18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਨੇ ਦੇਸ਼ ਨੂੰ ਸੰਕਟ ’ਚ ਧੱਕਿਆ-ਭਗਵੰਤ ਪਾਲ ਸੱਚਰ

ਜੇਠੂਵਾਲ 18 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਕਾਂਗਰਸ ਪਾਰਟੀ ਦੇ ਹਲਕਾ ਮਜੀਠਾ ਦੇ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਨੇ ਕੇਂਦਰ ਦੀ ਮੋਦੀ ਸਰਕਾਰ ’ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਨੇ ਦੇਸ਼ ਦੇ ਆਮ ਲੋਕਾਂ ਦਾ ਜਿਊਣਾ ਮੁਸ਼ਕਿਲ ਕਰ ਦਿੱਤਾ ਹੈ। ਮਹਿੰਗਾਈ ਤੇ ਵੱਧਦੇ ਆਰਥਿਕ ਬੋਝ ਨੇ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਮੁਲਾਜ਼ਮਾਂ ਤੇ ਮੱਧ ਵਰਗ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ, ਜਦਕਿ ਸਰਕਾਰ ਲੋਕਾਂ ਨੂੰ ਰਾਹਤ ਦੇਣ ਦੀ ਬਜਾਏ ਪ੍ਰਚਾਰ ਨੂੰ ਤਰਜੀਹ ਦੇ ਰਹੀ ਹੈ।

Ad Position 21
No active advertisement
ਅਜੀਤ ਡੈਸਕ 19-10-2026
ਜੇਠੂਵਾਲ 18 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਕਾਂਗਰਸ ਪਾਰਟੀ ਦੇ ਹਲਕਾ ਮਜੀਠਾ ਦੇ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਨੇ ਕੇਂਦਰ ਦੀ ਮੋਦੀ ਸਰਕਾਰ ’ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਨੇ ਦੇਸ਼ ਦੇ ਆਮ ਲੋਕਾਂ ਦਾ ਜਿਊਣਾ ਮੁਸ਼ਕਿਲ ਕਰ ਦਿੱਤਾ ਹੈ। ਮਹਿੰਗਾਈ ਤੇ ਵੱਧਦੇ ਆਰਥਿਕ ਬੋਝ ਨੇ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਮੁਲਾਜ਼ਮਾਂ ਤੇ ਮੱਧ ਵਰਗ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ, ਜਦਕਿ ਸਰਕਾਰ ਲੋਕਾਂ ਨੂੰ ਰਾਹਤ ਦੇਣ ਦੀ ਬਜਾਏ ਪ੍ਰਚਾਰ ਨੂੰ ਤਰਜੀਹ ਦੇ ਰਹੀ ਹੈ। ਸੱਚਰ ਨੇ ਕਿਹਾ ਕਿ ਪੰਜਾਬ ਨੇ ਦੇਸ਼ ਦੀ ਖ਼ੁਰਾਕ ਸੁਰੱਖਿਆ ਤੇ ਆਰਥਿਕ ਤਰੱਕੀ ਵਿਚ ਵੱਡਾ ਯੋਗਦਾਨ ਪਾਇਆ ਹੈ, ਪਰ ਅੱਜ ਪੰਜਾਬ ਦੇ ਕਿਸਾਨਾਂ ਦੀਆਂ ਮੰਗਾਂ, ਨੌਜਵਾਨਾਂ ਦੇ ਰੁਜ਼ਗਾਰ ਤੇ ਸੂਬੇ ਦੇ ਹੱਕਾਂ ਨਾਲ ਜੁੜੇ ਮੁੱਦਿਆਂ ’ਤੇ ਕੇਂਦਰ ਸਰਕਾਰ ਦਾ ਰਵੱਈਆ ਨਿਰਾਸ਼ਾਜਨਕ ਹੈ। ਪੰਜਾਬ ਦੇ ਲੋਕ ਆਪਣੇ ਹੱਕ ਤੇ ਇਨਸਾਫ਼ ਮੰਗ ਰਹੇ ਹਨ, ਜਿਨ੍ਹਾਂ ਨੂੰ ਅਣਗੌਲਿਆ ਕਰਨਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਪੱਸ਼ਟ ਅਪੀਲ ਹੈ ਕਿ ਲੋਕ ਆਪਣੇ ਹੱਕਾਂ ਤੇ ਲੋਕਤੰਤਰੀ ਅਧਿਕਾਰਾਂ ਪ੍ਰਤੀ ਜਾਗਰੂਕ ਰਹਿਣ, ਮਹਿੰਗਾਈ, ਬੇਰੁਜ਼ਗਾਰੀ ਤੇ ਪੰਜਾਬ ਨਾਲ ਹੋ ਰਹੀ ਬੇਇਨਸਾਫ਼ੀ ਵਿਰੁੱਧ ਸ਼ਾਂਤਮਈ ਤੇ ਜਮਹੂਰੀ ਢੰਗ ਨਾਲ ਆਵਾਜ਼ ਬੁਲੰਦ ਕਰਨ ਤੇ ਲੋਕ ਹਿੱਤਾਂ ਦੀ ਰਾਖੀ ਲਈ ਇਕਜੁੱਟ ਹੋਣ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਹੱਕਾਂ ਨਾਲ ਕੋਈ ਸਮਝੌਤਾ ਨਹੀਂ ਹੋਣ ਦਿੱਤਾ ਜਾਵੇਗਾ। ਕਾਂਗਰਸ ਪਾਰਟੀ ਲੋਕਾਂ ਦੇ ਹੱਕਾਂ, ਕਿਸਾਨਾਂ ਦੇ ਇਨਸਾਫ਼ ਅਤੇ ਨੌਜਵਾਨਾਂ ਦੇ ਭਵਿੱਖ ਲਈ ਹਰ ਜਮਹੂਰੀ ਮੰਚ ’ਤੇ ਸੰਘਰਸ਼ ਜਾਰੀ ਰੱਖੇਗੀ।
Ad Position 22
No active advertisement
ਪਿਛਲੀ ਖ਼ਬਰ ਹੀਰੋ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ-2026 ਦਾ ਟਰਾਫ਼ੀ ਟੂਰ ਅੱਜ ਐੱਸ. ਏ. ਐੱਸ. ਨਗਰ ਤੋਂ ਸ਼ੁਰੂ 27 ਅਕਤੂਬਰ ਤੋਂ ਪੰਜਾਬ... ਅਗਲੀ ਖ਼ਬਰ ਛੱਤਬੀੜ ਚਿੜੀਆਘਰ ’ਚ ਸਫ਼ੇਦ ਮਾਦਾ ਬਾਘ ‘ਦੀਆ’ ਦੀ ਮੌਤ
Ad Position 24