ਝੋਟਾ ਕਤਲ ਕਾਂਡ ’ਚ ਇਨਸਾਫ਼ ਲਈ ਮੈਦਾਨ ’ਚ ਨਿੱਤਰੇ ਕੇਵਲ ਸਿੰਘ ਢਿੱਲੋਂ
ਕਾਲੀ ਪੱਗ ਬੰਨ੍ਹ ਕੇ ਪੰਜਾਬ ਸਰਕਾਰ ਵਿਰੁੱਧ ਜਤਾਇਆ ਰੋਸ
ਚੰਡੀਗੜ੍ਹ, 18 ਅਕਤੂਬਰ (ਸੰਦੀਪ ਕੁਮਾਰ ਮਾਹਨਾ)–ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਕਾਲੀ ਪੱਗ ਬੰਨ੍ਹ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਗਟਾਇਆ ਹੈ। ਉਨ੍ਹਾਂ ਐਲਾਨ ਕੀਤਾ ਕਿ ਜਦੋਂ ਤੱਕ ਪੀੜਤ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਉਹ ਕਾਲੀ ਪੱਗ ਬੰਨ੍ਹਦੇ ਰਹਿਣਗੇ।
ਚੰਡੀਗੜ੍ਹ, 18 ਅਕਤੂਬਰ (ਸੰਦੀਪ ਕੁਮਾਰ ਮਾਹਨਾ)–ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਕਾਲੀ ਪੱਗ ਬੰਨ੍ਹ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਗਟਾਇਆ ਹੈ। ਉਨ੍ਹਾਂ ਐਲਾਨ ਕੀਤਾ ਕਿ ਜਦੋਂ ਤੱਕ ਪੀੜਤ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਉਹ ਕਾਲੀ ਪੱਗ ਬੰਨ੍ਹਦੇ ਰਹਿਣਗੇ। ਉਨ੍ਹਾਂ ਪੰਜਾਬ ਵਾਸੀਆਂ ਨੂੰ ਕਾਲੀਆਂ ਪੱਗਾਂ, ਕਾਲੀਆਂ ਚੁੰਨੀਆਂ ਤੇ ਕਾਲੇ ਝੰਡਿਆਂ ਰਾਹੀਂ ਸ਼ਾਂਤਮਈ ਢੰਗ ਨਾਲ ਰੋਸ ਪ੍ਰਗਟਾਉਣ ਦੀ ਅਪੀਲ ਕੀਤੀ। ਢਿੱਲੋਂ ਸਨਿਚਰਵਾਰ ਨੂੰ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਲੱਗੇ ਮੋਰਚੇ ਵਿਚ ਸ਼ਾਮਿਲ ਹੋਏ ਸਨ। ਉਨ੍ਹਾਂ ਪੀੜਤ ਪਰਿਵਾਰ ਨਾਲ ਇਕਜੁੱਟਤਾ ਪ੍ਰਗਟਾਉਂਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨ ਦਾ ਕਤਲ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਸ਼ਿਆਂ ਨੂੰ ਠੱਲ੍ਹ ਪਾਉਣ ਤੇ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਵਿਚ ਅਸਫ਼ਲ ਰਹਿਣ ਦੇ ਦੋਸ਼ ਲਗਾਏ। ਉਨ੍ਹਾਂ ਤੂਰ ਬੰਜਾਰਾ ਦੇ ਗੁਲਜ਼ਾਰ ਸਿੰਘ ਤੇ ਗੁਰਦਾਸਪੁਰ ਦੇ ਪਿੰਡ ਮਾੜੀ ਪੰਨਵਾਂ ਦੇ ਬਿਕਰਮਜੀਤ ਸਿੰਘ ਨਾਲ ਜੁੜੀਆਂ ਘਟਨਾਵਾਂ ਦਾ ਵੀ ਜ਼ਿਕਰ ਕੀਤਾ । ਢਿੱਲੋਂ ਨੇ ਮੁੱਖ ਮੰਤਰੀ ਤੋਂ ਨੈਤਿਕ ਆਧਾਰ ’ਤੇ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਭਾਜਪਾ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਹਰ ਪੱਧਰ ’ਤੇ ਸੰਘਰਸ਼ ਕਰੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਇਨਸਾਫ਼ ਮਿਲਣ ਤੱਕ ਉਨ੍ਹਾਂ ਦਾ ਰੋਸ ਜਾਰੀ ਰਹੇਗਾ।