22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਝੋਟੇ ਨੂੰ ਇਨਸਾਫ਼ ਦਿਵਾਉਣ ਲਈ ਵਿਧਾਨ ਸਭਾ ਇਜਲਾਸ ’ਚ ਆਵਾਜ਼ ਉਠਾਵਾਂਗੇ-ਬਾਜਵਾ

ਮਾਨਸਾ, 21 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਦੇ ਇਨਸਾਫ਼ ਲਈ ਧਰਨੇ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼ਮੂਲੀਅਤ ਕਰ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਐਕਸ਼ਨ ਕਮੇਟੀ ਤੇ ਪਰਿਵਾਰ ਵਲੋਂ ਸਾਂਝੇ ਰੂਪ ’ਚ ਚਲਾਏ ਜਾ ਰਹੇ ਸੰਘਰਸ਼ ਦੀ ਹਮਾਇਤ ਕਰਦਿਆਂ ਕਿਹਾ ਕਿ ਉਹ ਭਲਕੇ 22 ਅਕਤੂਬਰ ਤੋਂ ਚੱਲਣ ਵਾਲੇ ਪੰਜਾਬ ਵਿਧਾਨ ਸਭਾ ਦੇ ਇਜਲਾਸ ’ਚ ਸਭ ਤੋਂ ਪਹਿਲੀ ਮੰਗ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ ਤੇ ਹੱਤਿਆ ਕਾਂਡ ’ਚ ਇਨਸਾਫ ਦੇਣ ਲਈ ਉਠਾਉਣਗੇ।

Ad Position 21
No active advertisement
ਅਜੀਤ ਡੈਸਕ 22-10-2026
ਮਾਨਸਾ, 21 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਦੇ ਇਨਸਾਫ਼ ਲਈ ਧਰਨੇ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼ਮੂਲੀਅਤ ਕਰ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਐਕਸ਼ਨ ਕਮੇਟੀ ਤੇ ਪਰਿਵਾਰ ਵਲੋਂ ਸਾਂਝੇ ਰੂਪ ’ਚ ਚਲਾਏ ਜਾ ਰਹੇ ਸੰਘਰਸ਼ ਦੀ ਹਮਾਇਤ ਕਰਦਿਆਂ ਕਿਹਾ ਕਿ ਉਹ ਭਲਕੇ 22 ਅਕਤੂਬਰ ਤੋਂ ਚੱਲਣ ਵਾਲੇ ਪੰਜਾਬ ਵਿਧਾਨ ਸਭਾ ਦੇ ਇਜਲਾਸ ’ਚ ਸਭ ਤੋਂ ਪਹਿਲੀ ਮੰਗ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ ਤੇ ਹੱਤਿਆ ਕਾਂਡ ’ਚ ਇਨਸਾਫ ਦੇਣ ਲਈ ਉਠਾਉਣਗੇ। ਉਨ੍ਹਾਂ ਆਖਿਆ ਕਿ ਵਿਧਾਨ ਸਭਾ ’ਚ ਸਮੁੱਚੀ ਸੰਗਤ ਦੀਆਂ ਭਾਵਨਾਵਾਂ ਦੱਸੀਆਂ ਜਾਣਗੀਆਂ ਤੇ ਮੋਰਚੇ ਦੀਆਂ ਮੰਗਾਂ ਬਾਰੇ ਵੀ ਚਾਨਣਾ ਪਾਇਆ ਜਾਵੇਗਾ। ਉਨ੍ਹਾਂ ਆਖਿਆ ਕਿ ਮੌਜੂਦਾ ਸਰਕਾਰ ਤੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਦੀ ਆਸ ਨਹੀਂ ਰੱਖੀ ਜਾ ਸਕਦੀ। ਇਸ ਮੌਕੇ ਸਾਬਕਾ ਵਿਧਾਇਕ ਹਰਿਮੰਦਰ ਸਿੰਘ ਗਿੱਲ, ਜੀਤਮਹਿੰਦਰ ਸਿੰਘ ਸਿੱਧੂ, ਮਨਜੀਤ ਸਿੰਘ ਝਲਬੂਟੀ, ਬਲਕੌਰ ਸਿੰਘ ਸਿੱਧੂ, ਬਿਕਰਮ ਸਿੰਘ ਮੋਫਰ, ਗੁਰਪ੍ਰੀਤ ਸਿੰਘ ਵਿੱਕੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਲੂਕਾ ਨੇ ਪੰਜਾਬ ਦੀਆਂ ਮਾਵਾਂ ਭੈਣਾਂ ਦਾ ਅਪਮਾਨ ਕੀ਼ਤਾ : ਬਲਤੇਜ ਪੰਨੂ ਅਗਲੀ ਖ਼ਬਰ ਪੰਜਾਬ ’ਚ ਨਸ਼ਾ ‘ਆਪ’ ਸਰਕਾਰ ਤੇ ਪੰਜਾਬ ਪੁਲਿਸ ਦੀ ਸਹਿਮਤੀ ਨਾਲ ਵਿਕ ਰਿਹੈ
Ad Position 24