22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜੇ

ਚੰਡੀਗੜ੍ਹ, 22 ਅਕਤੂਬਰ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਕੇ ਉਨ੍ਹਾਂ ਨੂੰ ਲੋਕਤੰਤਰੀ ਪ੍ਰਕਿਰਿਆ ਤੇ ਵਿਧਾਨਕ ਸੰਸਥਾਵਾਂ ਦੇ ਕੰਮਕਾਜ ਨੂੰ ਨੇੜਿਉਂ ਸਮਝਣ ਦਾ ਮੌਕਾ ਪ੍ਰਦਾਨ ਕੀਤਾ। ਇਸ ਮੌਕੇ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ, ਇਮਾਨਦਾਰੀ ਨਾਲ ਮਿਹਨਤ ਕਰਨ ਤੇ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਦ੍ਰਿੜ੍ਹ ਰਹਿਣ ਦਾ ਸੰਦੇਸ਼ ਦਿੱਤਾ।

Ad Position 21
No active advertisement
ਅਜੀਤ ਡੈਸਕ 23-10-2026
ਚੰਡੀਗੜ੍ਹ, 22 ਅਕਤੂਬਰ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਕੇ ਉਨ੍ਹਾਂ ਨੂੰ ਲੋਕਤੰਤਰੀ ਪ੍ਰਕਿਰਿਆ ਤੇ ਵਿਧਾਨਕ ਸੰਸਥਾਵਾਂ ਦੇ ਕੰਮਕਾਜ ਨੂੰ ਨੇੜਿਉਂ ਸਮਝਣ ਦਾ ਮੌਕਾ ਪ੍ਰਦਾਨ ਕੀਤਾ। ਇਸ ਮੌਕੇ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ, ਇਮਾਨਦਾਰੀ ਨਾਲ ਮਿਹਨਤ ਕਰਨ ਤੇ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਦ੍ਰਿੜ੍ਹ ਰਹਿਣ ਦਾ ਸੰਦੇਸ਼ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨ ਪੰਜਾਬ ਦੀ ਸਭ ਤੋਂ ਵੱਡੀ ਤਾਕਤ ਹਨ ਤੇ ਉਨ੍ਹਾਂ ਨੂੰ ਸਹੀ ਮੌਕੇ, ਪ੍ਰੇਰਨਾ ਤੇ ਅਗਾਂਹਵਧੂ ਮਾਹੌਲ ਦੇਣਾ ਸੂਬੇ ਦੇ ਰੌਸ਼ਨ ਭਵਿੱਖ ਲਈ ਬੇਹੱਦ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਅਸਥਾਈ ਰੁਕਾਵਟਾਂ ਨੂੰ ਕਦੇ ਵੀ ਆਪਣੇ ਇਰਾਦੇ ਕਮਜ਼ੋਰ ਨਾ ਕਰਨ ਦੇਣ। ਸਫਲਤਾ ਦਾ ਅਸਲ ਮਾਪਦੰਡ ਵਿਅਕਤੀ ਦਾ ਪਿਛੋਕੜ ਨਹੀਂ, ਸਗੋਂ ਉਸ ਦੀ ਇਮਾਨਦਾਰੀ, ਮਿਹਨਤ ਅਤੇ ਦ੍ਰਿੜ੍ਹਤਾ ਹੈ। ਆਪਣੇ ਨਿੱਜੀ ਤਜਰਬੇ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਸਿਵਲ ਸੇਵਾਵਾਂ ਵਿਚ ਜਾਣ ਤੇ ਵਕੀਲ ਜਾਂ ਡਾਕਟਰ ਬਣਨ ਦੇ ਇੱਛੁਕ ਵਿਦਿਆਰਥੀਆਂ ਨੂੰ ਅੱਜ ਤੋਂ ਹੀ ਮਿਹਨਤ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ। ਸਾਬਕਾ ਰਾਸ਼ਟਰਪਤੀ ਡਾ. ਏ.ਪੀ.ਜੇ. ਅਬਦੁਲ ਕਲਾਮ ਦੇ ਵਿਚਾਰਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਅਸਲ ਸੁਪਨੇ ਉਹ ਹੁੰਦੇ ਹਨ ਜੋ ਮਨੁੱਖ ਨੂੰ ਲਗਾਤਾਰ ਕੋਸ਼ਿਸ਼ ਕਰਦੇ ਰਹਿਣ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਇਮਤਿਹਾਨਾਂ ਦੇ ਨਤੀਜਿਆਂ ਜਾਂ ਸ਼ੁਰੂਆਤੀ ਅਸਫਲਤਾਵਾਂ ਤੋਂ ਨਿਰਾਸ਼ ਨਾ ਹੋਣ ਦੀ ਸਲਾਹ ਦਿੱਤੀ। ਵਿਧਾਨ ਸਭਾ ਦੀ ਮਹੱਤਤਾ ਬਾਰੇ ਦੱਸਦਿਆਂ ਮੁੱਖ ਮੰਤਰੀ ਨੇ ਸਮਝਾਇਆ ਕਿ ਇ ੱਥੇ ਬਿੱਲ ਪੇਸ਼ ਕੀਤੇ ਜਾਂਦੇ ਹਨ, ਉਨ੍ਹਾਂ ਉੱਤੇ ਬਹਿਸ ਹੁੰਦੀ ਹੈ ਤੇ ਕਾਨੂੰਨ ਪਾਸ ਕੀਤੇ ਜਾਂਦੇ ਹਨ । ਇਸੇ ਤਰ੍ਹਾਂ ਸੂਬੇ ਦਾ ਬਜਟ ਵੀ ਵਿਧਾਨ ਸਭਾ ਵਿਚ ਪਾਸ ਹੁੰਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ ਇਹ ਜਾਣਨਾ ਜ਼ਰੂਰੀ ਹੈ ਕਿ ਲੋਕਤੰਤਰ ਕਿਵੇਂ ਕੰਮ ਕਰਦਾ ਹੈ, ਜਨਤਕ ਫੈਸਲੇ ਕਿਵੇਂ ਲਏ ਜਾਂਦੇ ਹਨ ਅਤੇ ਚੁਣੇ ਹੋਏ ਨੁਮਾਇੰਦੇ ਲੋਕਾਂ ਪ੍ਰਤੀ ਕਿਵੇਂ ਜਵਾਬਦੇਹ ਹੁੰਦੇ ਹਨ । ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਜਿਹਾ ਪੰਜਾਬ ਬਣਾਉਣ ਲਈ ਵਚਨਬੱਧ ਹੈ, ਜਿੱਥੇ ਨੌਜਵਾਨਾਂ ਨੂੰ ਸਿਫ਼ਾਰਸ਼ਾਂ ਜਾਂ ਰਸੂਖ ਦੀ ਬਜਾਏ ਯੋਗਤਾ ਤੇ ਮਿਹਨਤ ਦੇ ਆਧਾਰ ’ਤੇ ਅੱਗੇ ਵਧਣ ਦੇ ਮੌਕੇ ਮਿਲਣ। ਉਨ੍ਹਾਂ ਸਰਕਾਰੀ ਨੌਕਰੀਆਂ ਵਿਚ ਯੋਗਤਾ-ਆਧਾਰਿਤ ਭਰਤੀ ਪ੍ਰਕਿਰਿਆ ਨੂੰ ਉਜਾਗਰ ਕਰਦਿਆਂ ਕਿਹਾ ਕਿ ਹਰ ਨੌਜਵਾਨ ਨੂੰ ਬਰਾਬਰ ਮੌਕੇ ਮਿਲਣੇ ਚਾਹੀਦੇ ਹਨ। ਇਸ ਮੌਕੇ ਮੁੱਖ ਮੰਤਰੀ ਨੇ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਯੋਗ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਕਵਰ ਦਿੱਤਾ ਜਾ ਰਿਹਾ ਹੈ, ਤਾਂ ਜੋ ਆਰਥਿਕ ਤੰਗੀ ਕਾਰਨ ਕਿਸੇ ਪਰਿਵਾਰ ਨੂੰ ਇਲਾਜ ਕਰਵਾਉਣ ਵਿਚ ਮੁਸ਼ਕਿਲ ਨਾ ਆਵੇ। ਅੰਤ ਵਿਚ ਉਨ੍ਹਾਂ ਵਿਦਿਆਰਥੀਆਂ ਨੂੰ ਸਪੱਸ਼ਟ ਟੀਚੇ ਨਿਰਧਾਰਤ ਕਰਨ, ਅਨੁਸ਼ਾਸਨ ਬਣਾਈ ਰੱਖਣ ਅਤੇ ਪੂਰੀ ਇਮਾਨਦਾਰੀ ਤੇ ਸਮਰਪਣ ਨਾਲ ਮਿਹਨਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੁਸ਼ਕਿਲਾਂ ਦੇ ਬਾਵਜੂਦ ਲਗਾਤਾਰ ਕੋਸ਼ਿਸ਼ ਕਰਨ ਵਾਲੇ ਹੀ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਦੇ ਹਨ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਹੋਰ ਪਤਵੰਤੇ ਵੀ ਮੌਜੂਦ ਸਨ|
Ad Position 22
No active advertisement
ਪਿਛਲੀ ਖ਼ਬਰ ਕੀ ਰਾਹੁਲ ਗਾਂਧੀ, ਮਲਿਕਅਰਜੁਨ ਖੜਗੇ ਤੇ ਪ੍ਰਤਾਪ ਸਿੰਘ ਬਾਜਵਾ ਇਹ ਤੈਅ ਕਰਨਗੇ ਕਿ ਕਿਹੜੇ ਪਰਿਵਾਰ ਭਲਾਈ ਸਕੀਮਾਂ ਦੇ ਹੱਕਦ... ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਸੂਬੇ ਦੇ 40 ਕਾਲਜਾਂ ’ਚ ਸੰਗਤ ਮਾਨਸਿਕ ਸਿਹਤ ਕਲੱਬਾਂ ਦੀ ਸ਼ੁਰੂਆਤ
Ad Position 24