22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਮੌਜੂਦਾ ਸ਼ਹੀਦ ਸਿੱਖ ਜਰਨੈਲਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ’ਚ ਲਗਾਉਣ ਲਈ ਹਵਾਰਾ ਕਮੇਟੀ ਨੇ ਦਿੱਤਾ ਮੰਗ ਪੱਤਰ

ਅੰਮ੍ਰਿਤਸਰ, 21 ਅਕਤੂਬਰ (ਜਸਵੰਤ ਸਿੰਘ ਜੱਸ)-ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਮੰਗ ਪੱਤਰ ਦੇ ਕੇ ਮੌਜੂਦਾ ਸੰਘਰਸ਼ ਦੌਰਾਨ ਸ਼ਹੀਦ ਹੋਣ ਵਾਲੇ ਸਿੱਖ ਜਰਨੈਲਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਸੁਸ਼ੋਭਿਤ ਕਰਨ ਦੀ ਮੰਗ ਕੀਤੀ ਹੈ । ਬਾਪੂ ਗੁਰਚਰਨ ਸਿੰਘ ਤੇ ਪ੍ਰੋ: ਬਲਜਿੰਦਰ ਸਿੰਘ ਵਲੋਂ ਲਿਖੇ ਪੱਤਰ ਵਿਚ ਹਵਾਰਾ ਕਮੇਟੀ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਕਿਹਾ ਕਿ ਸ਼ਹੀਦ ਸਿੱਖ ਜਰਨੈਲਾਂ ਵਿਚ ਸ਼ਹੀਦ ਬਾਬਾ ਗੁਰਚਰਨ ਸਿੰਘ ਮਾਨੋਚਾਹਲ ਮੁਖੀ ਭਿੰਡਰਾਂਵਾਲਾ ਟਾਈਗਰਜ਼ ਫੋਰਸ, ਜਥੇਦਾਰ ਸੁਖਦੇਵ ਸਿੰਘ ਬੱਬਰ ਮੁੱਖੀ ਬੱਬਰ ਖ਼ਾਲਸਾ ਇੰਟਰਨੈਸ਼ਨਲ, ਭਾਈ ਗੁਰਜੰਟ ਸਿੰਘ ਬੁੱਧ ਸਿੰਘ ਵਾਲਾ ਮੁਖੀ ਖ਼ਾਲਿਸਤਾਨ ਲਿਬਰੇਸ਼ਨ ਫੋਰਸ ਅਤੇ ਭਾਈ ਮਨਬੀਰ ਸਿੰਘ ਚਹੇੜੂ ਮੁਖੀ ਖ਼ਾਲਿਸਤਾਨ ਕਮਾਂਡੋ ਫੋਰਸ ਦੀਆਂ ਕੁਰਬਾਨੀਆਂ ਸਿੱਖ ਜਗਤ ਲਈ ਬਹੁਮੁੱਲੀਆਂ ਹਨ ਤੇ ਇਨ੍ਹਾਂ ਦੀਆਂ ਮਹਾਨ ਸ਼ਹਾਦਤਾਂ ਨੂੰ ਅਣਡਿੱਠ ਨਹੀਂ ਕੀਤਾ ਜਾਣਾ ਚਾਹੀਦਾ ।

Ad Position 21
No active advertisement
ਅਜੀਤ ਡੈਸਕ 22-10-2026
ਅੰਮ੍ਰਿਤਸਰ, 21 ਅਕਤੂਬਰ (ਜਸਵੰਤ ਸਿੰਘ ਜੱਸ)-ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਮੰਗ ਪੱਤਰ ਦੇ ਕੇ ਮੌਜੂਦਾ ਸੰਘਰਸ਼ ਦੌਰਾਨ ਸ਼ਹੀਦ ਹੋਣ ਵਾਲੇ ਸਿੱਖ ਜਰਨੈਲਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਸੁਸ਼ੋਭਿਤ ਕਰਨ ਦੀ ਮੰਗ ਕੀਤੀ ਹੈ । ਬਾਪੂ ਗੁਰਚਰਨ ਸਿੰਘ ਤੇ ਪ੍ਰੋ: ਬਲਜਿੰਦਰ ਸਿੰਘ ਵਲੋਂ ਲਿਖੇ ਪੱਤਰ ਵਿਚ ਹਵਾਰਾ ਕਮੇਟੀ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਕਿਹਾ ਕਿ ਸ਼ਹੀਦ ਸਿੱਖ ਜਰਨੈਲਾਂ ਵਿਚ ਸ਼ਹੀਦ ਬਾਬਾ ਗੁਰਚਰਨ ਸਿੰਘ ਮਾਨੋਚਾਹਲ ਮੁਖੀ ਭਿੰਡਰਾਂਵਾਲਾ ਟਾਈਗਰਜ਼ ਫੋਰਸ, ਜਥੇਦਾਰ ਸੁਖਦੇਵ ਸਿੰਘ ਬੱਬਰ ਮੁੱਖੀ ਬੱਬਰ ਖ਼ਾਲਸਾ ਇੰਟਰਨੈਸ਼ਨਲ, ਭਾਈ ਗੁਰਜੰਟ ਸਿੰਘ ਬੁੱਧ ਸਿੰਘ ਵਾਲਾ ਮੁਖੀ ਖ਼ਾਲਿਸਤਾਨ ਲਿਬਰੇਸ਼ਨ ਫੋਰਸ ਅਤੇ ਭਾਈ ਮਨਬੀਰ ਸਿੰਘ ਚਹੇੜੂ ਮੁਖੀ ਖ਼ਾਲਿਸਤਾਨ ਕਮਾਂਡੋ ਫੋਰਸ ਦੀਆਂ ਕੁਰਬਾਨੀਆਂ ਸਿੱਖ ਜਗਤ ਲਈ ਬਹੁਮੁੱਲੀਆਂ ਹਨ ਤੇ ਇਨ੍ਹਾਂ ਦੀਆਂ ਮਹਾਨ ਸ਼ਹਾਦਤਾਂ ਨੂੰ ਅਣਡਿੱਠ ਨਹੀਂ ਕੀਤਾ ਜਾਣਾ ਚਾਹੀਦਾ । ਪ੍ਰੋ: ਬਲਜਿੰਦਰ ਸਿੰਘ ਨੇ ਦੱਸਿਆ ਕਿ ਪ੍ਰਧਾਨ ਧਾਮੀ ਵਲੋਂ ਉਕਤ ਮੰਗਾਂ ਸੰਬੰਧੀ ਜਲਦ ਵਿਚਾਰ ਕਰਨ ਦਾ ਭਰੋਸਾ ਦਿੱਤਾ ਗਿਆ । ਸ਼੍ਰੋਮਣੀ ਕਮੇਟੀ ਨੂੰ ਉਕਤ ਪੱਤਰ ਲਿਖਣ ਵਾਲਿਆਂ ਵਿਚ ਬਾਪੂ ਪਟਿਆਲਾ ਤੇ ਪ੍ਰੋਫੈਸਰ ਤੋਂ ਇਲਾਵਾ ਮਹਾਂਬੀਰ ਸਿੰਘ ਸੁਲਤਾਨਵਿੰਡ, ਡਾ. ਸੁਖਦੇਵ ਸਿੰਘ ਬਾਬਾ, ਬਲਦੇਵ ਸਿੰਘ ਨਵਾਂ ਪਿੰਡ, ਸੁਖਰਾਜ ਸਿੰਘ ਵੇਰਕਾ ਆਦਿ ਦੇ ਨਾਮ ਵੀ ਸ਼ਾਮਿਲ ਹਨ।
Ad Position 22
No active advertisement
ਪਿਛਲੀ ਖ਼ਬਰ ਨਿਹੰਗ ਸਿੰਘ ਜਥੇਬੰਦੀਆਂ ਨੇ ਜਥੇਦਾਰ 96 ਕਰੋੜੀ ਦੀ ਅਗਵਾਈ ਹੇਠ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਖ਼ਾਲਸਾਈ ਰਵਾਇਤਾਂ ਅਨੁਸ... ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦਾ ਕੇਸ ਸੀ.ਬੀ.ਆਈ. ਹਵਾਲੇ ਕਰਨਾ ਲੋਕ ਸੰਘਰਸ਼ ਦੀ ਜਿੱਤ-ਗਿਆਨੀ ਹਰਪ੍ਰੀਤ ਸਿੰਘ
Ad Position 24