18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਮੁੱਖ ਮੰਤਰੀ ਨਿਵਾਸ ਬਾਹਰ ਬੇਰੁਜ਼ਗਾਰਾਂ ਦੀਆਂ ਪੁਲਿਸ ਨਾਲ ਜ਼ਬਰਦਸਤ ਝੜਪਾਂ

ਸੰਗਰੂਰ, 18 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਬੇਰੁਜ਼ਗਾਰ ਸਾਂਝੇ ਮੋਰਚੇ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਤੇ ਉਨ੍ਹਾਂ ਦੇ ਕੈਬਨਿਟ ਮੰਤਰੀਆਂ ਦੇ ਪੁਤਲੇ ਫੂਕਣ ਮੌਕੇ ਮੁੱਖ ਮੰਤਰੀ ਨਿਵਾਸ ਦੇ ਬਾਹਰ ਪੁਲਿਸ ਨਾਲ ਤਿੱਖੀਆਂ ਝੜਪਾਂ ਅਤੇ ਧੱਕਾਮੁੱਕੀ ਹੋਈ। ਸੰਗਰੂਰ ਦੇ ਡੀ.

Ad Position 21
No active advertisement
ਅਜੀਤ ਡੈਸਕ 19-10-2026
ਸੰਗਰੂਰ, 18 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਬੇਰੁਜ਼ਗਾਰ ਸਾਂਝੇ ਮੋਰਚੇ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਤੇ ਉਨ੍ਹਾਂ ਦੇ ਕੈਬਨਿਟ ਮੰਤਰੀਆਂ ਦੇ ਪੁਤਲੇ ਫੂਕਣ ਮੌਕੇ ਮੁੱਖ ਮੰਤਰੀ ਨਿਵਾਸ ਦੇ ਬਾਹਰ ਪੁਲਿਸ ਨਾਲ ਤਿੱਖੀਆਂ ਝੜਪਾਂ ਅਤੇ ਧੱਕਾਮੁੱਕੀ ਹੋਈ। ਸੰਗਰੂਰ ਦੇ ਡੀ.ਸੀ. ਦਫ਼ਤਰ ਬਾਹਰ ਲੰਬੇ ਸਮੇਂ ਤੋਂ ਪੱਕਾ ਮੋਰਚਾ ਲਾ ਕੇ ਬੈਠੇ ਬੇਰੁਜ਼ਗਾਰ ਨਾਅਰੇਬਾਜ਼ੀ ਕਰਦੇ ਹੋਏ ਮੁੱਖ ਮੰਤਰੀ ਨਿਵਾਸ ਪਹੁੰਚੇ। ਉੱਥੇ ਤਾਇਨਾਤ ਭਾਰੀ ਪੁਲਿਸ ਬਲ ਵਲੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਕਾਰਨ ਕਈ ਵਾਰ ਤਣਾਅਪੂਰਨ ਸਥਿਤੀ ਬਣੀ। ਝੜਪਾਂ ਦੌਰਾਨ ਮਹਿਲਾ ਬੇਰੁਜ਼ਗਾਰ ਲਲਿਤ ਪਟਿਆਲਾ ਦੇ ਪੈਰ ’ਤੇ ਸੱਟ ਲੱਗੀ, ਜਿਸ ਨੂੰ ਸਿਹਤ ਵਿਭਾਗ ਦੀ ਟੀਮ ਨੇ ਮੁੱਢਲੀ ਸਹਾਇਤਾ ਦਿੱਤੀ। ਇਸ ਤੋਂ ਇਲਾਵਾ ਕਈ ਪ੍ਰਦਰਸ਼ਨਕਾਰੀ, ਜਿਨ੍ਹਾਂ ਵਿਚ ਮਹਿਲਾਵਾਂ ਵੀ ਸ਼ਾਮਿਲ ਸਨ, ਧੱਕਾਮੁੱਕੀ ਦੌਰਾਨ ਸੜਕ ’ਤੇ ਡਿੱਗ ਪਏ। ਪੁਲਿਸ ਨੇ ਐੱਸ.ਐੱਚ.ਓ. ਸਦਰ ਇੰਸਪੈਕਟਰ ਜਸਵਿੰਦਰ ਕੌਰ ਦੀ ਅਗਵਾਈ ਹੇਠ ਮੁਨੀਸ਼ ਫਾਜ਼ਿਲਕਾ, ਸੰਦੀਪ ਸਿੰਘ ਮੋਫਰ, ਅਮਨਦੀਪ ਸੇਖਾ, ਮਨਦੀਪ ਸਿੰਘ, ਗੁਰਪਿਆਰ ਸਿੰਘ ਅਤੇ ਲਖਵੀਰ ਸਿੰਘ ਨੂੰ ਹਿਰਾਸਤ ਵਿੱਚ ਲਿਆ, ਜਿਨ੍ਹਾਂ ਨੂੰ ਕੁਝ ਸਮੇਂ ਬਾਅਦ ਰਿਹਾਅ ਕਰ ਦਿੱਤਾ ਗਿਆ। ਮੋਰਚੇ ਦੇ ਆਗੂ ਸੁਖਵਿੰਦਰ ਸਿੰਘ ਢਿੱਲਵਾਂ ਅਤੇ ਰਮਨ ਕੁਮਾਰ ਮਲੋਟ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵਾਰ-ਵਾਰ ਮੀਟਿੰਗਾਂ ਦਾ ਭਰੋਸਾ ਦੇ ਕੇ ਮੁੱਕਰ ਰਹੀ ਹੈ। ਉਨ੍ਹਾਂ ਸਿੱਖਿਆ ਅਤੇ ਸਿਹਤ ਵਿਭਾਗਾਂ ਵਿਚ ਨਵੀਂ ਭਰਤੀ, ਉਮਰ ਹੱਦ ਵਿਚ ਛੋਟ ਤੇ 55 ਫ਼ੀਸਦੀ ਅੰਕਾਂ ਦੀ ਸ਼ਰਤ ਹਟਾਉਣ ਦੀ ਮੰਗ ਦੁਹਰਾਈ। ਆਗੂਆਂ ਨੇ ਕਿਹਾ ਕਿ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰਹੇਗਾ। ਪ੍ਰਦਰਸ਼ਨ ਵਿਚ ਵੱਡੀ ਗਿਣਤੀ ਵਿਚ ਬੇਰੁਜ਼ਗਾਰ ਨੌਜਵਾਨ ਅਤੇ ਮਹਿਲਾਵਾਂ ਸ਼ਾਮਿਲ ਸਨ। ਇਸ ਮੌਕੇ ਅਮਨ ਸ਼ੇਖ਼ਾਂ, ਹਰਜਿੰਦਰ ਝੁਨੀਰ, ਲਖਵੀਰ ਸਿੰਘ ਭਰੀ, ਗੁਰਪਿਆਰ ਸਿੰਘ, ਅਮਨਦੀਪ ਕੌਰ, ਗਗਨਦੀਪ ਕੌਰ, ਰਿੰਕੂ ਸਿੰਘ, ਭੁਪਿੰਦਰ ਸਿੰਘ, ਗੁਰਸ਼ਰਨ ਕੌਰ, ਸਿਮਰਨਦੀਪ ਕੌਰ, ਪਰਮਿੰਦਰ ਸਿੰਘ ਭਵਾਨੀਗੜ੍ਹ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਝੋਟਾ ਹੱਤਿਆ ਕਾਂਡ- ਅਸਲ ਸੱਚ ਸਾਹਮਣੇ ਲਿਆਉਣ ਲਈ ਸੀ.ਬੀ.ਆਈ. ਜਾਂਚ ਜ਼ਰੂਰੀ-ਅਰੁਣ ਸ਼ੋਰੀ ਅਗਲੀ ਖ਼ਬਰ ਪੰਜਾਬ ’ਚ ਵਕਫ਼ ਬੋਰਡ ਦੀ 14,000 ਏਕੜ ਤੋਂ ਵੱਧ ਬੇਸ਼ਕੀਮਤੀ ਜ਼ਮੀਨ ’ਤੇ ਨਾਜਾਇਜ਼ ਕਬਜ਼ੇ
Ad Position 24