22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਅਦਾਕਾਰਾ ਨਾਲ ਸਮੂਹਿਕ ਜਬਰ-ਜਨਾਹ ਕਰਨ ਵਾਲੇ ਤਿੰਨ ਮੁਲਜ਼ਮਾਂ ਨੂੰ 20-20 ਸਾਲ ਦੀ ਕੈਦ

ਐੱਸ. ਏ.

Ad Position 21
No active advertisement
ਅਜੀਤ ਡੈਸਕ 23-10-2026
ਐੱਸ. ਏ. ਐੱਸ. ਨਗਰ, 21 ਅਕਤੂਬਰ (ਕਪਿਲ ਵਧਵਾ)- ਵਿਸ਼ੇਸ਼ ਅਦਾਲਤ ਨੇ ਪੰਜਾਬੀ ਗਾਇਕ ਦੇ ਗਾਣੇ ਦੀ ਸ਼ੂਟਿੰਗ ਵਿਚ ਕੰਮ ਦਿਵਾਉਣ ਦਾ ਝਾਂਸਾ ਦੇ ਕੇ ਇਕ ਅਦਾਕਾਰਾ ਨੂੰ ਘਰੋਂ ਲਿਜਾ ਕੇ ਸਮੂਹਿਕ ਜਬਰ-ਜਨਾਹ ਕਰਨ ਦੇ ਮਾਮਲੇ ਵਿਚ ਤਿੰਨ ਮੁਲਜ਼ਮਾਂ ਨੂੰ 20-20 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ । ਵਧੀਕ ਜ਼ਿਲ੍ਹਾ ਸੈਸ਼ਨ ਜੱਜ ਵਿਕਰਾਂਤ ਕੁਮਾਰ ਦੀ ਅਦਾਲਤ ਨੇ ਜਸਵਿੰਦਰ ਸਿੰਘ ਉਰਫ਼ ਜੋਲੀ, ਦੀਪਕ ਕੁਮਾਰ ਤੇ ਗੁਰਵਿੰਦਰ ਸਿੰਘ ਉਰਫ਼ ਮੋਨਾ ਨੂੰ ਵੱਖ-ਵੱਖ ਧਾਰਾਵਾਂ ਤਹਿਤ ਦੋਸ਼ੀ ਕਰਾਰ ਦਿੱਤਾ । ਪੀੜਤਾ ਦੀ ਸ਼ਿਕਾਇਤ ਅਨੁਸਾਰ, 12 ਅਕਤੂਬਰ 2022 ਨੂੰ ਉਸ ਨੂੰ ਪੰਜਾਬੀ ਗਾਇਕ ਦੇ ਗਾਣੇ ਦੀ ਸ਼ੂਟਿੰਗ ਵਿਚ ਸ਼ਾਮਿਲ ਹੋਣ ਲਈ ਸੁਨੇਹਾ ਮਿਲਿਆ ਸੀ। ਇਸ ਤੋਂ ਬਾਅਦ ਉਸ ਨੂੰ ਚੰਡੀਗੜ੍ਹ ਦੇ ਸੈਕਟਰ-43 ਜਾਣ ਲਈ ਕਿਹਾ ਗਿਆ। ਰਸਤੇ ਵਿਚ ਮਾਜਰੀ ਇਲਾਕੇ ਨੇੜੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੇ ਗੱਡੀ ਰੋਕ ਕੇ ਉਸ ਦਾ ਮੋਬਾਈਲ ਫੋਨ ਖੋਹ ਲਿਆ ਅਤੇ ਚਾਕੂ ਦਿਖਾ ਕੇ ਧਮਕਾਇਆ । ਪੀੜਤਾ ਨੇ ਦੋਸ਼ ਲਾਇਆ ਕਿ ਤਿੰਨਾਂ ਮੁਲਜ਼ਮਾਂ ਨੇ ਉਸ ਨਾਲ ਜਬਰ-ਜਨਾਹ ਕੀਤਾ ਤੇ ਗਲਾ ਦਬਾ ਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ । ਅਦਾਲਤ ਨੇ ਧਾਰਾ 376 ਡੀ ਤਹਿਤ ਤਿੰਨਾਂ ਨੂੰ 20-20 ਸਾਲ ਦੀ ਕੈਦ ਤੇ 50-50 ਹਜ਼ਾਰ ਰੁਪਏ ਜੁਰਮਾਨਾ ਸੁਣਾਇਆ। ਇਸ ਤੋਂ ਇਲਾਵਾ ਹੋਰ ਧਾਰਾਵਾਂ ਤਹਿਤ ਵੀ ਸਜ਼ਾਵਾਂ ਅਤੇ ਜੁਰਮਾਨੇ ਲਗਾਏ ਗਏ। ਸਰਕਾਰੀ ਧਿਰ ਵੱਲੋ ਉਪ ਜ਼ਿਲ੍ਹਾ ਅਟਾਰਨੀ ਹਰਦੀਪ ਸਿੰਘ ਕੁਮਾਰ ਨੇ ਪੈਰਵੀ ਕੀਤੀ।
Ad Position 22
No active advertisement
ਪਿਛਲੀ ਖ਼ਬਰ ਜੋਯਆਲੁੱਕਾਸ ਵਲੋਂ ‘ਮੇਕਿੰਗ ਚਾਰਜ’ ’ਤੇ 50 ਫ਼ੀਸਦੀ ਛੂਟ ਅਗਲੀ ਖ਼ਬਰ 2018 ਦੇ ਬੇਅਦਬੀ ਵਿਰੋਧੀ ਬਿੱਲ ਦੇ ਮਾਮਲੇ ’ਚ ਮੁੱਖ ਮੰਤਰੀ ਖ਼ਿਲਾਫ਼ ਵਿਸ਼ੇਸ਼ ਅਧਿਕਾਰ ਮਤਾ ਪੇਸ਼
Ad Position 24