22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਦੇਸ਼ ਵਿਚ ਨਸ਼ਾ ਤਸਕਰੀ ਲਈ ਅਮਿਤ ਸ਼ਾਹ ਜ਼ਿੰਮੇਵਾਰ-ਸੰਜੇ ਸਿੰਘ

ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਦੇਸ਼ ਵਿਚ ਨਸ਼ਾ ਤਸਕਰੀ ਦੇ ਮਾਮਲਿਆਂ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਗੰਭੀਰ ਦੋਸ਼ ਲਗਾਏ ਹਨ। ਉਹ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਦਾਇਰ ਮਾਨਹਾਨੀ ਦੇ ਕੇਸ ਵਿਚ ਪੇਸ਼ੀ ਭੁਗਤਣ ਲਈ ਅਦਾਲਤ ਪਹੁੰਚੇ ਸਨ।

Ad Position 21
No active advertisement
ਅਜੀਤ ਡੈਸਕ 22-10-2026
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਦੇਸ਼ ਵਿਚ ਨਸ਼ਾ ਤਸਕਰੀ ਦੇ ਮਾਮਲਿਆਂ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਗੰਭੀਰ ਦੋਸ਼ ਲਗਾਏ ਹਨ। ਉਹ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਦਾਇਰ ਮਾਨਹਾਨੀ ਦੇ ਕੇਸ ਵਿਚ ਪੇਸ਼ੀ ਭੁਗਤਣ ਲਈ ਅਦਾਲਤ ਪਹੁੰਚੇ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਜੇ ਸਿੰਘ ਨੇ ਦਾਅਵਾ ਕੀਤਾ ਕਿ ਪੰਜਾਬ ਵਿਚ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਨਸ਼ਾ ਤਸਕਰੀ ਦੇ ਕਈ ਮਾਮਲੇ ਸਾਹਮਣੇ ਆਏ ਸਨ। ਉਨ੍ਹਾਂ ਗੁਜਰਾਤ ਦੀ ਅਡਾਨੀ ਬੰਦਰਗਾਹ ਤੋਂ ਵੱਡੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਹੋਣ ਦਾ ਜ਼ਿਕਰ ਕਰਦਿਆਂ ਕੇਂਦਰ ਸਰਕਾਰ ਦੀ ਕਾਰਵਾਈ ’ਤੇ ਸਵਾਲ ਚੁੱਕੇ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਾ ਤਸਕਰੀ ਤੋਂ ਹੋਣ ਵਾਲੀ ਕਮਾਈ ਅੱਤਵਾਦੀ ਗਤੀਵਿਧੀਆਂ ਲਈ ਵਰਤੀ ਜਾ ਰਹੀ ਹੈ, ਪਰ ਕੇਂਦਰ ਸਰਕਾਰ ਇਸ ਵਿਰੁੱਧ ਢੁੱਕਵੇਂ ਕਦਮ ਨਹੀਂ ਚੁੱਕ ਰਹੀ । ਸੰਜੇ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦਾ ਮੁੱਦਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਤੌਰ ’ਤੇ ਉਠਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਬਿਕਰਮ ਸਿੰਘ ਮਜੀਠੀਆ ਨੂੰ ਨਸ਼ਾ ਤਸਕਰ ਕਹਿਣ ਦੇ ਮਾਮਲੇ ਵਿੱਚ ਮਾਨਹਾਨੀ ਦਾ ਕੇਸ ਦਾਇਰ ਕੀਤਾ ਗਿਆ ਸੀ। ਅਦਾਲਤ ਵਿੱਚ ਸੰਜੇ ਸਿੰਘ ਦੇ ਬਿਆਨ ਦਰਜ ਕੀਤੇ ਗਏ। ਮਾਮਲੇ ਦੀ ਅਗਲੀ ਸੁਣਵਾਈ 10 ਨਵੰਬਰ ਨੂੰ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ਨਸ਼ਾ ‘ਆਪ’ ਸਰਕਾਰ ਤੇ ਪੰਜਾਬ ਪੁਲਿਸ ਦੀ ਸਹਿਮਤੀ ਨਾਲ ਵਿਕ ਰਿਹੈ ਅਗਲੀ ਖ਼ਬਰ ਅਕਾਲੀ ਦਲ 2027 ’ਚ ਸਰਕਾਰ ਬਣਾ ਕੇ ਵਿਰੋਧੀਆਂ ਦੇ ਭਰਮ ਭੁਲੇਖੇ ਕਰੇਗਾ ਦੂਰ-ਮਜੀਠੀਆ
Ad Position 24