23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਗਾਰੰਟੀਆਂ ਨੂੰ ਪੂਰਾ ਕਰਨ ਦੇ ਨਾਲ ਵਾਧੂ ਵਿਕਾਸ ਕਾਰਜ ਕੀਤੇ ਗਏ- ਬਲਤੇਜ ਪੰਨੂ

ਚੰਡੀਗੜ੍ਹ, 22 ਅਕਤੂਬਰ (ਅਜਾਇਬ ਸਿੰਘ ਔਜਲਾ) - ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਪੰਜਾਬ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਦਾਅਵਾ ਕੀਤਾ ਕਿ ਪਾਰਟੀ ਵਲੋਂ ਚੋਣਾਂ ਤੋਂ ਪਹਿਲਾਂ ਦਿੱਤੀਆਂ ਗਈਆਂ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਗਈਆਂ ਹਨ । ਉਨ੍ਹਾਂ ਕਿਹਾ ਕਿ ਸਰਕਾਰ ਨੇ ਗਾਰੰਟੀਆਂ ਤੋਂ ਇਲਾਵਾ ਵੀ ਕਈ ਵਿਕਾਸ ਕਾਰਜ ਕੀਤੇ ਹਨ ਤੇ ਸੂਬੇ ਵਿਚ ਕਈ ਟੋਲ ਪਲਾਜ਼ੇ ਬੰਦ ਕੀਤੇ ਗਏ ਹਨ ।

Ad Position 21
No active advertisement
ਬਲਤੇਜ ਪੰਨੂ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ। ਤਸਵੀਰ : ਗੁਰਿੰਦਰ ਸਿੰਘ 23-10-2026
ਚੰਡੀਗੜ੍ਹ, 22 ਅਕਤੂਬਰ (ਅਜਾਇਬ ਸਿੰਘ ਔਜਲਾ) - ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਪੰਜਾਬ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਦਾਅਵਾ ਕੀਤਾ ਕਿ ਪਾਰਟੀ ਵਲੋਂ ਚੋਣਾਂ ਤੋਂ ਪਹਿਲਾਂ ਦਿੱਤੀਆਂ ਗਈਆਂ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਗਈਆਂ ਹਨ । ਉਨ੍ਹਾਂ ਕਿਹਾ ਕਿ ਸਰਕਾਰ ਨੇ ਗਾਰੰਟੀਆਂ ਤੋਂ ਇਲਾਵਾ ਵੀ ਕਈ ਵਿਕਾਸ ਕਾਰਜ ਕੀਤੇ ਹਨ ਤੇ ਸੂਬੇ ਵਿਚ ਕਈ ਟੋਲ ਪਲਾਜ਼ੇ ਬੰਦ ਕੀਤੇ ਗਏ ਹਨ । ਪੰਨੂ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਜਾ ਵੜਿੰਗ ਦੇ ਬਿਆਨ ’ਤੇ ਸਵਾਲ ਉਠਾਏ। ਉਨ੍ਹਾਂ ਪੱਤਰਕਾਰਾਂ ਸਾਹਮਣੇ ਵੜਿੰਗ ਦੀ ਇੱਕ ਵੀਡੀਓ ਸਾਂਝੀ ਕਰਦਿਆਂ ਦੋਸ਼ ਲਾਇਆ ਕਿ ਕਾਂਗਰਸ ਦੀ ਸਰਕਾਰ ਬਣਨ ’ਤੇ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਬੰਦ ਕਰਨ ਬਾਰੇ ਵਿਚਾਰ ਕੀਤਾ ਜਾ ਸਕਦਾ ਹੈ। ਪੰਨੂ ਅਨੁਸਾਰ, ਪੰਜਾਬ ਦੇ 90 ਫ਼ੀਸਦੀ ਤੋਂ ਵੱਧ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਦੇ ਸੱਤਾ ਵਿਚ ਆਉਣ ਨਾਲ ਹਰ ਘਰ ਨੂੰ ਮਿਲ ਰਹੀ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਖ਼ਤਮ ਹੋ ਸਕਦੀ ਹੈ। ਉਨ੍ਹਾਂ ਮੁਹੱਲਾ ਕਲੀਨਿਕਾਂ, ਹਰ ਪਰਿਵਾਰ ਲਈ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਅਤੇ ਔਰਤਾਂ ਨੂੰ 1,000 ਤੇ 1,500 ਰੁਪਏ ਦੀ ਸਨਮਾਨ ਰਾਸ਼ੀ ਦੇਣ ਵਰਗੀਆਂ ਯੋਜਨਾਵਾਂ ਬੰਦ ਹੋਣ ਦਾ ਖ਼ਦਸ਼ਾ ਵੀ ਪ੍ਰਗਟਾਇਆ।
Ad Position 22
No active advertisement
ਪਿਛਲੀ ਖ਼ਬਰ ਭੋਗ ’ਤੇ ਵਿਸ਼ੇਸ਼-ਸ਼ਿਵ ਕੰਵਰ ਸਿੰਘ ਸੰਧੂ ਰਾਜਾ ਜੰਗ ਅਗਲੀ ਖ਼ਬਰ ਇੰਡੀਅਨ ਨਰਸਿੰਗ ਕੌਂਸਲ ਵਲੋਂ ਬੀ.ਐਸ.ਸੀ. ਨਰਸਿੰਗ ’ਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਲਈ ਸੁਨਹਿਰੀ ਮੌਕੇ-ਬੁੱਟਰ
Ad Position 24