18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਬਾਦਲ ਦਲ ਨਾਲ ਸਮਝੌਤੇ ਦੀਆਂ ਖ਼ਬਰਾਂ ਮਹਿਜ਼ ਅਫ਼ਵਾਹਾਂ-ਪੀਰ ਮੁਹੰਮਦ, ਸੋਢੀ

ਹਠੂਰ, 18 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਤੇ ਸ਼੍ਰੋਮਣੀ ਅਕਾਲੀ ਦਲ (ਬ) ਵਿਚਾਲੇ ਸਮਝੌਤੇ ਦੀਆਂ ਚੱਲ ਰਹੀਆਂ ਖ਼ਬਰਾਂ ਨੂੰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਭਾਈ ਦਵਿੰਦਰ ਸੋਢੀ ਨੇ ਖਾਰਜ ਕਰਦਿਆਂ ਇਸ ਨੂੰ ਇੱਕ ਡੂੰਘੀ ਸਾਜ਼ਿਸ਼ ਦੱਸਿਆ। ਉਨ੍ਹਾਂ ਕਿਹਾ ਕਿ ਗੁਰਪ੍ਰਤਾਪ ਸਿੰਘ ਵਡਾਲਾ ਦੇ ਜਿਸ ਬਿਆਨ ਨੂੰ ਆਧਾਰ ਬਣਾਇਆ ਜਾ ਰਿਹਾ ਹੈ, ਉਹ ਬਹੁਤ ਲੰਮਾ ਸਮਾਂ ਪਹਿਲਾਂ ਦਿੱਤਾ ਗਿਆ ਸੀ।

Ad Position 21
No active advertisement
ਸੀਨੀ: ਆਗੂ ਕਰਨੈਲ ਸਿੰਘ ਪੀਰ ਮੁਹੰਮਦ ਤੇ ਜਨ: ਸਕੱ: ਭਾਈ ਦਵਿੰਦਰ ਸਿੰਘ ਸੋਢੀ 19-10-2026
ਹਠੂਰ, 18 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਤੇ ਸ਼੍ਰੋਮਣੀ ਅਕਾਲੀ ਦਲ (ਬ) ਵਿਚਾਲੇ ਸਮਝੌਤੇ ਦੀਆਂ ਚੱਲ ਰਹੀਆਂ ਖ਼ਬਰਾਂ ਨੂੰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਭਾਈ ਦਵਿੰਦਰ ਸੋਢੀ ਨੇ ਖਾਰਜ ਕਰਦਿਆਂ ਇਸ ਨੂੰ ਇੱਕ ਡੂੰਘੀ ਸਾਜ਼ਿਸ਼ ਦੱਸਿਆ। ਉਨ੍ਹਾਂ ਕਿਹਾ ਕਿ ਗੁਰਪ੍ਰਤਾਪ ਸਿੰਘ ਵਡਾਲਾ ਦੇ ਜਿਸ ਬਿਆਨ ਨੂੰ ਆਧਾਰ ਬਣਾਇਆ ਜਾ ਰਿਹਾ ਹੈ, ਉਹ ਬਹੁਤ ਲੰਮਾ ਸਮਾਂ ਪਹਿਲਾਂ ਦਿੱਤਾ ਗਿਆ ਸੀ। ਉਸ ਬਿਆਨ ’ਚ ਵੀ ਵਡਾਲਾ ਨੇ ਸਪੱਸ਼ਟ ਕੀਤਾ ਸੀ ਕਿ 2 ਦਸੰਬਰ ਦੇ ਹੁਕਮਨਾਮੇ ਤੋਂ ਬਿਨਾਂ ਕੋਈ ਵੀ ਸਮਝੌਤਾ ਨਹੀਂ ਹੋ ਸਕਦਾ। ਪੀਰ ਮੁਹੰਮਦ ਨੇ ਕਿਹਾ ਕਿ ਸਮੁੱਚਾ ਪੰਥ ਤੇ ਪੰਜਾਬੀ ਚਾਹੁੰਦੇ ਹਨ ਕਿ ਅਕਾਲੀ ਦਲ ਇਕਜੁੱਟ ਹੋਵੇ, ਪਰ ਕੁਝ ਲੋਕ ਆਪਣੇ ਨਿੱਜੀ ਮੁਫ਼ਾਦਾਂ ਕਰਕੇ ਅਸਲ ਪੰਥਕ ਏਕਤਾ ਨੂੰ ਤਾਰੋਪੀੜ ਕਰ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਅਕਾਲੀ ਦਲ ਅੰਦਰ ਏਕਤਾ ਸਿਰਫ ਸਿਧਾਂਤਾ ਦੇ ਅਧਾਰ ’ਤੇ ਹੋ ਸਕਦੀ ਹੈ। ਜਨਰਲ ਸਕੱਤਰ ਤੇ ਪ੍ਰਮੁੱਖ ਬੁਲਾਰੇ ਭਾਈ ਦਵਿੰਦਰ ਸਿੰਘ ਸੋਢੀ ਨੇ ਦੱਸਿਆ ਕਿ ਉਨ੍ਹਾਂ ਨੇ ਪਾਰਟੀ ਪ੍ਰਧਾਨ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤੇ ਪ੍ਰਮੁੱਖ ਲੀਡਰਸ਼ਿਪ ਨਾਲ ਵਿਚਾਰ-ਵਟਾਂਦਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਥਕ ਏਕਤਾ ਲਈ ਅਸੀਂ ਹਰ ਕੁਰਬਾਨੀ ਕਰਨ ਲਈ ਤਿਆਰ ਹਾਂ।
Ad Position 22
No active advertisement
ਪਿਛਲੀ ਖ਼ਬਰ ਪਾਕਿਸਤਾਨੀ ਫ਼ੌਜ ਤੇ ਖ਼ੁਫ਼ੀਆ ਏਜੰਸੀਆਂ ’ਤੇ ਪਸ਼ਤੂਨ ਖੇਤਰਾਂ ’ਚ ਅੱਤਵਾਦ ਨੂੰ ਹੱਲਾਸ਼ੇਰੀ ਦੇਣ ਦੇ ਦੋਸ਼ ਅਗਲੀ ਖ਼ਬਰ ਹੀਰੋ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ-2026 ਦਾ ਟਰਾਫ਼ੀ ਟੂਰ ਅੱਜ ਐੱਸ. ਏ. ਐੱਸ. ਨਗਰ ਤੋਂ ਸ਼ੁਰੂ 27 ਅਕਤੂਬਰ ਤੋਂ ਪੰਜਾਬ...
Ad Position 24