21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਸਾਬਕਾ ਮੈਂਬਰ ਪਾਰਲੀਮੈਂਟ ਤਰਲੋਚਨ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਲਿਖਿਆ ਪੱਤਰ

ਅੰਮ੍ਰਿਤਸਰ, 21 ਅਕਤੂਬਰ (ਜਸਵੰਤ ਸਿੰਘ ਜੱਸ)-ਸਾਬਕਾ ਮੈਂਬਰ ਪਾਰਲੀਮੈਂਟ, ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਅਤੇ ਸਿੱਖ ਬੁੱਧੀਜੀਵੀ ਤਰਲੋਚਨ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਪੱਤਰ ਲਿਖ ਕੇ ਗੁਰੂ ਘਰ ਦੇ ਤੋਸ਼ਾਖਾਨੇ ਦੀਆਂ ਇਤਿਹਾਸਕ ਤੇ ਬੇਸ਼ਕੀਮਤੀ ਵਸਤੂਆਂ ਸੰਗਤਾਂ ਦੇ ਦਰਸ਼ਨਾਂ ਲਈ ਸਥਾਈ ਤੌਰ ’ਤੇ ਪ੍ਰਦਰਸ਼ਿਤ ਕਰਨ ਦੀ ਅਪੀਲ ਕੀਤੀ ਹੈ । ਲਿਖੇ ਪੱਤਰ ਵਿਚ ਤਰਲੋਚਨ ਸਿੰਘ ਨੇ ਕਿਹਾ ਕਿ ਉਹ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਇਹ ਬੇਨਤੀ ਕਰ ਚੁੱਕੇ ਹਨ ।

Ad Position 21
No active advertisement
ਅਜੀਤ ਡੈਸਕ 22-10-2026
ਅੰਮ੍ਰਿਤਸਰ, 21 ਅਕਤੂਬਰ (ਜਸਵੰਤ ਸਿੰਘ ਜੱਸ)-ਸਾਬਕਾ ਮੈਂਬਰ ਪਾਰਲੀਮੈਂਟ, ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਅਤੇ ਸਿੱਖ ਬੁੱਧੀਜੀਵੀ ਤਰਲੋਚਨ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਪੱਤਰ ਲਿਖ ਕੇ ਗੁਰੂ ਘਰ ਦੇ ਤੋਸ਼ਾਖਾਨੇ ਦੀਆਂ ਇਤਿਹਾਸਕ ਤੇ ਬੇਸ਼ਕੀਮਤੀ ਵਸਤੂਆਂ ਸੰਗਤਾਂ ਦੇ ਦਰਸ਼ਨਾਂ ਲਈ ਸਥਾਈ ਤੌਰ ’ਤੇ ਪ੍ਰਦਰਸ਼ਿਤ ਕਰਨ ਦੀ ਅਪੀਲ ਕੀਤੀ ਹੈ । ਲਿਖੇ ਪੱਤਰ ਵਿਚ ਤਰਲੋਚਨ ਸਿੰਘ ਨੇ ਕਿਹਾ ਕਿ ਉਹ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਇਹ ਬੇਨਤੀ ਕਰ ਚੁੱਕੇ ਹਨ । ਉਨ੍ਹਾਂ ਕਿਹਾ ਕਿ ਦਰਸ਼ਨੀ ਡਿਊੜੀ ਦੀ ਉਪਰਲੀ ਮੰਜ਼ਿਲ ਵਿਚ ਅਕਸਰ ਬੰਦ ਰੱਖੇ ਜਾਂਦੇ ਇਸ ਕੀਮਤੀ ਤੇ ਇਤਿਹਾਸਕ ਖ਼ਜਾਨੇ ਅਤੇ ਆਕਰਸ਼ਕ ਕਲਾਕ੍ਰਿਤੀਆਂ ਨੂੰ ਦੇਖਣ ਲਈ ਸ਼੍ਰੋਮਣੀ ਕਮੇਟੀ ਨੂੰ ਸ਼ਰਧਾਲੂਆਂ ਨੂੰ ਮੌਕਾ ਪ੍ਰਦਾਨ ਕਰਨਾ ਚਾਹੀਦਾ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਇਸ ਲਈ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਦੇ ਇਕ ਹਿੱਸੇ ਵਿਚ ਇਕ ਬੁਲਟ ਪਰੂਫ਼ ਕਮਰਾ ਬਣਾਇਆ ਜਾ ਸਕਦਾ ਹੈ ਜਿੱਥੇ ਇਨ੍ਹਾਂ ਨੂੰ ਸਥਾਈ ਤੌਰ ’ਤੇ ਪ੍ਰਦਰਸ਼ਿਤ ਕੀਤਾ ਜਾ ਸਕਦਾ ਹੈ । ਉਨ੍ਹਾਂ ਪ੍ਰਧਾਨ ਧਾਮੀ ਤੋਂ ਆਸ ਪ੍ਰਗਟਾਈ ਕਿ ਤੁਸੀਂ ਇਸ ’ਤੇ ਵਿਚਾਰ ਕਰੋਗੇ। ਜ਼ਿਕਰਯੋਗ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਤੋਸ਼ਾਂ ਖਾਨੇ ਦੀਆਂ ਇਤਿਹਾਸਕ ਅਤੇ ਕੀਮਤੀ ਵਸਤੂਆਂ ਸਾਲ ਵਿਚ ਕੇਵਲ 6 -7 ਵਾਰ ਹੀ ਲਗਾਏ ਜਾਣ ਵਾਲੇ ਜਲੌਆਂ ਦੌਰਾਨ ਕੁਝ ਘੰਟਿਆਂ ਲਈ ਪ੍ਰਦਰਸ਼ਿਤ ਕੀਤੀਆਂ ਜਾਂਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਸੀ. ਬੀ. ਆਈ ਅੱਗੇ ਤੀਜੀ ਵਾਰ ਪੇਸ਼ ਹੋਣਗੇ ਓ. ਐੱਸ. ਡੀ. ਰਾਜਬੀਰ ਸਿੰਘ ਘੁੰਮਣ ਅਗਲੀ ਖ਼ਬਰ ਪੰਜਾਬ ’ਚ ਨਸ਼ਿਆਂ ਦੇ ਪ੍ਰਕੋਪ ਤੇ ਪਰਵਾਸੀਆਂ ਦੀ ਬੇਰੋਕ ਆਮਦ ਸੰਬੰਧੀ 1 ਨਵੰਬਰ ਨੂੰ ਚੰਡੀਗੜ੍ਹ ਵਿਖੇ ਕਰਵਾਈ ਜਾਵੇਗੀ ਕਨਵ...
Ad Position 24