ਦਾ ਗ੍ਰੇਟ ਖਲੀ ਨੇ ਝੋਟੇ ਦੇ ਇਨਸਾਫ਼ ਲਈ ਆਵਾਜ਼ ਉਠਾਈ
ਮਾਨਸਾ, 21 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਦਾ ਗ੍ਰੇਟ ਖਲੀ ਨੇ ਵੀ ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਦੇ ਮਾਮਲੇ ’ਚ ਇਨਸਾਫ਼ ਲਈ ਆਵਾਜ਼ ਉਠਾਈ ਹੈ। ਇੰਸਟਾਗ੍ਰਾਮ ’ਤੇ ਪੋਸਟ ਕੀਤੀ ਵੀਡੀਓ ’ਚ ਉਸਨੇ ਝੋਟੇ ਦੇ ਪਿਤਾ ਭੀਮ ਸਿੰਘ ਨੂੰ ਮਜ਼ਬੂਤ ਰਹਿਣ ਲਈ ਆਖਦਿਆਂ ਕਿਹਾ ਹੈ ਕਿ ਪੂਰਾ ਪੰਜਾਬ ਤੇ ਹਿੰਦੁਸਤਾਨ ਤੁਹਾਡੇ ਨਾਲ ਖੜ੍ਹਾ ਹੈ ਅਤੇ ਤੁਸੀਂ ਫ਼ੈਸਲਾ ਖ਼ੁਦ ਲੈਣਾ ਹੈ।
ਮਾਨਸਾ, 21 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਦਾ ਗ੍ਰੇਟ ਖਲੀ ਨੇ ਵੀ ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਦੇ ਮਾਮਲੇ ’ਚ ਇਨਸਾਫ਼ ਲਈ ਆਵਾਜ਼ ਉਠਾਈ ਹੈ। ਇੰਸਟਾਗ੍ਰਾਮ ’ਤੇ ਪੋਸਟ ਕੀਤੀ ਵੀਡੀਓ ’ਚ ਉਸਨੇ ਝੋਟੇ ਦੇ ਪਿਤਾ ਭੀਮ ਸਿੰਘ ਨੂੰ ਮਜ਼ਬੂਤ ਰਹਿਣ ਲਈ ਆਖਦਿਆਂ ਕਿਹਾ ਹੈ ਕਿ ਪੂਰਾ ਪੰਜਾਬ ਤੇ ਹਿੰਦੁਸਤਾਨ ਤੁਹਾਡੇ ਨਾਲ ਖੜ੍ਹਾ ਹੈ ਅਤੇ ਤੁਸੀਂ ਫ਼ੈਸਲਾ ਖ਼ੁਦ ਲੈਣਾ ਹੈ। ਖਲੀ ਨੇ ਝੋਟੇ ਦੀ ਸ਼ਹਾਦਤ ਨੂੰ ਸਲਾਮ ਕਰਦਿਆਂ ਸਾਰੇ ਪੰਜਾਬ ਵਾਸੀਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪਰਿਵਾਰ ਨਾਲ ਖੜ੍ਹਨ ਦੀ ਅਪੀਲ ਕੀਤੀ ਹੈ ਤਾਂ ਕਿ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ ਤੇ ਪੰਜਾਬ ’ਚੋਂ ਨਸ਼ਿਆਂ ਦਾ ਖ਼ਾਤਮਾ ਕੀਤਾ ਜਾ ਸਕੇ।