21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਪੰਜਾਬ ’ਚ ਅੱਜ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ

ਚੰਡੀਗੜ੍ਹ, 20 ਅਕਤੂਬਰ (ਅਜਾਇਬ ਸਿੰਘ ਔਜਲਾ) - ਪੰਜਾਬ ’ਚ ਸਰਕਾਰੀ ਬੱਸਾਂ ਪੰਜਾਬ ਰੋਡਵੇਜ਼, ਪੀ. ਆਰ.

Ad Position 21
No active advertisement
ਅਜੀਤ ਡੈਸਕ 21-10-2026
ਚੰਡੀਗੜ੍ਹ, 20 ਅਕਤੂਬਰ (ਅਜਾਇਬ ਸਿੰਘ ਔਜਲਾ) - ਪੰਜਾਬ ’ਚ ਸਰਕਾਰੀ ਬੱਸਾਂ ਪੰਜਾਬ ਰੋਡਵੇਜ਼, ਪੀ. ਆਰ. ਟੀ. ਸੀ. ਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਨੇ 21 ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ । ਮੁਲਾਜ਼ਮ ਜਥੇਬੰਦੀ ਦਾ ਕਹਿਣਾ ਹੈ ਕਿ ਸਰਕਾਰ ਵਲੋਂ ਲੰਬੇ ਸਮੇਂ ਤੋਂ ਮੀਟਿੰਗਾਂ ਦੌਰਾਨ ਮੰਗਾਂ ਮੰਨਣ ਦੇ ਭਰੋਸੇ ਦਿੱਤੇ ਜਾ ਰਹੇ ਹਨ, ਪਰ ਉਨ੍ਹਾਂ ਨੂੰ ਅਮਲੀ ਰੂਪ ਨਹੀਂ ਦਿੱਤਾ ਜਾ ਰਿਹਾ । ਇਸ ਕਾਰਨ ਮੁਲਾਜ਼ਮਾਂ ਨੂੰ ਮਜਬੂਰੀ ’ਚ ਹੜਤਾਲ ਦਾ ਰਾਹ ਅਖ਼ਤਿਆਰ ਕਰਨਾ ਪੈ ਰਿਹਾ ਹੈ । ਹੜਤਾਲ ਦੇ ਮੱਦੇਨਜ਼ਰ 20 ਅਕਤੂਬਰ ਤੋਂ ਹੀ ਬੱਸਾਂ ਨੂੰ ਰਾਤ ਦੀਆਂ ਡਿਊਟੀਆਂ ਲਈ ਬਾਹਰ ਨਾ ਭੇਜਣ ਤੇ ਉਨ੍ਹਾਂ ਨੂੰ ਵਾਪਸ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕੀਤੇ ਜਾਣ ਦੀ ਗੱਲ ਕਹੀ ਗਈ ਹੈ । ਪੰਜਾਬ ਰੋਡਵੇਜ਼ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਪਿਛਲੇ ਲਗਭਗ 6 ਮਹੀਨਿਆਂ ਦੌਰਾਨ ਸੱਤ ਤੋਂ ਅੱਠ ਮੀਟਿੰਗਾਂ ਸਰਕਾਰ ਨਾਲ ਹੋਈਆਂ, ਪਰ ਕੋਈ ਠੋਸ ਨਤੀਜਾ ਸਾਹਮਣੇ ਨਹੀਂ ਆਇਆ, ਜਿਸ ਕਾਰਨ ਹੜਤਾਲ ਦਾ ਫੈਸਲਾ ਲਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸੂਬੇ ’ਚ ਪਰਾਲੀ ਦੀ ਅੱਗ ਦੀਆਂ ਲਪਟਾਂ ਹੋਈਆਂ ਤੇਜ਼, ਪਿਛਲੇ ਪੰਜ ਦਿਨਾਂ ’ਚ ਆਏ 219 ਮਾਮਲੇ, ਕੁੱਲ ਅੰਕੜਾ 404 ’ਤੇ ਪੁੱਜ... ਅਗਲੀ ਖ਼ਬਰ ਪੰਜਾਬ ’ਚ ਦੁਰਵਰਤੋਂ ਵਾਲੀਆਂ ਦਵਾਈਆਂ ਦੀ ਕੋਈ ਮੈਨੂਫੈਕਚਰਿੰਗ ਨਹੀਂ ਹੁੰਦੀ-ਚੀਮਾ
Ad Position 24