19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਝੋਟਾ ਹੱਤਿਆ ਕਾਂਡ-ਐਕਸ਼ਨ ਕਮੇਟੀ ਦੇ ਸੱਦੇ ’ਤੇ ਪੰਜਾਬ ਭਰ ’ਚ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ

ਮਾਨਸਾ, 19 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਮਾਮਲੇ ’ਚ ਇਨਸਾਫ਼ ਲੈਣ ਲਈ ਐਕਸ਼ਨ ਕਮੇਟੀ ਦੇ ਸੱਦੇ ’ਤੇ ਵੱਖ-ਵੱਖ ਜਥੇਬੰਦੀਆਂ ਵਲੋਂ ਪੰਜਾਬ ਭਰ ’ਚ ਮੰਤਰੀਆਂ ਤੇ ‘ਆਪ’ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕੀਤਾ। ਜ਼ਿਕਰਯੋਗ ਹੈ ਕਿ ਇਨ੍ਹਾਂ ਪ੍ਰਦਰਸ਼ਨਾਂ ਸਮੇਂ ਪੱਤਰ ਦੇਣੇ ਸਨ।

Ad Position 21
No active advertisement
ਅਜੀਤ ਡੈਸਕ 20-10-2026
ਮਾਨਸਾ, 19 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਮਾਮਲੇ ’ਚ ਇਨਸਾਫ਼ ਲੈਣ ਲਈ ਐਕਸ਼ਨ ਕਮੇਟੀ ਦੇ ਸੱਦੇ ’ਤੇ ਵੱਖ-ਵੱਖ ਜਥੇਬੰਦੀਆਂ ਵਲੋਂ ਪੰਜਾਬ ਭਰ ’ਚ ਮੰਤਰੀਆਂ ਤੇ ‘ਆਪ’ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕੀਤਾ। ਜ਼ਿਕਰਯੋਗ ਹੈ ਕਿ ਇਨ੍ਹਾਂ ਪ੍ਰਦਰਸ਼ਨਾਂ ਸਮੇਂ ਪੱਤਰ ਦੇਣੇ ਸਨ। ਜ਼ਿਆਦਾਤਰ ਮੰਤਰੀ ਤੇ ਵਿਧਾਇਕ ਘਰਾਂ ’ਚ ਮੌਜੂਦ ਨਹੀਂ ਸਨ, ਜਿਸ ਕਰਕੇ ਇਹ ਪੱਤਰ ਉਨ੍ਹਾਂ ਦੇ ਘਰਾਂ ਅੱਗੇ ਹੀ ਕੰਧ ’ਤੇ ਚਿਪਕਾ ਦਿੱਤੇ ਗਏ। ਐਕਸ਼ਨ ਕਮੇਟੀ ਦੇ ਆਗੂ ਤੇ ਉੱਘੇ ਆਰ. ਟੀ. ਆਈ. ਕਾਰਕੁੰਨ ਮਾਨਿਕ ਗੋਇਲ ਤੇ ਰਾਜਵਿੰਦਰ ਸਿੰਘ ਰਾਣਾ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ’ਚ ਇਹ ਐਕਸ਼ਨ ਕਾਮਯਾਬ ਰਿਹਾ। ਉਨ੍ਹਾਂ ਦੱਸਿਆ ਕਿ ਕਈ ਮੰਤਰੀਆਂ ਤੇ ਵਿਧਾਇਕਾਂ ਨੇ ਪੱਤਰ ਪ੍ਰਾਪਤ ਕੀਤੇ ਜਦਕਿ ਦੂਸਰਿਆਂ ਦੇ ਘਰਾਂ ਅੱਗੇ ਚਿਪਕਾ ਦਿੱਤੇ ਗਏ। ਉਨ੍ਹਾਂ ਐਕਸ਼ਨ ਕਮੇਟੀ ਵਲੋਂ ਕਿਸਾਨ, ਮਜ਼ਦੂਰ, ਮੁਲਾਜ਼ਮ ਤੇ ਲੋਕ ਪੱਖੀ ਜਥੇਬੰਦੀਆਂ ਤੋਂ ਇਲਾਵਾ ਸਾਰੀਆਂ ਰਾਜਸੀ ਧਿਰਾਂ ਦਾ ਇਸ ਗੱਲੋਂ ਧੰਨਵਾਦ ਕੀਤਾ ਕਿ ਘਿਰਾਓ ਸਮੇਂ ਅਮਨ ਸ਼ਾਂਤੀ ਕਾਇਮ ਰੱਖੀ ਅਤੇ ਇੱਕਮੁੱਠ ਹੋ ਕੇ ਇਹ ਘਿਰਾਓ ਕੀਤੇ ਗਏ। ਉਨ੍ਹਾਂ ਕਿਹਾ ਕਿ ਪਰਵਿੰਦਰ ਦੀ ਹੱਤਿਆ ਦੇ ਮਾਮਲੇ ’ਚ ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰਹੇਗਾ। ਐਕਸ਼ਨ ਕਮੇਟੀ ਵਲੋਂ ਦਿੱਤੇ ਪੱਤਰਾਂ ’ਚ ਮੰਗ ਉਠਾਈ ਗਈ ਕਿ ਮੁੱਖ ਮੰਤਰੀ ਅਤੇ ਡੀ. ਜੀ. ਪੀ. ਪੰਜਾਬ ਨੈਤਿਕ ਤੌਰ ’ਤੇ ਅਸਤੀਫ਼ਾ ਦੇਣ, ਪਰਵਿੰਦਰ ਸਿੰਘ ਝੋਟਾ ਦਾ ਪੋਸਟਮਾਰਟਮ ਪੀ. ਜੀ. ਆਈ. ਚੰਡੀਗੜ੍ਹ ਦੇ ਸੀਨੀਅਰ ਡਾਕਟਰਾਂ ਦੇ ਪੈਨਲ ਤੋਂ ਕਰਵਾਇਆ ਜਾਵੇ, ਹੱਤਿਆ ਪਿੱਛੇ ਕੰਮ ਕਰਦੇ ਨਸ਼ਾ ਤਸਕਰ-ਪੁਲਿਸ ਸਿਆਸੀ ਗੱਠਜੋੜ ਦੀ ਜਾਂਚ ਸੀ. ਬੀ. ਆਈ. ਤੋਂ ਕਰਵਾਈ ਜਾਵੇ, ਮਾਨਸਾ ਸ਼ਹਿਰੀ ਦੇ ਦੋਵੇਂ ਐਸ. ਐਚ. ਓ., ਡੀ. ਐਸ. ਪੀ. ਅਤੇ ਡਰੱਗ ਇੰਸਪੈਕਟਰ ਨੂੰ ਤੁਰੰਤ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਵੇ, ਖਿਆਲਾ ਕਲਾਂ ਵਿਖੇ ਝੋਟਾ ਦੇ ਨਾਂਅ ’ਤੇ ਟਰਾਮਾ ਸੈਂਟਰ ਬਣਾਇਆ ਜਾਵੇ, ਕਾਤਲਾਂ ਨੂੰ ਫਾਸਟ ਟਰੈਕ ਅਦਾਲਤਾਂ ਰਾਹੀਂ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣ ਅਤੇ ਜ਼ਖ਼ਮੀਆਂ ਦਾ ਉੱਚ ਪੱਧਰੀ ਇਲਾਜ ਸਰਕਾਰੀ ਖ਼ਰਚੇ ’ਤੇ ਕਰਵਾਉਣ ਦੇ ਨਾਲ ਹਰ ਜ਼ਖ਼ਮੀ ਨੂੰ 20-20 ਲੱਖ ਰੁਪਏ ਦਾ ਮੁਆਵਜ਼ਾ ਤੁਰੰਤ ਦਿੱਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਮਾਮਲਾ : ਵਲਟੋਹਾ ਤੇ ਝਿੰਜਰ ਜਾਂਚ ਟੀਮ ਸਾਹਮਣੇ ਨਹੀਂ ਹੋਏ ਪੇਸ਼ ਅਗਲੀ ਖ਼ਬਰ ਸੀ. ਆਈ. ਏ. ਸਟਾਫ਼ ਜਗਰਾਉਂ ਦੀ ਪੁਲਿਸ ਵਲੋਂ 8 ਕੁਇੰਟਲ ਭੁੱਕੀ ਚੂਰੇ ਤੇ ਟਰੱਕ ਸਮੇਤ ਦੋ ਕਾਬੂ
Ad Position 24