22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪੰਜਾਬ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖ਼ਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ- ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 21 ਅਕਤੂਬਰ (ਅਜੀਤ ਬਿਊਰੋ) - ਪੰਜਾਬ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਮੁਖੀ ਹਰਪਾਲ ਸਿੰਘ ਚੀਮਾ ਨੇ 180 ਈ. ਟੀ.

Ad Position 21
No active advertisement
ਚੰਡੀਗੜ੍ਹ ’ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਦੇ ਨੁਮਾਇੰਦਿਆਂ ਤੋਂ ਮੰਗਾਂ ਨਾਲ ਸਬੰਧਿਤ ਮੰਗ ਪੱਤਰ ਪ੍ਰਾਪਤ ਕਰਦੇ ਹੋਏ। ਅਜੀਤ ਤਸਵੀਰ 22-10-2026
ਚੰਡੀਗੜ੍ਹ, 21 ਅਕਤੂਬਰ (ਅਜੀਤ ਬਿਊਰੋ) - ਪੰਜਾਬ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਮੁਖੀ ਹਰਪਾਲ ਸਿੰਘ ਚੀਮਾ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖ਼ਾਹ ਸਮਾਨਤਾ ਤੇ ਹੋਰ ਸੇਵਾ ਮਾਮਲਿਆਂ ਸਬੰਧੀ ਸਿੱਖਿਆ ਵਿਭਾਗ ਵਲੋਂ ਰਸਮੀ ਹੁਕਮ ਜਾਰੀ ਕੀਤੇ ਜਾਣ ਦੀ ਜਾਣਕਾਰੀ ਦਿੱਤੀ ਹੈ । ਉਨ੍ਹਾਂ ਯੂਨੀਅਨ ਦੇ ਨੁਮਾਇੰਦਿਆਂ ਨੂੰ ਹੁਕਮਾਂ ਦੀ ਕਾਪੀ ਵੀ ਸੌਂਪੀ । ਸਕੂਲ ਸਿੱਖਿਆ ਡਾਇਰੈਕਟੋਰੇਟ (ਐਲੀਮੈਂਟਰੀ) ਵਲੋਂ ਜਾਰੀ ਹੁਕਮਾਂ ਵਿਚ ਵਿੱਤ ਵਿਭਾਗ ਦੀਆਂ ਹਦਾਇਤਾਂ ਤੇ ਸਬੰਧਿਤ ਅਦਾਲਤੀ ਫ਼ੈਸਲਿਆਂ ਅਨੁਸਾਰ ਤਨਖ਼ਾਹ ਨਿਰਧਾਰਨ ਨੂੰ ਮਨਜ਼ੂਰੀ ਦਿੱਤੀ ਗਈ ਹੈ । ਇਸ ਤੋਂ ਇਲਾਵਾ, 2016 ਤੋਂ ਵਿੱਤੀ ਲਾਭਾਂ ਤੇ ਨਿਯੁਕਤੀ ਸਮਾਨਤਾ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ ਸਾਬਕਾ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੂੰ ਜਾਂਚ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ । ਮੀਟਿੰਗ ਦੌਰਾਨ ਵੱਖ-ਵੱਖ ਅਧਿਆਪਕ ਜਥੇਬੰਦੀਆਂ ਨੇ ਈ.ਟੀ.ਟੀ. ਤੇ ਬੀ.ਐੱਡ. ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਭਰਨ, ਲੰਬਿਤ ਭਰਤੀ ਪ੍ਰਕਿਰਿਆਵਾਂ ਪੂਰੀਆਂ ਕਰਨ ਅਤੇ ਵੇਟਿੰਗ ਲਿਸਟਾਂ ਜਾਰੀ ਕਰਨ ਦੀ ਮੰਗ ਕੀਤੀ । ਵਿਸ਼ੇਸ਼ ਸਿੱਖਿਆ ਅਧਿਆਪਕਾਂ ਨੇ ਬਾਕੀ ਅਸਾਮੀਆਂ ਭਰਨ ਦੀ ਮੰਗ ਰੱਖੀ। ਇਸੇ ਤਰ੍ਹਾਂ, ਠੇਕਾ ਆਧਾਰਿਤ ਤੇ ਵਿਸ਼ੇਸ਼ ਕਾਡਰ ਅਧਿਆਪਕਾਂ ਨੇ ਨਿਯਮਤ ਤਨਖ਼ਾਹ ਸਕੇਲ, ਸੇਵਾ ਨਿਯਮਾਂ, ਛੁੱਟੀਆਂ ਅਤੇ ਤਰੱਕੀ ਦੇ ਲਾਭਾਂ ਬਾਰੇ ਮੰਗ-ਪੱਤਰ ਸੌਂਪੇ । ਹੋਰ ਅਧਿਆਪਕ ਯੂਨੀਅਨਾਂ ਨੇ ਵੀ ਵਿੱਤ ਮੰਤਰੀ ਨਾਲ ਮੀਟਿੰਗਾਂ ਕਰਕੇ ਆਪਣੇ ਲੰਬਿਤ ਮਸਲੇ ਉਠਾਏ।
Ad Position 22
No active advertisement
ਪਿਛਲੀ ਖ਼ਬਰ ਲਹਿੰਦੇ ਪੰਜਾਬ ’ਚ ਭਿਆਨਕ ਸੜਕ ਹਾਦਸਾ : ਤੇਜ਼ ਰਫ਼ਤਾਰ ਬੱਸ ਪਲਟਣ ਕਾਰਨ 10 ਯਾਤਰੀਆਂ ਦੀ ਮੌਤ, 36 ਜ਼ਖ਼ਮੀ ਅਗਲੀ ਖ਼ਬਰ ਮਲੂਕਾ ਨੇ ਪੰਜਾਬ ਦੀਆਂ ਮਾਵਾਂ ਭੈਣਾਂ ਦਾ ਅਪਮਾਨ ਕੀ਼ਤਾ : ਬਲਤੇਜ ਪੰਨੂ
Ad Position 24