21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪੰਥਕ ਜਥੇਬੰਦੀਆਂ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਨੂੰ ਲਿਖਿਆ ਪੱਤਰ

ਅੰਮ੍ਰਿਤਸਰ, 21 ਅਕਤੂਬਰ (ਜਸਵੰਤ ਸਿੰਘ ਜੱਸ)-ਪੰਥਕ ਤਾਲਮੇਲ ਸੰਗਠਨ ਦੀ ਅਗਵਾਈ ਵਿਚ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸ੍ਰੀ ਦਰਬਾਰ ਸਾਹਿਬ ਦੇ ਕਾਰਜਕਾਰੀ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੂੰ ਪੱਤਰ ਲਿਖ ਕੇ ਬਹਿਰੀਨ ਵਾਲੀ ਬੀਬੀ ਤੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਪਿਛਲੇ ਦਿਨੀਂ ਹੋਈ ਮੁਲਾਕਾਤ ਅਤੇ ਉਸ ਤੋਂ ਬਾਅਦ ਇਸ ਮਾਮਲੇ ਵਿਚ ਢੁਕਵੀਂ ਕਾਰਵਾਈ ਨਾ ਹੋਣ ਸੰਬੰਧੀ ਇਕ ਸੁਤੰਤਰ ਜਾਂਚ ਕਮਿਸ਼ਨ ਬਣਾਉਣ ਲਈ ਪਹਿਲਕਦਮੀ ਕਰਨ ਦੀ ਅਪੀਲ ਕੀਤੀ ਹੈ । ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਅਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਸਵਿੰਦਰ ਸਿੰਘ ਐਡਵੋਕੇਟ ਦੀ ਅਗਵਾਈ ਵਿਚ ਪੰਥਕ ਅਸੈਂਬਲੀ ਨਾਲ ਸੰਬੰਧਿਤ ਜਥੇਬੰਦੀਆਂ ਪੰਥਕ ਤਾਲਮੇਲ ਸੰਗਠਨ, ਅਕਾਲ ਪੁਰਖ ਕੀ ਫੌਜ, ਗੁਰਮਤਿ ਗਿਆਨ ਮਿਸ਼ਨਰੀ ਕਾਲਜ, ਕੇਂਦਰੀ ਸ੍ਰੀ ਗੁਰੂ ਸਿੰਘ ਸਭਾ, ਸਾਹਿਬਜ਼ਾਦਾ ਜੁਝਾਰ ਸਿੰਘ ਮਿਸ਼ਨਰੀ ਕਾਲਜ, ਸਿੱਖ ਮਿਸ਼ਨਰੀ ਕਾਲਜ, ਵਿਰਸਾ ਫਾਊਂਡੇਸ਼ਨ ਲੁਧਿਆਣਾ ਆਦਿ ਨਾਲ ਸੰਬੰਧਤ ਆਗੂਆਂ ਤੇ ਸਿੱਖ ਸ਼ਖਸੀਅਤਾਂ ਨੇ ਸਿੰਘ ਸਾਹਿਬ ਦੇ ਨਾਮ ਉਨ੍ਹਾਂ ਦੇ ਦਫਤਰ ਦੇ ਇਕ ਪ੍ਰਤੀਨਿਧ ਨੂੰ ਸੌਂਪੇ ਮੰਗ ਪੱਤਰ ਵਿਚ ਕਿਹਾ ਕਿ ਜਥੇਦਾਰ ਗੜਗੱਜ ਨੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਬੀਬੀ ਬਹਿਰੀਨ ਵਾਲੀ ਨਾਲ ਮੁਲਾਕਾਤ ਹੋਣ ਤੇ ਉਸ ਵਲੋਂ ਮਲਕੀਅਤ ਸਿੰਘ ਸੰਬੰਧੀ ਮਾਮਲਾ ਉਠਾਏ ਜਾਣ ਦੀ ਗੱਲ ਕਹੀ ਸੀ ।

Ad Position 21
No active advertisement
ਅਜੀਤ ਡੈਸਕ 22-10-2026
ਅੰਮ੍ਰਿਤਸਰ, 21 ਅਕਤੂਬਰ (ਜਸਵੰਤ ਸਿੰਘ ਜੱਸ)-ਪੰਥਕ ਤਾਲਮੇਲ ਸੰਗਠਨ ਦੀ ਅਗਵਾਈ ਵਿਚ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸ੍ਰੀ ਦਰਬਾਰ ਸਾਹਿਬ ਦੇ ਕਾਰਜਕਾਰੀ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੂੰ ਪੱਤਰ ਲਿਖ ਕੇ ਬਹਿਰੀਨ ਵਾਲੀ ਬੀਬੀ ਤੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਪਿਛਲੇ ਦਿਨੀਂ ਹੋਈ ਮੁਲਾਕਾਤ ਅਤੇ ਉਸ ਤੋਂ ਬਾਅਦ ਇਸ ਮਾਮਲੇ ਵਿਚ ਢੁਕਵੀਂ ਕਾਰਵਾਈ ਨਾ ਹੋਣ ਸੰਬੰਧੀ ਇਕ ਸੁਤੰਤਰ ਜਾਂਚ ਕਮਿਸ਼ਨ ਬਣਾਉਣ ਲਈ ਪਹਿਲਕਦਮੀ ਕਰਨ ਦੀ ਅਪੀਲ ਕੀਤੀ ਹੈ । ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਅਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਸਵਿੰਦਰ ਸਿੰਘ ਐਡਵੋਕੇਟ ਦੀ ਅਗਵਾਈ ਵਿਚ ਪੰਥਕ ਅਸੈਂਬਲੀ ਨਾਲ ਸੰਬੰਧਿਤ ਜਥੇਬੰਦੀਆਂ ਪੰਥਕ ਤਾਲਮੇਲ ਸੰਗਠਨ, ਅਕਾਲ ਪੁਰਖ ਕੀ ਫੌਜ, ਗੁਰਮਤਿ ਗਿਆਨ ਮਿਸ਼ਨਰੀ ਕਾਲਜ, ਕੇਂਦਰੀ ਸ੍ਰੀ ਗੁਰੂ ਸਿੰਘ ਸਭਾ, ਸਾਹਿਬਜ਼ਾਦਾ ਜੁਝਾਰ ਸਿੰਘ ਮਿਸ਼ਨਰੀ ਕਾਲਜ, ਸਿੱਖ ਮਿਸ਼ਨਰੀ ਕਾਲਜ, ਵਿਰਸਾ ਫਾਊਂਡੇਸ਼ਨ ਲੁਧਿਆਣਾ ਆਦਿ ਨਾਲ ਸੰਬੰਧਤ ਆਗੂਆਂ ਤੇ ਸਿੱਖ ਸ਼ਖਸੀਅਤਾਂ ਨੇ ਸਿੰਘ ਸਾਹਿਬ ਦੇ ਨਾਮ ਉਨ੍ਹਾਂ ਦੇ ਦਫਤਰ ਦੇ ਇਕ ਪ੍ਰਤੀਨਿਧ ਨੂੰ ਸੌਂਪੇ ਮੰਗ ਪੱਤਰ ਵਿਚ ਕਿਹਾ ਕਿ ਜਥੇਦਾਰ ਗੜਗੱਜ ਨੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਬੀਬੀ ਬਹਿਰੀਨ ਵਾਲੀ ਨਾਲ ਮੁਲਾਕਾਤ ਹੋਣ ਤੇ ਉਸ ਵਲੋਂ ਮਲਕੀਅਤ ਸਿੰਘ ਸੰਬੰਧੀ ਮਾਮਲਾ ਉਠਾਏ ਜਾਣ ਦੀ ਗੱਲ ਕਹੀ ਸੀ । ਇਸ ਤੋਂ ਬਾਅਦ ਅਮਰਜੀਤ ਸਿੰਘ ਚਾਵਲਾ ਵਿਰੁੱਧ ਦਰਜ ਹੋਈ ਐੱਫ.ਆਈ.ਆਰ. ਵਿਚ ਉਕਤ ਬੀਬੀ ਵਲੋਂ ਕਥਿਤ ਤੌਰ ’ਤੇ ਇਹ ਕਹੇ ਜਾਣ, ਕਿ ਉਸਨੇ ਜਥੇਦਾਰ ਨੂੰ ਪਹਿਲਾਂ ਹੀ ਸਭ ਕੁਝ ਦਸ ਦਿੱਤਾ ਸੀ, ਕਈ ਅਹਿਮ ਸਵਾਲ ਖੜ੍ਹੇ ਕਰਦਾ ਹੈ। ਇਸ ਪੱਤਰ ’ਤੇ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤੇ ਚੇਅਰਮੈਨ ਪੰਥਕ ਤਾਲਮੇਲ ਸੰਗਠਨ, ਜਸਵਿੰਦਰ ਸਿੰਘ ਐਡਵੋਕੇਟ ਕਨਵੀਨਰ ਅਕਾਲ ਪੁਰਖ ਕੀ ਫ਼ੌਜ, ਨਵਕਿਰਨ ਸਿੰਘ ਐਡਵੋਕੇਟ, ਪ੍ਰੋ. ਬਲਵਿੰਦਰ ਪਾਲ ਸਿੰਘ ਜਲੰਧਰ, ਪਰਮਜੀਤ ਸਿੰਘ ਸਿੱਖ ਮਿਸ਼ਨਰੀ ਕਾਲਜ, ਖੁਸ਼ਹਾਲ ਸਿੰਘ ਜਨਰਲ ਸਕੱਤਰ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ, ਅਮਰਜੀਤ ਸਿੰਘ ਸਾਹਿਬਜ਼ਾਦਾ ਜੁਝਾਰ ਸਿੰਘ ਮਿਸ਼ਨਰੀ ਕਾਲਜ, ਸਲੋਚਨਬੀਰ ਸਿੰਘ ਵਿਰਸਾ ਫਾਊਂਡੇਸ਼ਨ ਲੁਧਿਆਣਾ, ਜਥੇਦਾਰ ਸੁਖਦੇਵ ਸਿੰਘ ਭੌਰ, ਰਾਣਾ ਇੰਦਰਜੀਤ ਸਿੰਘ ਚੇਅਰਮੈਨ ਗੁਰਮਤਿ ਗਿਆਨ ਮਿਸ਼ਨਰੀ ਕਾਲਜ, ਸੁਰਿੰਦਰਪਾਲ ਸਿੰਘ ਜਲੰਧਰ, ਪ੍ਰਿੰਸੀਪਲ ਮਨਜਿੰਦਰ ਕੌਰ ਲੁਧਿਆਣਾ ਦੇ ਦਸਤਖ਼ਤ ਸਨ ਜਦੋਂ ਕਿ ਪੱਤਰ ਦੇਣ ਸਮੇਂ ਕੁਲਜੀਤ ਸਿੰਘ ‘ਸਿੰਘ ਬ੍ਰਦਰਜ਼’, ਹਰਪ੍ਰੀਤ ਸਿੰਘ, ਸਰਬਜੀਤ ਸਿੰਘ, ਗੁਰਮੀਤ ਸਿੰਘ, ਹਰਪ੍ਰੀਤ ਸਿੰਘ ਅਤੇ ਹਰਸਿਮਰਨ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਕੱਥੂਨੰਗਲ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਅਮਿਤ ਸ਼ਾਹ ਨੇ ਝੋਟਾ ਕਤਲ ਕੇਸ ਦੀ ਸੀ.ਬੀ.ਆਈ. ਜਾਂਚ ਦਾ ਵਾਅਦਾ ਤੁਰੰਤ ਨਿਭਾਇਆ-ਕੇਵਲ ਸਿੰਘ ਢਿੱਲੋਂ
Ad Position 24