ਗ੍ਰਹਿ ਮੰਤਰੀ ਅਮਿਤ ਸ਼ਾਹ ਅੰਮ੍ਰਿਤਸਰ ਹਵਾਈ ਅੱਡੇ ’ਤੇ ਪਹੁੰਚੇ
ਰਾਜਾਸਾਂਸੀ, 20 ਅਕਤੂਬਰ (ਹਰਦੀਪ ਸਿੰਘ ਖੀਵਾ)-ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਸਵੇਰੇ 11. 55 ਵਜੇ ਏਅਰ ਫੋਰਸ ਦੇ ਵਿਸ਼ੇਸ਼ ਜਹਾਜ਼ ਰਾਹੀਂ ਪਹੁੰਚੇ ਜਿੱਥੇ ਕਿ ਉਨ੍ਹਾਂ ਨੂੰ ਮਿਲਣ ਲਈ ਪੰਜਾਬ ਨਾਲ ਸੰਬੰਧਿਤ ਭਾਜਪਾ ਦੇ ਕੌਮੀ ਆਗੂ ਤਰੁਣ ਚੁੱਘ, ਇਕਬਾਲ ਸਿੰਘ ਲਾਲਪੁਰਾ, ਰਾਣਾ ਗੁਰਜੀਤ ਸਿੰਘ ਸੋਢੀ ਅਤੇ ਸ਼ਵੇਤ ਮਲਿਕ ਪਹੁੰਚੇ।
ਰਾਜਾਸਾਂਸੀ, 20 ਅਕਤੂਬਰ (ਹਰਦੀਪ ਸਿੰਘ ਖੀਵਾ)-ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਸਵੇਰੇ 11. 55 ਵਜੇ ਏਅਰ ਫੋਰਸ ਦੇ ਵਿਸ਼ੇਸ਼ ਜਹਾਜ਼ ਰਾਹੀਂ ਪਹੁੰਚੇ ਜਿੱਥੇ ਕਿ ਉਨ੍ਹਾਂ ਨੂੰ ਮਿਲਣ ਲਈ ਪੰਜਾਬ ਨਾਲ ਸੰਬੰਧਿਤ ਭਾਜਪਾ ਦੇ ਕੌਮੀ ਆਗੂ ਤਰੁਣ ਚੁੱਘ, ਇਕਬਾਲ ਸਿੰਘ ਲਾਲਪੁਰਾ, ਰਾਣਾ ਗੁਰਜੀਤ ਸਿੰਘ ਸੋਢੀ ਅਤੇ ਸ਼ਵੇਤ ਮਲਿਕ ਪਹੁੰਚੇ। ਉਕਤ ਆਗੂਆਂ ਨੂੰ ਮਿਲਣ ਤੋਂ ਬਾਅਦ ਤੁਰੰਤ ਏਅਰ ਫੋਰਸ ਦੇ ਵਿਸ਼ੇਸ਼ ਹੈਲੀਕਾਪਟਰ ਰਾਹੀਂ ਬਟਾਲਾ (ਗੁਰਦਾਸਪੁਰ) ਨੂੰ ਰਵਾਨਾ ਹੋ ਗਏ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਮੌਕੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚੇ ਭਾਜਪਾ ਦੇ ਕੌਮੀ ਆਗੂ ਤਰੁਣ ਚੁੱਘ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਦੀ ਫੇਰੀ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਦੀ ਘਬਰਾਹਟ ਸਪੱਸ਼ਟ ਦਿਖਾਈ ਦੇ ਰਹੀ ਹੈ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ‘ਉੱਡਤਾ ਪੰਜਾਬ’ ਵਾਲੀ ਸਥਿਤੀ ਵੱਲ ਧੱਕ ਦਿੱਤਾ ਹੈ, ਜਦਕਿ ਭਾਜਪਾ ਦਾ ਸੰਕਲਪ ਪੰਜਾਬ ਨੂੰ ‘ਉੱਭਰਦਾ ਪੰਜਾਬ’ ਬਣਾਉਣ ਦਾ ਹੈ।