ਨਸ਼ਿਆਂ ਖ਼ਿਲਾਫ਼ ਪਿੰਡ ਪਿੰਡ ਕਮੇਟੀਆਂ ਬਣਾਈਆਂ ਜਾਣ-ਲੱਖੋਵਾਲ
ਮਾਨਸਾ, 21 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਨਸ਼ਿਆਂ ਦੀ ਰੋਕਥਾਮ ਲਈ ਪਿੰਡ-ਪਿੰਡ ਕਮੇਟੀਆਂ ਬਣਾਈਆਂ ਜਾਣ ਤੇ ਨਸ਼ਾ ਤਸਕਰਾਂ ਨੂੰ ਫੜ ਕੇ ਮੁਕੱਦਮੇ ਦਰਜ ਕਰਵਾਏ ਜਾਣ। ਉਨ੍ਹਾਂ ਇੱਥੇ ਝੋਟਾ ਹੱਤਿਆ ਮਾਮਲੇ ’ਚ ਲਗਾਏ ਧਰਨੇ ’ਚ ਸ਼ਾਮਿਲ ਹੋਣ ਮੌਕੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਸਰਕਾਰਾਂ ਨੂੰ ਚਿਤਾਵਨੀ ਦਿੱਤੀ ਕਿ ਨਸ਼ਿਆਂ ਨੂੰ ਨੱਥ ਪਾਉਣ ਲਈ ਠੋਸ ਕਦਮ ਉਠਾਏ ਜਾਣ।
ਮਾਨਸਾ, 21 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਨਸ਼ਿਆਂ ਦੀ ਰੋਕਥਾਮ ਲਈ ਪਿੰਡ-ਪਿੰਡ ਕਮੇਟੀਆਂ ਬਣਾਈਆਂ ਜਾਣ ਤੇ ਨਸ਼ਾ ਤਸਕਰਾਂ ਨੂੰ ਫੜ ਕੇ ਮੁਕੱਦਮੇ ਦਰਜ ਕਰਵਾਏ ਜਾਣ। ਉਨ੍ਹਾਂ ਇੱਥੇ ਝੋਟਾ ਹੱਤਿਆ ਮਾਮਲੇ ’ਚ ਲਗਾਏ ਧਰਨੇ ’ਚ ਸ਼ਾਮਿਲ ਹੋਣ ਮੌਕੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਸਰਕਾਰਾਂ ਨੂੰ ਚਿਤਾਵਨੀ ਦਿੱਤੀ ਕਿ ਨਸ਼ਿਆਂ ਨੂੰ ਨੱਥ ਪਾਉਣ ਲਈ ਠੋਸ ਕਦਮ ਉਠਾਏ ਜਾਣ। ਉਨ੍ਹਾਂ ਮੰਗ ਕੀਤੀ ਕਿ ਸੀ. ਬੀ. ਆਈ. ਦੀ ਜਾਂਚ ਸਮਾਂਬੱਧ ਕਰਕੇ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਇਸ ਮੌਕੇ ਸੂਬਾ ਸਕੱਤਰ ਸਰੂਪ ਸਿੰਘ ਰਾਮਾ, ਸੂਬਾਈ ਆਗੂ ਨਿਰਮਲ ਸਿੰਘ ਝੰਡੂਕੇ ਵੀ ਹਾਜ਼ਰ ਸਨ।