ਕੀ ਰਾਹੁਲ ਗਾਂਧੀ, ਮਲਿਕਅਰਜੁਨ ਖੜਗੇ ਤੇ ਪ੍ਰਤਾਪ ਸਿੰਘ ਬਾਜਵਾ ਇਹ ਤੈਅ ਕਰਨਗੇ ਕਿ ਕਿਹੜੇ ਪਰਿਵਾਰ ਭਲਾਈ ਸਕੀਮਾਂ ਦੇ ਹੱਕਦਾਰ ਹਨ-ਅਮਨ ਅਰੋੜਾ
ਚੰਡੀਗੜ੍ਹ, 22 ਅਕਤੂਬਰ (ਅਜਾਇਬ ਸਿੰਘ ਔਜਲਾ)-ਪੰਜਾਬ ਦੇ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਅੱਜ ਚੰਡੀਗੜ੍ਹ ’ਚ ਇਕ ਪੱਤਰਕਾਰ ਸੰਮੇਲਨ ਦੌਰਾਨ ਕਾਂਗਰਸ ਦੇ ਤਿੱਖੇ ਸ਼ਬਦੀਵਾਰ ਕਰਦਿਆਂ ਕਿਹਾ ਕਿ ਕੀ ਰਾਹੁਲ ਗਾਂਧੀ, ਮਲਿਕਾਰਜੁਨ ਖੜ੍ਹਗੇ ਤੇ ਪ੍ਰਤਾਪ ਸਿੰਘ ਬਾਜਵਾ ਇਹ ਤੈਅ ਕਰਨਗੇ ਕਿ ਕਿਹੜੇ ਪਰਿਵਾਰ ਭਲਾਈ ਸਕੀਮਾਂ ਦੇ ਹੱਕਦਾਰ ਹਨ। ਇਸੇ ਦੌਰਾਨ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦੇ ਰਾਜ ਵਿਚ ਪੰਜਾਬ ਨੂੰ ਮੁੜ ਟੋਲ ਪਲਾਜ਼ਿਆਂ, ਮਹਿੰਗੀ ਬਿਜਲੀ ਤੇ ਨਹਿਰੀ ਪਾਣੀ ਦੇ ਬਿੱਲਾਂ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ ਅਜਿਹਾ ਰਾਜਾ ਵੜਿੰਗ ਦੇ ਬਿਆਨ ਨੇ ਕਾਂਗਰਸ ਦੀ ਲੋਕ ਵਿਰੋਧੀ ਨੀਤੀ ਨੂੰ ਬੇਨਕਾਬ ਕੀਤਾ ਹੈ।
ਚ
ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ। ਤਸਵੀਰ : ਗੁਰਿੰਦਰ ਸਿੰਘ
23-10-2026
ਚੰਡੀਗੜ੍ਹ, 22 ਅਕਤੂਬਰ (ਅਜਾਇਬ ਸਿੰਘ ਔਜਲਾ)-ਪੰਜਾਬ ਦੇ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਅੱਜ ਚੰਡੀਗੜ੍ਹ ’ਚ ਇਕ ਪੱਤਰਕਾਰ ਸੰਮੇਲਨ ਦੌਰਾਨ ਕਾਂਗਰਸ ਦੇ ਤਿੱਖੇ ਸ਼ਬਦੀਵਾਰ ਕਰਦਿਆਂ ਕਿਹਾ ਕਿ ਕੀ ਰਾਹੁਲ ਗਾਂਧੀ, ਮਲਿਕਾਰਜੁਨ ਖੜ੍ਹਗੇ ਤੇ ਪ੍ਰਤਾਪ ਸਿੰਘ ਬਾਜਵਾ ਇਹ ਤੈਅ ਕਰਨਗੇ ਕਿ ਕਿਹੜੇ ਪਰਿਵਾਰ ਭਲਾਈ ਸਕੀਮਾਂ ਦੇ ਹੱਕਦਾਰ ਹਨ। ਇਸੇ ਦੌਰਾਨ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦੇ ਰਾਜ ਵਿਚ ਪੰਜਾਬ ਨੂੰ ਮੁੜ ਟੋਲ ਪਲਾਜ਼ਿਆਂ, ਮਹਿੰਗੀ ਬਿਜਲੀ ਤੇ ਨਹਿਰੀ ਪਾਣੀ ਦੇ ਬਿੱਲਾਂ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ ਅਜਿਹਾ ਰਾਜਾ ਵੜਿੰਗ ਦੇ ਬਿਆਨ ਨੇ ਕਾਂਗਰਸ ਦੀ ਲੋਕ ਵਿਰੋਧੀ ਨੀਤੀ ਨੂੰ ਬੇਨਕਾਬ ਕੀਤਾ ਹੈ। ਅਮਨ ਅਰੋੜਾ ਨੇ ਇਹ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ 2027 ਵਿਚ ਗਲਤੀ ਨਾਲ ਵੀ ਕਾਂਗਰਸ ਨੂੰ ਸੱਤਾ ਸੌਂਪ ਦਿੱਤੀ ਗਈ, ਤਾਂ ਇਹ ਮੁਫ਼ਤ ਬਿਜਲੀ, 10 ਲੱਖ ਰੁਪਏ ਦੀ ਮੁੱਖ ਮੰਤਰੀ ਸਿਹਤ ਯੋਜਨਾ ਅਤੇ ਔਰਤਾਂ ਨੂੰ ਮਿਲਣ ਵਾਲੀ ਵਿੱਤੀ ਸਹਾਇਤਾ ਵੀ ਖੋਹ ਲਈ ਜਾਵੇਗੀ। ਉਨ੍ਹਾਂ ਨੇ ਕਾਂਗਰਸ ’ਤੇ ਇਹ ਵੀ ਸਵਾਲ ਉਠਾਇਆ ਕਿ ਕਾਂਗਰਸ ਆਮ ਪੰਜਾਬੀਆਂ ਨੂੰ ਭਲਾਈ ਸਕੀਮਾਂ ਤੋਂ ਵਾਂਝਾ ਰੱਖਣ ਦਾ ਇਰਾਦਾ ਰੱਖ ਰਹੀ ਹੈ ਜਦਕਿ ਇਸਦੇ ਆਪਣੇ ਸੰਸਦ ਮੈਂਬਰ, ਵਿਧਾਇਕ ਅਤੇ ਸਾਬਕਾ ਮੰਤਰੀ ਸਬਸਿਡੀਆਂ ਦਾ ਆਨੰਦ ਲੈ ਰਹੇ ਹਨ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਲੋੜ ਦੇ ਅਧਾਰ ’ਤੇ ਬਿਜਲੀ ਸਬਸਿਡੀ ਤੇ ਔਰਤਾਂ ਦੀ ਵਿੱਤੀ ਸਹਾਇਤਾ ਨੂੰ ਸੀਮਤ ਕਰਨ ਬਾਰੇ ਦਿੱਤੇ ਬਿਆਨ ਨੇ ਪੰਜਾਬ ਲਈ ਕਾਂਗਰਸ ਪਾਰਟੀ ਦੇ ਏਜੰਡੇ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ ਕਿ ਕੀ ਕਾਂਗਰਸ ਸੱਤਾ ਵਿਚ ਆਉਣ ’ਤੇ ਇੰਨ੍ਹਾ ਸਹੂਲਤਾਂ ਨੂੰ ਜਾਰੀ ਰੱਖਣਾ ਚਾਹੁੰਦੀ ਹੈ ਜਾਂ ਵਾਪਸ ਲੈਣ ਦਾ ਇਰਾਦਾ ਰੱਖਦੀ ਹੈ। ਅਮਨ ਅਰੋੜਾ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਚੋਣਾਂ ਸਮੇਂ ਦੇ ਵਾਅਦਿਆਂ ਤੋਂ ਗੁੰਮਰਾਹ ਨਾ ਹੋਣ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦੀਆਂ ਨੀਤਾਂ ਦਾ ਮੁਲਾਂਕਣ ਕਰਦੇ ਸਮੇਂ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਗੱਲਾਂ ਨੂੰ ਗੰਭੀਰਤਾ ਨਾਲ ਲੈਣ। ‘ਆਪ’ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਲੋੜ ਦੇ ਆਧਾਰ ’ਤੇ ਬਿਜਲੀ ਸਬਸਿਡੀ ਤੇ ਔਰਤਾਂ ਦੀ ਵਿੱਤੀ ਸਹਾਇਤਾ ਨੂੰ ਸੀਮਤ ਕਰਨ ਬਾਰੇ ਦਿੱਤੇ ਬਿਆਨ ਨੇ ਪੰਜਾਬ ਲਈ ਕਾਂਗਰਸ ਪਾਰਟੀ ਦੇ ਏਜੰਡੇ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਅਮਨ ਅਰੋੜਾ ਨੇ ਕਿਹਾ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਬਿਆਨ ਨੇ ਕਾਂਗਰਸ ਦੀਆਂ ਨੀਤਾਂ ਸਪੱਸ਼ਟ ਕਰ ਦਿੱਤੀਆਂ ਹਨ। ਜੇਕਰ ਕਾਂਗਰਸ 2027 ਵਿਚ ਸੱਤਾ ਵਿਚ ਆਉਂਦੀ ਹੈ, ਤਾਂ ਇਹ ਸਿਰਫ਼ ਬਿਜਲੀ ਸਬਸਿਡੀ ਤੇ ਔਰਤਾਂ ਦੀ ਵਿੱਤੀ ਸਹਾਇਤਾ ਤੱਕ ਨਹੀਂ ਰੁਕੇਗੀ। ਲੋਕਾਂ ਨੂੰ ਇਹ ਵੀ ਪੁੱਛਣਾ ਚਾਹੀਦਾ ਹੈ ਕਿ 10 ਲੱਖ ਰੁਪਏ ਦੇ ਮੁੱਖ ਮੰਤਰੀ ਸਿਹਤ ਯੋਜਨਾ ਕਵਰ, ਬੰਦ ਕੀਤੇ ਗਏ ਟੋਲ ਪਲਾਜ਼ਿਆਂ, ਨਹਿਰੀ ਪਾਣੀ ਦੀ ਪਹੁੰਚ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਦਾ ਕੀ ਬਣੇਗਾ।