ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ-ਚੀਮਾ
ਚੰਡੀਗੜ੍ਹ, (ਅਜੀਤ ਬਿਊਰੋ): ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਪੰਜਾਬ ਰੋਡਵੇਜ਼ ਪਨਬੱਸ/ਪੀ. ਆਰ.
ਚੰਡੀਗੜ੍ਹ, (ਅਜੀਤ ਬਿਊਰੋ): ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਮਸਲਿਆਂ ਅਤੇ ਮੁੱਖ ਮੰਗਾਂ ਦੇ ਹੱਲ ਲਈ ਕੀਤੀ ਇੱਕ ਅਹਿਮ ਮੀਟਿੰਗ ਦੌਰਾਨ ਟਰਾਂਸਪੋਰਟ ਵਿਭਾਗ ਨੂੰ ਯੂਨੀਅਨ ਦੀਆਂ ਜਾਇਜ਼ ਮੰਗਾਂ ‘ਤੇ ਤੁਰੰਤ ਅਤੇ ਨਤੀਜਾਮੁਖੀ ਕਾਰਵਾਈ ਕਰਨ ਦੇ ਸਪੱਸ਼ਟ ਨਿਰਦੇਸ਼ ਜਾਰੀ ਕੀਤੇ, ਜਿਸ ਤੋਂ ਬਾਅਦ ਵਿਭਾਗ ਨੇ ਮਸਲਿਆਂ ਦੇ ਹੱਲ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਤੁਰੰਤ ਅਧਿਕਾਰਤ ਹੁਕਮ ਜਾਰੀ ਕਰ ਦਿੱਤੇ। ਟਰਾਂਸਪੋਰਟ ਮੰਤਰੀ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ, ਪੰਜਾਬ ਸਟੇਟ ਬੱਸ ਸਟੈਂਡ ਮੈਨੇਜਮੈਂਟ ਕੰਪਨੀ ਲਿਮਟਿਡ (ਪਨਬੱਸ) ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ 29 ਅਕਤੂਬਰ, 2026 ਨੂੰ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਤੈਅ ਕੀਤੀ ਹੈ ।