ਨੇਹਾ ਸ਼ੋਰੀ ਦੇ ਮਾਪਿਆਂ ਨੂੰ ਪੁਲਿਸ ਨੇ ਗ੍ਰਹਿ ਮੰਤਰੀ ਨਾਲ ਮਿਲਣ ਤੋਂ ਰੋਕਿਆ
ਧੀ ਦੇ ਇਨਸਾਫ਼ ਲਈ 7 ਸਾਲਾਂ ਤੋਂ ਭਟਕ ਰਹੇ ਹਨ ਮਾਪੇ
ਮਾਨਸਾ, 20 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)- ਨਸ਼ੀਲੀਆਂ ਦਵਾਈਆਂ ਦੀ ਗ਼ੈਰਕਾਨੂੰਨੀ ਵਿੱਕਰੀ ਵਿਰੁੱਧ ਕਾਰਵਾਈ ਕਰਨ ਵਾਲੀ ਡਰੱਗ ਇੰਸਪੈਕਟਰ ਡਾ. ਨੇਹਾ ਸ਼ੋਰੀ ਦੇ ਬਜ਼ੁਰਗ ਮਾਪਿਆਂ ਨੂੰ ਅੱਜ ਉਸ ਸਮੇਂ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ, ਜਦੋਂ ਉਹ ਆਪਣੀ ਧੀ ਦੀ ਹੱਤਿਆ ਮਾਮਲੇ ’ਚ ਇਨਸਾਫ਼ ਦੀ ਆਸ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਮਾਨਸਾ ਪਹੁੰਚੇ, ਪਰ ਪੁਲਿਸ ਵਲੋਂ ਉਨ੍ਹਾਂ ਨੂੰ ਅੱਗੇ ਜਾਣ ਤੋਂ ਰੋਕ ਦਿੱਤਾ ਗਿਆ।
ਮ
ਮਾਨਸਾ ਵਿਖੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਆਏ ਡਾ. ਨੇਹਾ ਸ਼ੋਰੀ ਦੇ ਮਾਤਾ-ਪਿਤਾ। ਅਜੀਤ ਤਸਵੀਰ
21-10-2026
ਮਾਨਸਾ, 20 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)- ਨਸ਼ੀਲੀਆਂ ਦਵਾਈਆਂ ਦੀ ਗ਼ੈਰਕਾਨੂੰਨੀ ਵਿੱਕਰੀ ਵਿਰੁੱਧ ਕਾਰਵਾਈ ਕਰਨ ਵਾਲੀ ਡਰੱਗ ਇੰਸਪੈਕਟਰ ਡਾ. ਨੇਹਾ ਸ਼ੋਰੀ ਦੇ ਬਜ਼ੁਰਗ ਮਾਪਿਆਂ ਨੂੰ ਅੱਜ ਉਸ ਸਮੇਂ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ, ਜਦੋਂ ਉਹ ਆਪਣੀ ਧੀ ਦੀ ਹੱਤਿਆ ਮਾਮਲੇ ’ਚ ਇਨਸਾਫ਼ ਦੀ ਆਸ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਮਾਨਸਾ ਪਹੁੰਚੇ, ਪਰ ਪੁਲਿਸ ਵਲੋਂ ਉਨ੍ਹਾਂ ਨੂੰ ਅੱਗੇ ਜਾਣ ਤੋਂ ਰੋਕ ਦਿੱਤਾ ਗਿਆ। ਨੇਹਾ ਸ਼ੋਰੀ ਦੇ ਪਿਤਾ ਕੈਪਟਨ ਕੈਲਾਸ਼ ਸ਼ੋਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਝੋਟੇ ਦੇ ਪਿਤਾ ਫ਼ੌਜ ’ਚ ਉਸਦੇ ਨਾਲ ਰਹੇ ਹਨ ਤੇ ਉਸਨੇ ਹੀ ਗ੍ਰਹਿ ਮੰਤਰੀ ਨਾਲ ਮਿਲਾਉਣ ਲਈ ਘਰ ਲੈ ਕੇ ਆ ਰਿਹਾ ਸੀ ਪਰ ਰਸਤੇ ’ਚ ਗੱਡੀ ਪਿੱਛੇ ਰਹਿ ਜਾਣ ਕਾਰਨ ਉਹ ਘਰ ਨਹੀਂ ਜਾ ਸਕੇ ਤੇ ਬਾਅਦ ’ਚ ਪੁਲਿਸ ਵਲੋਂ ਉਨ੍ਹਾਂ ਨੂੰ ਅੱਗੇ ਜਾਣ ਤੋਂ ਰੋਕ ਦਿੱਤਾ ਗਿਆ । 2019 ਤੋਂ ਆਪਣੀ ਧੀ ਦੇ ਕਤਲ ਦੀ ਨਿਰਪੱਖ ਜਾਂਚ ਲਈ ਸੰਘਰਸ਼ ਕਰ ਰਹੇ ਪਿਤਾ ਕੈਪਟਨ ਕੈਲਾਸ਼ ਕੁਮਾਰ ਸ਼ੋਰੀ ਤੇ ਮਾਤਾ ਅਰੁਣ ਸ਼ੋਰੀ ਨੂੰ ਗ੍ਰਹਿ ਮੰਤਰੀ ਨਾਲ ਮੁਲਾਕਾਤ ਦਾ ਮੌਕਾ ਨਹੀਂ ਮਿਲ ਸਕਿਆ। ਪਰਿਵਾਰ ਲਗਾਤਾਰ ਇਸ ਮਾਮਲੇ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਉਣ ਦੀ ਮੰਗ ਕਰਦਾ ਆ ਰਿਹਾ ਹੈ।