22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਲਹਿੰਦੇ ਪੰਜਾਬ ’ਚ ਭਿਆਨਕ ਸੜਕ ਹਾਦਸਾ : ਤੇਜ਼ ਰਫ਼ਤਾਰ ਬੱਸ ਪਲਟਣ ਕਾਰਨ 10 ਯਾਤਰੀਆਂ ਦੀ ਮੌਤ, 36 ਜ਼ਖ਼ਮੀ

ਅੰਮ੍ਰਿਤਸਰ, 21 ਅਕਤੂਬਰ (ਸੁਰਿੰਦਰ ਕੋਛੜ)-ਲਹਿੰਦੇ ਪੰਜਾਬ ਦੇ ਰਾਜਨਪੁਰ ਜ਼ਿਲ੍ਹੇ ’ਚ ਇੰਡਸ ਹਾਈਵੇਅ ’ਤੇ ਬੰਗਲਾ ਹਿਦਾਇਤ ਨੇੜੇ ਇਕ ਤੇਜ਼ ਰਫ਼ਤਾਰ ਬੱਸ ਦੇ ਡਿਵਾਈਡਰ ਨਾਲ ਟਕਰਾਅ ਕੇ ਪਲਟ ਜਾਣ ਕਾਰਨ 10 ਮੁਸਾਫ਼ਰਾਂ ਦੀ ਮੌਤ ਹੋ ਗਈ ਤੇ 36 ਹੋਰ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ। ਬਚਾਅ ਕਾਰਜ ਅਧਿਕਾਰੀਆਂ ਅਨੁਸਾਰ ਇਹ ਮੰਦਭਾਗੀ ਬੱਸ ਕਰਾਚੀ ਤੋਂ ਡੇਰਾ ਗਾਜ਼ੀ ਖ਼ਾਨ ਜਾ ਰਹੀ ਸੀ, ਜਦੋਂ ਇਹ ਹਾਦਸਾ ਵਾਪਰਿਆ।

Ad Position 21
No active advertisement
ਦੁਰਘਟਨਾਗ੍ਰਸਤ ਬੱਸ ਦੀ ਹਾਲਤ ਬਿਆਨ ਕਰਦੀ ਤਸਵੀਰ। ਤਸਵੀਰ ਰਾਹੀਂ : ਸੁਰਿੰਦਰ ਕੋਛੜ 22-10-2026
ਅੰਮ੍ਰਿਤਸਰ, 21 ਅਕਤੂਬਰ (ਸੁਰਿੰਦਰ ਕੋਛੜ)-ਲਹਿੰਦੇ ਪੰਜਾਬ ਦੇ ਰਾਜਨਪੁਰ ਜ਼ਿਲ੍ਹੇ ’ਚ ਇੰਡਸ ਹਾਈਵੇਅ ’ਤੇ ਬੰਗਲਾ ਹਿਦਾਇਤ ਨੇੜੇ ਇਕ ਤੇਜ਼ ਰਫ਼ਤਾਰ ਬੱਸ ਦੇ ਡਿਵਾਈਡਰ ਨਾਲ ਟਕਰਾਅ ਕੇ ਪਲਟ ਜਾਣ ਕਾਰਨ 10 ਮੁਸਾਫ਼ਰਾਂ ਦੀ ਮੌਤ ਹੋ ਗਈ ਤੇ 36 ਹੋਰ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ। ਬਚਾਅ ਕਾਰਜ ਅਧਿਕਾਰੀਆਂ ਅਨੁਸਾਰ ਇਹ ਮੰਦਭਾਗੀ ਬੱਸ ਕਰਾਚੀ ਤੋਂ ਡੇਰਾ ਗਾਜ਼ੀ ਖ਼ਾਨ ਜਾ ਰਹੀ ਸੀ, ਜਦੋਂ ਇਹ ਹਾਦਸਾ ਵਾਪਰਿਆ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਬਚਾਅ ਟੀਮਾਂ ਤੁਰੰਤ ਮੌਕੇ ’ਤੇ ਪਹੁੰਚੀਆਂ ਤੇ ਲਾਸ਼ਾਂ ਸਮੇਤ ਜ਼ਖ਼ਮੀਆਂ ਨੂੰ ਨਜ਼ਦੀਕੀ ਹਸਪਤਾਲ ਪਹੁੰਚਾਇਆ। ਹਾਦਸੇ ਤੋਂ ਬਾਅਦ ਰਾਜਨਪੁਰ ਦੇ ਜ਼ਿਲ੍ਹਾ ਹੈੱਡਕੁਆਟਰ ਹਸਪਤਾਲ ਸਮੇਤ ਹੋਰ ਨੇੜਲੇ ਹਸਪਤਾਲਾਂ ’ਚ ਐਮਰਜੈਂਸੀ ਐਲਾਨ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਇਕੋਤਰੀ ਦੀ ਅੱਠਵੀਂ ਲੜੀ ਦੇ ਭੋਗ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਨੇ ਵਿਸ਼ਾਲ ਗੁਰਮਤਿ ਸਮਾਗਮ ਵਿਚ ਭਰੀ ਹਾਜ਼ਰੀ ਅਗਲੀ ਖ਼ਬਰ ਪੰਜਾਬ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖ਼ਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ- ਹਰਪਾਲ ਸਿੰਘ ਚੀਮਾ
Ad Position 24