18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਬਾਬਾ ਗੁਰਦਿੱਤਾ ਜੀ ਦੇ ਜਨਮ ਦਿਨ ਸੰਬੰਧੀ ਸਮਾਗਮ ਚਾਂਦਪੁਰ ਰੁੜਕੀ ਵਿਖੇ 22 ਤੋਂ

ਪੋਜੇਵਾਲ ਸਰਾਂ, 18 ਅਕਤੂਬਰ (ਨਵਾਂਗਰਾਈਂ)-ਗੁਰਦੁਆਰਾ ਬਾਬਾ ਗੁਰਦਿੱਤਾ ਚਾਂਦਪੁਰ ਰੁੜਕੀ ਵਿਖੇ ਬਾਬਾ ਗੁਰਦਿੱਤਾ ਜੀ ਦੇ ਜਨਮ ਦਿਵਸ ਸਬੰਧੀ ਸਮਾਗਮਾਂ ਦੀ ਸ਼ੁਰੂਆਤ 22 ਅਕਤੂਬਰ ਤੋਂ ਹੋਵੇਗੀ। ਇਸ ਮੌਕੇ ਪ੍ਰੋਗਰਾਮ ਦੀ ਤਿਆਰੀ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਵਿੰਦਰ ਸਿੰਘ ਅਤੇ ਸਰਪੰਚ ਜਤਿੰਦਰ ਸਿੰਘ ਜਿੰਦੂ ਨੇ ਦੱਸਿਆ ਕਿ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ 22 ਅਕਤੂਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਨਾਲ ਪ੍ਰੋਗਰਾਮ ਦਾ ਆਰੰਭ ਹੋਵੇਗਾ।

Ad Position 21
No active advertisement
ਪ੍ਰਧਾਨ ਰਵਿੰਦਰ ਸਿੰਘ ਤੇ ਸਰਪੰਚ ਜਤਿੰਦਰ ਸਿੰਘ ਜਿੰਦੂ 19-10-2026
ਪੋਜੇਵਾਲ ਸਰਾਂ, 18 ਅਕਤੂਬਰ (ਨਵਾਂਗਰਾਈਂ)-ਗੁਰਦੁਆਰਾ ਬਾਬਾ ਗੁਰਦਿੱਤਾ ਚਾਂਦਪੁਰ ਰੁੜਕੀ ਵਿਖੇ ਬਾਬਾ ਗੁਰਦਿੱਤਾ ਜੀ ਦੇ ਜਨਮ ਦਿਵਸ ਸਬੰਧੀ ਸਮਾਗਮਾਂ ਦੀ ਸ਼ੁਰੂਆਤ 22 ਅਕਤੂਬਰ ਤੋਂ ਹੋਵੇਗੀ। ਇਸ ਮੌਕੇ ਪ੍ਰੋਗਰਾਮ ਦੀ ਤਿਆਰੀ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਵਿੰਦਰ ਸਿੰਘ ਅਤੇ ਸਰਪੰਚ ਜਤਿੰਦਰ ਸਿੰਘ ਜਿੰਦੂ ਨੇ ਦੱਸਿਆ ਕਿ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ 22 ਅਕਤੂਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਨਾਲ ਪ੍ਰੋਗਰਾਮ ਦਾ ਆਰੰਭ ਹੋਵੇਗਾ। ਇਸ ਸਬੰਧੀ ਮਿਤੀ 23 ਅਕਤੂਬਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ ਜੋ ਸਵੇਰੇ 7 ਵਜੇ ਗੁਰਦੁਆਰਾ ਸਾਹਿਬ ਚਾਂਦਪੁਰ ਰੁੜਕੀ ਤੋਂ ਸ਼ੁਰੂ ਹੋਵੇਗਾ ਤੇ ਚਾਂਦਪੁਰ ਰੁੜਕੀ ਖ਼ੁਰਦ, ਭੋਲੇਵਾਲ, ਟੋਰੋਵਾਲ, ਰੌੜੀ, ਪੋਜੇਵਾਲ, ਕਰੀਮਪੁਰ ਚਾਹਵਾਲਾ, ਨਵਾਂਗਰਾ ਕੁੱਲਪੁਰ ਦੀ ਪਰਿਕਰਮਾ ਕਰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗਾ। 24 ਅਕਤੂਬਰ ਨੂੰ ਅਖੰਡ ਪਾਠ ਦੇ ਭੋਗ ਪਾਏ ਜਾਣਗੇ ਉਪਰੰਤ ਕੀਰਤਨ ਦਰਬਾਰ ਹੋਵੇਗਾ। ਨਗਰ ਕੀਰਤਨ ਦੌਰਾਨ ਢਾਡੀ ਜਸਦੀਪ ਸਿੰਘ ਮਹਿੰਦਪੁਰ ਵਾਲੇ ਤੇ ਭਾਈ ਗੁਰਵਿੰਦਰ ਸਿੰਘ ਰਾਗੀ ਜਥਾ ਸ੍ਰੀ ਅਨੰਦਪੁਰ ਸਾਹਿਬ ਵਾਲੇ ਕੀਰਤਨ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦ੍ਰਿੜ੍ਹ ਸੰਕਲਪ ਵਾਲਾ ਨੌਜਵਾਨ ਸੀ, ਜੋ ਬੋਲ ਪੁਗਾ ਗਿਆ-ਬੱਬੂ ਮਾਨ ਅਗਲੀ ਖ਼ਬਰ ਨਸ਼ਿਆਂ ਖ਼ਿਲਾਫ਼ ਲਹਿਰ ਨੂੰ ਪਿੰਡ-ਪਿੰਡ ਲਿਜਾਣ ਦੀ ਲੋੜ-ਲੱਖਾ ਸਿਧਾਣਾ
Ad Position 24