21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਗੁਰੂ ਨਗਰੀ ਦੀ ਸਥਾਪਨਾ ਤੇ ਗੁਰੂ ਰਵਿਦਾਸ ਜੀ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਜਾਣਗੇ ਵਿਸ਼ੇਸ਼ ਸਮਾਗਮ-ਧਾਮੀ

ਅੰਮ੍ਰਿਤਸਰ, 20 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਸਾਲ 2027 ਵਿਚ ਗੁਰੂ ਨਗਰੀ ਅੰਮ੍ਰਿਤਸਰ ਦੀ 450 ਸਾਲਾ ਸਥਾਪਨਾ ਸ਼ਤਾਬਦੀ ਖ਼ਾਲਸਾਈ ਪ੍ਰੰਪਰਾਵਾਂ ਅਨੁਸਾਰ ਮਨਾਉਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਧਰਮ ਪ੍ਰਚਾਰ ਕਮੇਟੀ ਅਤੇ ਸਿੱਖ ਇਤਿਹਾਸ ਰੀਸਰਚ ਬੋਰਡ ਦੀਆਂ ਅਹਿਮ ਇਕੱਤਰਤਾਵਾਂ ਹੋਈਆਂ।

Ad Position 21
No active advertisement
ਅਜੀਤ ਡੈਸਕ 21-10-2026
ਅੰਮ੍ਰਿਤਸਰ, 20 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਸਾਲ 2027 ਵਿਚ ਗੁਰੂ ਨਗਰੀ ਅੰਮ੍ਰਿਤਸਰ ਦੀ 450 ਸਾਲਾ ਸਥਾਪਨਾ ਸ਼ਤਾਬਦੀ ਖ਼ਾਲਸਾਈ ਪ੍ਰੰਪਰਾਵਾਂ ਅਨੁਸਾਰ ਮਨਾਉਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਧਰਮ ਪ੍ਰਚਾਰ ਕਮੇਟੀ ਅਤੇ ਸਿੱਖ ਇਤਿਹਾਸ ਰੀਸਰਚ ਬੋਰਡ ਦੀਆਂ ਅਹਿਮ ਇਕੱਤਰਤਾਵਾਂ ਹੋਈਆਂ। ਧਾਮੀ ਨੇ ਦੱਸਿਆ ਕਿ ਸ਼ਤਾਬਦੀ ਨੂੰ ਯਾਦਗਾਰੀ ਬਣਾਉਣ ਲਈ ਵਿਸ਼ੇਸ਼ ਸਮਾਗਮ ਕਰਵਾਏ ਜਾਣਗੇ। ਇਸ ਮੌਕੇ ਸਿੱਖ ਇਤਿਹਾਸ ਰੀਸਰਚ ਬੋਰਡ ਵਲੋਂ ਅੰਮ੍ਰਿਤਸਰ ਦੀ ਸਥਾਪਨਾ ਨਾਲ ਸਬੰਧਿਤ ਖੋਜ ਭਰਪੂਰ ਲੇਖਾਂ ਦੀ ਪੁਸਤਕ ਤਿਆਰ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪਿਛਲੀਆਂ ਸਿੱਖ ਇਤਿਹਾਸਕ ਸ਼ਤਾਬਦੀਆਂ ਦੇ ਸਮਾਗਮਾਂ, ਦਸਤਾਵੇਜ਼ਾਂ ਤੇ ਪੰਥਕ ਇਕੱਠਾਂ ਦੇ ਰਿਕਾਰਡ ਨੂੰ ਇਕੱਤਰ ਕਰਕੇ ਪੁਸਤਕ ਰੂਪ ਵਿਚ ਸੰਭਾਲਣ ਦਾ ਫ਼ੈਸਲਾ ਕੀਤਾ ਗਿਆ। ਇਕੱਤਰਤਾ ਵਿਚ ਗੁਰੂ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਅਤੇ ਵੱਖ-ਵੱਖ ਥਾਵਾਂ ’ਤੇ ਕੀਰਤਨ ਸਮਾਗਮ ਕਰਵਾਉਣ ਨੂੰ ਪ੍ਰਵਾਨਗੀ ਦਿੱਤੀ ਗਈ। ਇਸ ਮੌਕੇ ਡਾ. ਹਰਪ੍ਰੀਤ ਕੌਰ ਵਲੋਂ ਤਿਆਰ ਕੀਤੀ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਸਚਿੱਤਰ ਪੁਸਤਕ ਵੀ ਸੰਗਤ ਨੂੰ ਅਰਪਣ ਕੀਤੀ ਗਈ। ਇਕੱਤਰਤਾਵਾਂ ’ਚ ਪ੍ਰਧਾਨ ਧਾਮੀ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂ, ਪ੍ਰਿਤਪਾਲ ਸਿੰਘ ਪਾਲੀ, ਅਵਤਾਰ ਸਿੰਘ ਵਣਵਾਲਾ, ਮਨਜੀਤ ਸਿੰਘ ਬੱਪੀਆਣਾ, ਤੇਜਿੰਦਰਪਾਲ ਸਿੰਘ ਲਾਡਵਾਂ, ਰਾਮਪਾਲ ਸਿੰਘ ਬਹਿਣੀਵਾਲ, ਸਿੱਖ ਇਤਿਹਾਸ ਰੀਸਰਚ ਬੋਰਡ ਦੇ ਮੈਂਬਰ ਤੇ ਸਿੱਖ ਇਤਿਹਾਸਕਾਰ ਹਰਵਿੰਦਰ ਸਿੰਘ ਖ਼ਾਲਸਾ, ਡਾ. ਪਰਮਵੀਰ ਸਿੰਘ, ਡਾ. ਇੰਦਰਜੀਤ ਸਿੰਘ ਗੋਗੋਆਣੀ, ਡਾ. ਪ੍ਰਭਜੋਤ ਕੌਰ, ਓ.ਐਸ.ਡੀ. ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਵਧੀਕ ਸਕੱਤਰ ਸ. ਬਿਜੈ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਅਜ਼ਾਦਦੀਪ ਸਿੰਘ, ਡਾ. ਅਮਰਜੀਤ ਕੌਰ, ਸਕਾਲਰ ਡਾ. ਹਰਪ੍ਰੀਤ ਕੌਰ, ਬੀਬੀ ਕਿਰਨਦੀਪ ਕੌਰ, ਬੀਬੀ ਰਾਜਵਿੰਦਰ ਕੌਰ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਅਲੀਸ਼ੇਰ ਸੜਕ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਧਰਨਾ ਤੀਜੇ ਦਿਨ ਵੀ ਜਾਰੀ ਅਗਲੀ ਖ਼ਬਰ ਲੱਖ ਰੁਪਏ ਰਿਸ਼ਵਤ ਲੈਂਦਾ ਐਸ.ਐਚ.ਓ. ਗੁਲਸ਼ਨ ਕੁਮਾਰ ਵਿਜੀਲੈਂਸ ਵਲੋਂ ਕਾਬੂ
Ad Position 24