ਭਾਰਤ-ਪਾਕਿ ਸਰਹੱਦ ’ਤੇ ਰੀ-ਟਰੀਟ ਸੈਰੇਮਨੀ ਹੁਣ ਸ਼ਾਮ 5 ਵਜੇ ਹੋਵੇਗੀ
ਫ਼ਾਜ਼ਿਲਕਾ, 21 ਅਕਤੂਬਰ (ਦਵਿੰਦਰ ਪਾਲ ਸਿੰਘ)-ਭਾਰਤ-ਪਾਕਿਸਤਾਨ ਦੀ ਅੰਤਰਰਾਸ਼ਟਰੀ ਸਾਦਕੀ ਸਰਹੱਦ ’ਤੇ ਰੋਜ਼ਾਨਾ ਦੋਵਾਂ ਦੇਸ਼ਾਂ ਵਿਚਕਾਰ ਹੋਣ ਵਾਲੀ ਰਿਟਰੀਟ ਸੈਰੇਮਨੀ ਦਾ ਸਮਾਂ ਬਦਲ ਕੇ ਸ਼ਾਮ 5 ਵਜੇ ਕਰ ਦਿੱਤਾ ਗਿਆ ਹੈ। ਬੀ.
ਫ਼ਾਜ਼ਿਲਕਾ, 21 ਅਕਤੂਬਰ (ਦਵਿੰਦਰ ਪਾਲ ਸਿੰਘ)-ਭਾਰਤ-ਪਾਕਿਸਤਾਨ ਦੀ ਅੰਤਰਰਾਸ਼ਟਰੀ ਸਾਦਕੀ ਸਰਹੱਦ ’ਤੇ ਰੋਜ਼ਾਨਾ ਦੋਵਾਂ ਦੇਸ਼ਾਂ ਵਿਚਕਾਰ ਹੋਣ ਵਾਲੀ ਰਿਟਰੀਟ ਸੈਰੇਮਨੀ ਦਾ ਸਮਾਂ ਬਦਲ ਕੇ ਸ਼ਾਮ 5 ਵਜੇ ਕਰ ਦਿੱਤਾ ਗਿਆ ਹੈ। ਬੀ.ਐੱਸ.ਐੱਫ. ਦੇ ਸੂਤਰਾਂ ਅਨੁਸਾਰ ਮੌਸਮ ਵਿਚ ਤਬਦੀਲੀ ਦੇ ਕਾਰਨ ਸਮੇਂ ਵਿਚ ਬਦਲਾਅ ਕੀਤਾ ਜਾਂਦਾ ਹੈ। ਬਾਰਡਰ ਏਰੀਆ ਡਿਵੈਲਪਮੈਂਟ ਫ਼ਰੰਟ ਦੇ ਪ੍ਰਧਾਨ ਲੀਲਾਧਰ ਸ਼ਰਮਾ ਨੇ ਰਿਟਰੀਟ ਸੈਰੇਮਨੀ ਦੇਖਣ ਆਉਣ ਵਾਲੇ ਦਰਸ਼ਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣਾ ਆਧਾਰ ਕਾਰਡ ਨਾਲ ਲੈ ਕੇ ਸ਼ਾਮ 4:30 ਵਜੇ ਤੱਕ ਸਰਹੱਦ ’ਤੇ ਪਹੁੰਚ ਜਾਣ।