20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਹੋਟਲ ’ਚ ਪਾਰਟੀ ਦੌਰਾਨ ਹੋਏ ਝਗੜੇ ਵਿਚ ਇੱਟਾਂ ਮਾਰ ਕੇ ਨੌਜਵਾਨ ਦੀ ਹੱਤਿਆ

ਬਟਾਲਾ, 20 ਅਕਤੂਬਰ (ਰਾਕੇਸ਼ ਰੇਖੀ)-ਆਪਸੀ ਝਗੜੇ ਵਿਚ ਕੁਝ ਨੌਜਵਾਨਾਂ ਵਲੋਂ ਇੱਟਾਂ ਮਾਰ ਕੇ ਗੰਭੀਰ ਜ਼ਖ਼ਮੀ ਕੀਤੇ ਗਏ ਨੌਜਵਾਨ ਦੀ ਇਲਾਜ ਦੌਰਾਨ ਹਸਪਤਾਲ ਵਿਚ ਮੌਤ ਹੋ ਗਈ । ਇਹ ਘਟਨਾ ਦੇਰ ਰਾਤ ਬਟਾਲਾ ਦੇ ਜਲੰਧਰ-ਅੰਮ੍ਰਿਤਸਰ ਬਾਈਪਾਸ ਰੋਡ ’ਤੇ ਇਕ ਹੋਟਲ ਦੇ ਬਾਹਰ ਵਾਪਰੀ ਸੀ।

Ad Position 21
No active advertisement
ਅਜੀਤ ਡੈਸਕ 21-10-2026
ਬਟਾਲਾ, 20 ਅਕਤੂਬਰ (ਰਾਕੇਸ਼ ਰੇਖੀ)-ਆਪਸੀ ਝਗੜੇ ਵਿਚ ਕੁਝ ਨੌਜਵਾਨਾਂ ਵਲੋਂ ਇੱਟਾਂ ਮਾਰ ਕੇ ਗੰਭੀਰ ਜ਼ਖ਼ਮੀ ਕੀਤੇ ਗਏ ਨੌਜਵਾਨ ਦੀ ਇਲਾਜ ਦੌਰਾਨ ਹਸਪਤਾਲ ਵਿਚ ਮੌਤ ਹੋ ਗਈ । ਇਹ ਘਟਨਾ ਦੇਰ ਰਾਤ ਬਟਾਲਾ ਦੇ ਜਲੰਧਰ-ਅੰਮ੍ਰਿਤਸਰ ਬਾਈਪਾਸ ਰੋਡ ’ਤੇ ਇਕ ਹੋਟਲ ਦੇ ਬਾਹਰ ਵਾਪਰੀ ਸੀ। ਮ੍ਰਿਤਕ ਨੌਜਵਾਨ ਦੀ ਪਹਿਚਾਣ ਵਰਿੰਦਰ ਸਿੰਘ ਵਾਸੀ ਪਿੰਡ ਨਠਵਾਲ ਵਜੋਂ ਹੋਈ ਹੈ, ਥਾਣਾ ਸਿਵਲ ਲਾਈਨ ਦੇ ਐਸ.ਐਚ.ਓ. ਸਬ ਇੰਸਪੈਕਟਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਨਠਵਾਲ ਦਾ ਰਹਿਣ ਵਾਲਾ ਵਰਿੰਦਰ ਸਿੰਘ ਆਪਣੇ ਇਕ ਦੋਸਤ ਦੇ ਜਨਮ ਦਿਨ ਦੀ ਪਾਰਟੀ ਵਿਚ ਸ਼ਾਮਿਲ ਹੋਣ ਲਈ ਇਸ ਹੋਟਲ ਵਿਚ ਆਇਆ ਸੀ। ਪਾਰਟੀ ਦੌਰਾਨ ਵਰਿੰਦਰ ਸਿੰਘ ਦਾ ਹੋਟਲ ਵਿਚ ਮੌਜੂਦ ਕੁਝ ਅਣਪਛਾਤੇ ਨੌਜਵਾਨਾਂ ਨਾਲ ਕਿਸੇ ਗੱਲ ਨੂੰ ਲੈ ਕੇ ਮਾਮੂਲੀ ਝਗੜਾ ਹੋ ਗਿਆ, ਜਦੋਂ ਵਰਿੰਦਰ ਸਿੰਘ ਹੋਟਲ ਵਿਚੋਂ ਬਾਹਰ ਆਇਆ ਤਾਂ ਉਕਤ ਨੌਜਵਾਨਾਂ ਨੇ ਉਸ ’ਤੇ ਹਮਲਾ ਕਰ ਦਿੱਤਾ ਤੇ ਵਰਿੰਦਰ ਸਿੰਘ ਉੱਪਰ ਇੱਟਾਂ ਚਲਾਈਆਂ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ ਤੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਵਰਿੰਦਰ ਸਿੰਘ ਨੂੰ ਜ਼ਖ਼ਮੀ ਹਾਲਤ ਵਿਚ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ, ਪਰ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਤਬਦੀਲ ਕਰ ਦਿੱਤਾ। ਇਲਾਜ ਦੌਰਾਨ ਦੇਰ ਰਾਤ ਵਰਿੰਦਰ ਸਿੰਘ ਦੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਦੀ ਮਾਤਾ ਸਤਨਾਮ ਕੌਰ ਦੇ ਬਿਆਨ ਬਿਆਨਾਂ ’ਤੇ ਅਣਪਛਾਤਿਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਐਲ.ਪੀ.ਯੂ. ਹਿੰਸਾ ਮਾਮਲਾ-ਕਥਿਤ ਜਬਰ-ਜਨਾਹ ਦੀ ਘਟਨਾ ਸੰਬੰਧੀ ਠੋਸ ਸਬੂਤ ਦੇਣ ਵਿਦਿਆਰਥੀ ਅਗਲੀ ਖ਼ਬਰ ਮਾਣਹਾਨੀ ਮਾਮਲੇ ਵਿਚ ਆਏ ਫ਼ੈਸਲੇ ਨੂੰ ਉੱਚ ਅਦਾਲਤ ਵਿਚ ਦੇਵਾਂਗੇ ਚੁਣੌਤੀ-ਬੈਂਸ
Ad Position 24