22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਨਿਹੰਗ ਸਿੰਘ ਜਥੇਬੰਦੀਆਂ ਨੇ ਜਥੇਦਾਰ 96 ਕਰੋੜੀ ਦੀ ਅਗਵਾਈ ਹੇਠ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਖ਼ਾਲਸਾਈ ਰਵਾਇਤਾਂ ਅਨੁਸਾਰ ਮਹੱਲਾ ਸਜਾਇਆ

ਅੰਮ੍ਰਿਤਸਰ, 21 ਅਕਤੂਬਰ (ਜਸਵੰਤ ਸਿੰਘ ਜੱਸ)- ਦੁਸਹਿਰਾ ਪੁਰਬ ਨੂੰ ਸਮਰਪਿਤ ਚੱਲ ਰਹੇ ਸਮਾਗਮਾਂ ਦੌਰਾਨ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਦੂਜੇ ਦਿਨ ਗੁਰੂ ਕੀਆਂ ਲਾਡਲੀਆਂ ਨਿਹੰਗ ਸਿੰਘ ਫੌਜਾਂ ਵਲੋਂ ਪੁਰਾਤਨ ਸਿੱਖ ਰਵਾਇਤ ਅਨੁਸਾਰ ਸ਼ਾਨਦਾਰ ਮਹੱਲਾ ਸਜਾਇਆ ਗਿਆ । ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਹੇਠ ਸਜਾਇਆ ਗਿਆ ਇਹ ਮਹੱਲਾ ਗੁਰਦੁਆਰਾ ਭਜਨਗੜ੍ਹ ਸਾਹਿਬ ਤੋਂ ਆਰੰਭ ਹੋ ਕੇ ਰਵਾਇਤੀ ਮਾਰਗ ਰਾਹੀਂ ਗੁਰਦੁਆਰਾ ਬਾਉਲੀ ਸਾਹਿਬ ਨੇੜੇ ਖੁੱਲ੍ਹੇ ਮੈਦਾਨ ਵਿਚ ਪਹੁੰਚਿਆ।

Ad Position 21
No active advertisement
ਅਜੀਤ ਡੈਸਕ 22-10-2026
ਅੰਮ੍ਰਿਤਸਰ, 21 ਅਕਤੂਬਰ (ਜਸਵੰਤ ਸਿੰਘ ਜੱਸ)- ਦੁਸਹਿਰਾ ਪੁਰਬ ਨੂੰ ਸਮਰਪਿਤ ਚੱਲ ਰਹੇ ਸਮਾਗਮਾਂ ਦੌਰਾਨ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਦੂਜੇ ਦਿਨ ਗੁਰੂ ਕੀਆਂ ਲਾਡਲੀਆਂ ਨਿਹੰਗ ਸਿੰਘ ਫੌਜਾਂ ਵਲੋਂ ਪੁਰਾਤਨ ਸਿੱਖ ਰਵਾਇਤ ਅਨੁਸਾਰ ਸ਼ਾਨਦਾਰ ਮਹੱਲਾ ਸਜਾਇਆ ਗਿਆ । ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਹੇਠ ਸਜਾਇਆ ਗਿਆ ਇਹ ਮਹੱਲਾ ਗੁਰਦੁਆਰਾ ਭਜਨਗੜ੍ਹ ਸਾਹਿਬ ਤੋਂ ਆਰੰਭ ਹੋ ਕੇ ਰਵਾਇਤੀ ਮਾਰਗ ਰਾਹੀਂ ਗੁਰਦੁਆਰਾ ਬਾਉਲੀ ਸਾਹਿਬ ਨੇੜੇ ਖੁੱਲ੍ਹੇ ਮੈਦਾਨ ਵਿਚ ਪਹੁੰਚਿਆ। ਮਹੱਲੇ ਵਿਚ ਬੁੱਢਾ ਦਲ ਸਮੇਤ ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ ਦੇ ਸਿੰਘ ਨੀਲੇ ਤੇ ਕੇਸਰੀ ਬਾਣਿਆਂ, ਸੁੰਦਰ ਦੁਮਾਲਿਆਂ ਅਤੇ ਰਵਾਇਤੀ ਸ਼ਸਤਰਾਂ ਨਾਲ ਸਜੇ ਹੋਏ ਹਾਥੀਆਂ, ਊਠਾਂ, ਵਿਸ਼ੇਸ਼ ਬੱਘੀਆਂ ਅਤੇ ਨੱਚਦੇ ਘੋੜਿਆਂ ’ਤੇ ਸਵਾਰ ਹੋ ਕੇ ਸ਼ਾਮਿਲ ਹੋਏ । ਇਸ ਤੋਂ ਪਹਿਲਾਂ ਵੱਖ-ਵੱਖ ਛਾਉਣੀਆਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ, ਸ੍ਰੀ ਦਸਮ ਗ੍ਰੰਥ ਅਤੇ ਸਰਬਲੋਹ ਗ੍ਰੰਥ ਦੇ ਅਖੰਡ ਪਾਠਾਂ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਕਥਾ-ਕੀਰਤਨ ਹੋਇਆ।ਇਸ ਮੌਕੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਗਿਆਨੀ ਕੁਲਵੰਤ ਸਿੰਘ ਸਮੇਤ ਕਈ ਪ੍ਰਮੁੱਖ ਧਾਰਮਿਕ ਸ਼ਖਸੀਅਤਾਂ ਅਤੇ ਨਿਹੰਗ ਸਿੰਘ ਦਲਾਂ ਦੇ ਮੁਖੀ ਹਾਜ਼ਰ ਸਨ । ਖੁੱਲ੍ਹੇ ਮੈਦਾਨ ਵਿੱਚ ਨਿਹੰਗ ਸਿੰਘਾਂ ਨੇ ਘੋੜਸਵਾਰੀ, ਨੇਜ਼ੇਬਾਜ਼ੀ ਅਤੇ ਗਤਕੇ ਦੇ ਜੌਹਰ ਦਿਖਾਏ। ਘੋੜ ਦੌੜਾਂ ਦੌਰਾਨ ਸਿੰਘਾਂ ਨੇ ਇੱਕ ਤੋਂ ਲੈ ਕੇ ਛੇ ਘੋੜਿਆਂ ਤੱਕ ਉਨ੍ਹਾਂ ਉੱਤੇ ਖੜ੍ਹੇ ਹੋ ਕੇ ਦੌੜ ਲਗਾਈ ਅਤੇ ਕਿੱਲ੍ਹੇ ਪੁੱਟਣ ਦੇ ਕਰਤੱਬ ਦਿਖਾਏ। ਜਾਰੀ ਵੇਰਵਿਆਂ ਅਨੁਸਾਰ ਇਸ ਸਮੇਂ ਜਥੇ: 96ਵੇਂ ਕਰੋੜੀ ਅਤੇ ਉਕਤ ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਅਤੇ ਤਖ਼ਤ ਸਾਹਿਬ ਦੇ ਪ੍ਰਬੰਧਕਾਂ ਤੋਂ ਇਲਾਵਾ ਬਾਬਾ ਮੇਜਰ ਸਿੰਘ ਦਸ਼ਮੇਸ਼ ਤਰਨਾ ਦਲ ਲੁਧਿਆਣਾ, ਬਾਬਾ ਮੱਘਰ ਸਿੰਘ, ਬਾਬਾ ਗੁਰਮੁਖ ਸਿੰਘ, ਬਾਬਾ ਸੁਖਦੇਵ ਸਿੰਘ, ਬਾਬਾ ਸੁਖਵਿੰਦਰ ਸਿੰਘ ਮੌਰ, ਬਾਬਾ ਸਰਵਣ ਸਿੰਘ ਮਝੈਲ ਰਾਜਪੁਰਾ, ਇੰਦਰਪਾਲ ਸਿੰਘ ਫੌਜੀ ਹਜ਼ੂਰ ਸਾਹਿਬ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਵਿਸ਼ਵਪ੍ਰਤਾਪ ਸਿੰਘ ਸਮਾਣਾ, ਬਾਬਾ ਰਣਯੋਧ ਸਿੰਘ, ਬਾਬਾ ਪਿਆਰਾ ਸਿੰਘ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਗਗਨਦੀਪ ਸਿੰਘ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖਣਿਜ ਸਰੋਤਾਂ ’ਤੇ ਕਬਜ਼ੇ ਦੀ ਸਾਜਿਸ਼ ਦਾ ਦੋਸ਼, ਫ਼ਜ਼ਲੁਰ ਰਹਿਮਾਨ ਵਲੋਂ ਗਵਰਨਰ ਰਾਜ ਦਾ ਵਿਰੋਧ ਅਗਲੀ ਖ਼ਬਰ ਮੌਜੂਦਾ ਸ਼ਹੀਦ ਸਿੱਖ ਜਰਨੈਲਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ’ਚ ਲਗਾਉਣ ਲਈ ਹਵਾਰਾ ਕਮੇਟੀ ਨੇ ਦਿੱਤਾ ਮੰਗ ਪੱਤਰ
Ad Position 24