ਨੂੰ ਨਾ ਸਿਰਫ਼ ਨੌਕਰੀ ’ਤੇ ਬਹਾਲ ਕੀਤਾ, ਸਗੋਂ ਉਸ ਦੇ ਵਿਭਾਗ ਦੇ ਮੁੱਖ ਦਫ਼ਤਰ ਵਿਚ ਇਕ ਅਹਿਮ ਅਹੁਦੇ ’ਤੇ ਤਾਇਨਾਤ ਵੀ ਕਰ ਦਿੱਤਾ। ਜਾਖੜ ਨੇ ਡਰੱਗ ਇੰਸਪੈਕਟਰ ਨਾਲ ਸੰਬੰਧਤ ਮਾਮਲੇ ਦੀ ਜਾਂਚ ਐੱਨ.ਆਈ.ਏ. ਅਤੇ ਈ.ਡੀ. ਤੋਂ ਕਰਵਾਉਣ ਦੀ ਮੰਗ ਕਰਦਿਆਂ ਗਿਆ ਕਿ ਜਾਂਚ ਨਾਲ ਹੀ ਇਸ ਗਰੋਹ ਦੇ ਪਿੱਛੇ ਕੰਮ ਕਰ ਰਹੇ ਵਿਅਕਤੀਆਂ ਦੀ ਪਛਾਣ ਕੀਤੀ ਜਾ ਸਕੇਗੀ।