ਨਸ਼ਿਆਂ ਤੇ ਵਿਗੜੀ ਕਾਨੂੰਨ ਵਿਵਸਥਾ ਨੇ ਪੰਜਾਬ ਨੂੰ ਸੰਕਟ ’ਚ ਧੱਕਿਆ-ਕੇਵਲ ਸਿੰਘ ਢਿੱਲੋਂ
ਚੰਡੀਗੜ੍ਹ, 22 ਅਕਤੂਬਰ (ਸੰਦੀਪ ਕੁਮਾਰ ਮਾਹਨਾ)-ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿਚ ਨਸ਼ਿਆਂ, ਗੈਂਗਸਟਰਵਾਦ, ਫਿਰੌਤੀਆਂ ਤੇ ਵਿਗੜ ਰਹੀ ਕਾਨੂੰਨ ਵਿਵਸਥਾ ਦੇ ਮੁੱਦਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਦੋਸ਼ ਲਗਾਇਆ ਹੈ ਕਿ ਸਰਕਾਰ ਜਨਤਕ ਸਵਾਲਾਂ ਦੇ ਜਵਾਬ ਦੇਣ ਤੋਂ ਭੱਜ ਰਹੀ ਹੈ। ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਥੋੜ੍ਹੇ ਸਮੇਂ ਵਿਚ ਮੁਲਤਵੀ ਕੀਤੇ ਜਾਣ ’ਤੇ ਇਤਰਾਜ਼ ਪ੍ਰਗਟਾਉਂਦਿਆਂ ਕਿਹਾ ਕਿ ਪੰਜਾਬ ਦੇ ਗੰਭੀਰ ਮਸਲਿਆਂ ’ਤੇ ਚਰਚਾ ਕਰਨ ਦੀ ਬਜਾਏ ਸਰਕਾਰ ਆਪਣੀ ਜਵਾਬਦੇਹੀ ਤੋਂ ਪਿੱਛੇ ਹਟ ਰਹੀ ਹੈ।
ਅਜੀਤ ਡੈਸਕ
23-10-2026