ਪੰਜਾਬ ਦੀ ਰਾਖੀ ਲਈ ਜਾਨਾਂ ਵਾਰਨ ਵਾਲੇ ਜਵਾਨਾਂ ਨੂੰ ਸਨਮਾਨ ਦੇਣਾ ਵੀ ਭੁੱਲਿਆ ਸਦਨ-ਬਲੀਏਵਾਲ
ਚੰਡੀਗੜ੍ਹ, 22 ਅਕਤੂਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬੀਆਂ ਦੀ ਜਾਨ-ਮਾਲ ਦੀ ਸੁਰੱਖਿਆ ਤੇ ਸੂਬੇ ਵਿਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬ ਪੁਲਿਸ ਦੇ ਬਹਾਦਰ ਜਵਾਨਾਂ ਨੂੰ ਵਿਧਾਨ ਸਭਾ ’ਚ ਸ਼ਰਧਾਂਜਲੀ ਨਾ ਦਿੱਤੇ ਜਾਣ ਦਾ ਮੁੱਦਾ ਉਠਾਉਂਦਿਆਂ ਭਾਜਪਾ ਪੰਜਾਬ ਦੇ ਬੁਲਾਰੇ ਅਤੇ ਸਹਿ-ਮੀਡੀਆ ਇੰਚਾਰਜ ਪ੍ਰਿਤਪਾਲ ਸਿੰਘ ਬਲੀਏਵਾਲ ਨੇ ਸਪੀਕਰ ਦੀ ਭੂਮਿਕਾ ’ਤੇ ਸਵਾਲ ਖੜ੍ਹੇ ਕੀਤੇ ਹਨ । ਉਨ੍ਹਾਂ ਕਿਹਾ ਕਿ ਇਨ੍ਹਾਂ ਬਹਾਦਰ ਜਵਾਨਾਂ ਦੀ ਸਰਵਉੱਚ ਕੁਰਬਾਨੀ ਪੂਰੇ ਸਦਨ ਵਲੋਂ ਸਤਿਕਾਰ ਅਤੇ ਮਾਨਤਾ ਦੀ ਹੱਕਦਾਰ ਸੀ।
ਚੰਡੀਗੜ੍ਹ, 22 ਅਕਤੂਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬੀਆਂ ਦੀ ਜਾਨ-ਮਾਲ ਦੀ ਸੁਰੱਖਿਆ ਤੇ ਸੂਬੇ ਵਿਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬ ਪੁਲਿਸ ਦੇ ਬਹਾਦਰ ਜਵਾਨਾਂ ਨੂੰ ਵਿਧਾਨ ਸਭਾ ’ਚ ਸ਼ਰਧਾਂਜਲੀ ਨਾ ਦਿੱਤੇ ਜਾਣ ਦਾ ਮੁੱਦਾ ਉਠਾਉਂਦਿਆਂ ਭਾਜਪਾ ਪੰਜਾਬ ਦੇ ਬੁਲਾਰੇ ਅਤੇ ਸਹਿ-ਮੀਡੀਆ ਇੰਚਾਰਜ ਪ੍ਰਿਤਪਾਲ ਸਿੰਘ ਬਲੀਏਵਾਲ ਨੇ ਸਪੀਕਰ ਦੀ ਭੂਮਿਕਾ ’ਤੇ ਸਵਾਲ ਖੜ੍ਹੇ ਕੀਤੇ ਹਨ । ਉਨ੍ਹਾਂ ਕਿਹਾ ਕਿ ਇਨ੍ਹਾਂ ਬਹਾਦਰ ਜਵਾਨਾਂ ਦੀ ਸਰਵਉੱਚ ਕੁਰਬਾਨੀ ਪੂਰੇ ਸਦਨ ਵਲੋਂ ਸਤਿਕਾਰ ਅਤੇ ਮਾਨਤਾ ਦੀ ਹੱਕਦਾਰ ਸੀ। ਬਲੀਏਵਾਲ ਨੇ ਸਵਾਲ ਕੀਤਾ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਪੁਲਿਸ ਜਵਾਨਾਂ ਨੂੰ ਸ਼ਰਧਾਂਜਲੀ ਕਿਉਂ ਨਹੀਂ ਦਿੱਤੀ, ਜਿਨ੍ਹਾਂ ਨੇ ਪੰਜਾਬੀਆਂ ਦੀ ਸੁਰੱਖਿਆ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ? ਉਨ੍ਹਾਂ ਕਿਹਾ ਕਿ ਵਿਧਾਨ ਸਭਾ ਸੂਬੇ ਦੇ ਲੋਕਾਂ ਦੀ ਨੁਮਾਇੰਦਗੀ ਕਰਨ ਵਾਲਾ ਇੱਕ ਮਹੱਤਵਪੂਰਨ ਲੋਕਤੰਤਰੀ ਮੰਚ ਹੈ ਅਤੇ ਇਸ ਮੰਚ ‘ਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨਾ ਅਤੇ ਉਨ੍ਹਾਂ ਨੂੰ ਬਣਦਾ ਸਨਮਾਨ ਦੇਣਾ ਸਦਨ ਦੀ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੀ ਸੁਰੱਖਿਆ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਜਵਾਨਾਂ ਦਾ ਸਨਮਾਨ ਕਰਨਾ ਸਿਆਸਤ ਤੋਂ ਉੱਪਰ ਉੱਠ ਕੇ ਕੀਤਾ ਜਾਣ ਵਾਲਾ ਫਰਜ਼ ਹੈ ਅਤੇ ਅਜਿਹੇ ਮਾਮਲਿਆਂ ਵਿੱਚ ਸਦਨ ਵਲੋਂ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਜਾਣਾ ਚਾਹੀਦਾ ਹੈ।