ਅਮਿਤ ਸ਼ਾਹ ਨੇ ਲੁਧਿਆਣਾ ’ਚ ਬਟਨ ਦਬਾ ਕੇ 121 ਫੁੱਟ ਉੱਚਾ ਰਾਵਣ ਸਾੜਿਆ
ਲੁਧਿਆਣਾ, 20 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਮਹਾਨਗਰ ਦੇ ਦਰੇਸੀ ਮੈਦਾਨ ਵਿਚ ਵਿਚ ਕਰਵਾਏ ਵਿਸ਼ਾਲ ਦੁਸਹਿਰਾ ਸਮਾਗਮ ਵਿਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਬਟਨ ਦਬਾ ਕੇ 121 ਫੁੱਟ ਉੱਚੇ ਰਾਵਣ ਦੇ ਪੁਤਲੇ ਨੂੰ ਸਾੜਿਆ।
ਨ
ਨਸ਼ਿਆਂ ਖ਼ਿਲਾਫ਼ ਦਿੱਤਾ ਸਖ਼ਤ ਸੰਦੇਸ਼
21-10-2026
ਲੁਧਿਆਣਾ, 20 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਮਹਾਨਗਰ ਦੇ ਦਰੇਸੀ ਮੈਦਾਨ ਵਿਚ ਵਿਚ ਕਰਵਾਏ ਵਿਸ਼ਾਲ ਦੁਸਹਿਰਾ ਸਮਾਗਮ ਵਿਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਬਟਨ ਦਬਾ ਕੇ 121 ਫੁੱਟ ਉੱਚੇ ਰਾਵਣ ਦੇ ਪੁਤਲੇ ਨੂੰ ਸਾੜਿਆ। ਇਸ ਵਾਰ ਦੁਸਹਿਰਾ ਸਮਾਗਮ ਨੂੰ ਨਸ਼ਿਆਂ ਖ਼ਿਲਾਫ਼ ਸੰਦੇਸ਼ ਨਾਲ ਵੀ ਜੋੜਿਆ ਗਿਆ। ਰਾਵਣ ਨੂੰ ਨਸ਼ਿਆਂ ਵਰਗੀ ਸਮਾਜਿਕ ਬੁਰਾਈ ਦੇ ਪ੍ਰਤੀਕ ਵਜੋਂ ਪੇਸ਼ ਕੀਤਾ ਗਿਆ। ਇਸ ਮੌਕੇ ਅਮਿਤ ਸ਼ਾਹ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਟੀਚਾ 31 ਦਸੰਬਰ, 2029 ਤਕ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਹੈ। ਕੇਂਦਰੀ ਗ੍ਰਹਿ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਨਸ਼ੇ ਅਤੇ ਚਿੱਟੇ ਦੀ ਤਸਕਰੀ ਸਬੰਧੀ ਜਾਣਕਾਰੀ ਨਾਰਕੋਟਿਕਸ ਕੰਟਰੋਲ ਬਿਊਰੋ ਦੇ ਟੋਲ ਫ੍ਰੀ ਨੰਬਰ 1933 ’ਤੇ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਨੂੰ ਸਫਲ ਬਣਾਉਣ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ ਅਤੇ ਨਸ਼ਾ ਤਸਕਰੀ ਬਾਰੇ ਮਿਲਣ ਵਾਲੀ ਜਾਣਕਾਰੀ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਵਲੋਂ ਬੁਰਾਈ ’ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ਮੌਕੇ ਨਸ਼ਿਆਂ ਵਰਗੀ ਬੁਰਾਈ ਨੂੰ ਵੀ ਸਮਾਜ ਵਿਚੋਂ ਖ਼ਤਮ ਕਰਨ ਦਾ ਸੱਦਾ ਦਿੱਤਾ ਗਿਆ । ਇਸ ਮੌਕੇ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਤਰੁਣ ਚੁੱਘ, ਅਨਿਲ ਸਰੀਨ, ਗੁਰਦੇਵ ਸ਼ਰਮਾ ਦੇਬੀ, ਵਿਨੀਤ ਜੋਸ਼ੀ, ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਆਦਿ ਮੌਜੂਦ ਸਨ।